ਨਕਲੀ ਬੀਜ ਕਾਰਨ ਫ਼ਸਲ ਹੋਈ ਤਬਾਹ, ਵਿਧਾਇਕਾ ਮਿੱਤਲ ਦੇ ਘਰ ਅੱਗੇ ਅੜੇ ਕਿਸਾਨ
ਪਟਿਆਲਾ :
ਸੂਰਜਮੁਖੀ ਦਾ ਨਕਲੀ ਬੀਜ ਹੋਣ ਕਾਰਨ ਸੈਂਕੜੇ ਕਿਸਾਨਾਂ ਦੀ ਫ਼ਸਲ ਤਬਾਹ ਹੋ ਗਈ ਹੈ। ਇਸ ਕਾਰਨ ਉਨ੍ਹਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਪੀੜਤ ਕਿਸਾਨਾਂ ਵੱਲੋਂ ਸੈਂਕੜੇ ਏਕੜ ਫਸਲ ਤਬਾਹ ਹੋਣ ਤੋਂ ਬਾਅਦ ਅੱਜ ਵਿਧਾਇਕਾ ਮੈਡਮ ਨੀਨਾ ਮਿੱਤਲ ਦੇ ਘਰ ਦੇ ਬਾਹਰ ਰੋਸ ਧਰਨਾ ਲਾਇਆ ਗਿਆ ਅਤੇ ਦੁਕਾਨਦਾਰ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੇ ਰੋਸ ਵਜੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਨਕਲੀ ਬੀਜ ਵੇਚਣ ਵਾਲੇ ਦੁਕਾਨਦਾਰ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਦੁਕਾਨਦਾਰ ਆਮ ਆਦਮੀ ਪਾਰਟੀ ਦਾ ਸੀਨੀਅਰ ਆਗੂ ਹੈ ਜਿਸ ਨੇ ਨਕਲੀ ਬੀਜ ਕਿਸਾਨਾਂ ਨੂੰ ਵੇਚੇ ਸਨ। ਇਸ ਨੂੰ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਵਿਧਾਇਕਾ ਨੀਨਾ ਮਿੱਤਲ ਤੋਂ ਭਾਰੀ ਨਿਰਾਸ਼ਾ ਪਾਈ ਜਾਂਦੀ ਹੈ। ਕਿਸਾਨਾਂ ਨੇ ਰੋਸ ਜ਼ਾਹਿਰ ਕਰਦਿਆਂ ਨੇ ਕਿਹਾ ਕਿ ਨਕਲੀ ਬੀਜ ਵੇਚਣ ਵਾਲਾ ਦੁਕਾਨਦਾਰ ਆਮ ਆਦਮੀ ਪਾਰਟੀ ਦਾ ਸੀਨੀਅਰ ਆਗੂ ਜਿਸ ਕਾਰਨ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਜਾ ਰਹੀ, ਜਦਕਿ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਪਹਿਲਾਂ ਹੀ ਘਾਟੇ ਵਾਲਾ ਧੰਦਾ ਬਣ ਚੁੱਕਾ ਹੈ ਤੇ ਅੰਨਦਾਤਾ ਨੂੰ ਨਕਲੀ ਬੀਜ ਵੇਚਣਾ ਬਿਲਕੁਲ ਗਲਤ ਹੈ।
ਇਸ ਤੋਂ ਬਾਅਦ ਉਨ੍ਹਾਂ ਦੀ ਸੈਂਕੜੇ ਏਕੜ ਸੂਰਜਮੁਖੀ ਦੀ ਫ਼ਸਲ ਤਬਾਹ ਹੋ ਗਈ ਹੈ। ਇਸ ਸਭ ਦੇ ਬਾਵਜੂਦ ਵੀ ਦੁਕਾਨਦਾਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਕਿਸਾਨ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਦੇ ਪੈਰਾਂ ਡਿੱਗ ਕੇ ਸੁਣਵਾਈ ਲਈ ਮਿੰਨਤਾਂ ਕੀਤੀਆਂ।
ਕਿਸਾਨਾਂ ਨੇ ਕਿਹਾ ਕਿ ਜੇ ਦੁਕਾਨਦਾਰ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।