ਸੰਭੂ ਬਾਰਡਰ 'ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਦੇ ਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ , ਸਰਹੱਦ 'ਤੇ ਸਥਿਤੀ ਤਣਾਅਪੂਰਨ
ਸੰਭੂ ਬਾਰਡਰ 'ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਦੇ ਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ , ਸਰਹੱਦ 'ਤੇ ਸਥਿਤੀ ਤਣਾਅਪੂਰਨ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ 26 ਤੇ 27 ਨਵੰਬਰ ਨੂੰ ਯਾਨੀ ਅੱਜ ਦਿੱਲੀ ਵਿਚ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। ਇਸ ਅੰਦੋਲਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ ਤੇ ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਟਰੈਕਟਰ -ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ। [caption id="attachment_452561" align="aligncenter"] ਸੰਭੂ ਬਾਰਡਰ 'ਤੇਕਿਸਾਨਾਂ ਨੇ ਹਰਿਆਣਾ ਪੁਲਿਸ ਦੇਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ , ਸਰਹੱਦ 'ਤੇ ਸਥਿਤੀ ਤਣਾਅਪੂਰਨ[/caption] ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂਬੈਰੀਕੇਡ ਲਗਾ ਕੇ ਸੰਭੂ ਬਾਰਡਰ ਸੀਲ ਕੀਤਾ ਗਿਆ ਸੀ। ਜਦੋਂ ਕਿਸਾਨ ਅੱਗੇ ਦਿੱਲੀ ਵੱਲ ਵੱਧਣ ਲੱਗੇ ਤਾਂ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇਨਹਿਰ 'ਚ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀ ਤੇਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਛੱਡੇ ਹਨ। ਸੰਭੂ ਬਾਰਡਰ 'ਤੇ ਕਿਸਾਨਾਂ ਦਾ ਜ਼ਬਰਦਸਤ ਹੰਗਾਮਾ ਦੇਖਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ। [caption id="attachment_452562" align="aligncenter"] ਸੰਭੂ ਬਾਰਡਰ 'ਤੇਕਿਸਾਨਾਂ ਨੇ ਹਰਿਆਣਾ ਪੁਲਿਸ ਦੇਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ , ਸਰਹੱਦ 'ਤੇ ਸਥਿਤੀ ਤਣਾਅਪੂਰਨ[/caption] ਇਸ ਤੋਂ ਪਹਿਲਾਂ ਕਿਸਾਨਾਂ ਨੇ ਕੈਂਥਲ ਦੇ ਪਿੰਡ ਅਜੀਮਗੜ ਵਿਖੇ ਤੋੜਿਆ ਹੈ ,ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਹਰਿਆਣਾ ਪੁਲਿਸ ਦਾ ਪਹਿਲਾ ਨਾਕਾ ਤੋੜ ਕੇ ਟਰੈਕਟਰ -ਟਰਾਲੀ ਸਮੇਤ ਦਿੱਲੀ ਵੱਲ ਵੱਧ ਗਏ ਹਨ। ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ। [caption id="attachment_452560" align="aligncenter"] ਸੰਭੂ ਬਾਰਡਰ 'ਤੇਕਿਸਾਨਾਂ ਨੇ ਹਰਿਆਣਾ ਪੁਲਿਸ ਦੇਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ , ਸਰਹੱਦ 'ਤੇ ਸਥਿਤੀ ਤਣਾਅਪੂਰਨ[/caption] ਕਿਸਾਨਾਂ ਨੂੰ ਰੋਕਣ ਲਈ ਖੱਟਰ ਸਰਕਾਰ ਨੇ ਰਾਤੋ- ਰਾਤ ਵੱਡੀਆਂ ਤਿਆਰੀਆਂ ਕੀਤੀਆਂ ਹਨ। ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਢੇਰ ਲਾ ਦਿੱਤੇ ਹਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ। ਓਧਰ ਪੰਜਾਬ ਦੇ ਕਿਸਾਨ ਮੀਂਹ ਦੇ ਮੌਸਮ 'ਚ ਵੀ ਧਰਨੇ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮਿੱਟੀ ਦੇ ਢੇਰ ਚੁੱਕਣੇ ਸਾਡਾ ਕੁਝ ਪਲਾਂ ਦਾ ਕੰਮ ਹੈ ਪਰ ਅਸੀਂ ਸ਼ਾਂਤਮਈ ਤਰੀਕੇ ਨਾਲ ਆਪਣੀ ਹਰ ਗੱਲ ਰੱਖਣੀ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੰਢਿਆਲੀਆਂ ਤਾਰਾਂ ਸਾਨੂੰ ਰੋਕਣ ਲਈ ਲਾਈਆਂ ਗਈਆਂ ਹਨ ,ਉਸੇ ਤਰ੍ਹਾਂ ਭਾਰਤ-ਪਾਕਿਸਤਾਨ ਸਰਹੱਦ 'ਤੇ ਲਾਈਆਂ ਜਾਂਦੀਆਂ ਹਨ। -PTCNews