ਕਿਸਾਨਾਂ ਨਾਲ ਧੱਕੇਸ਼ਾਹੀ ਦੇ ਮੱਦੇਨਜ਼ਰ ਜਲਦੀ ਹੀ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ
ਸਂਗਰੂਰ, 23 ਮਾਰਚ 2022: ਕੇਂਦਰ ਦੀਆਂ ਪੰਜਾਬ ਅਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਤਰਫੋਂ 25 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਧੂਰੀ ਵਿੱਚ ਮੀਟਿੰਗ ਹੋਈ। ਜਿਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਵਾਅਦਾ ਖਿਲਾਫੀ ਇੱਕ ਵਾਰ ਫਿਰ ਤੋਂ ਕਿਸਾਨੀ ਸੰਘਰਸ਼ ਨੂੰ ਜਨਮ ਦੇਣ ਜਾ ਰਹੀ ਹੈ। ਇਹ ਵੀ ਪੜ੍ਹੋ: ਸਰਕਾਰੀ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜਾਣੋ ਕੀ ਹੈ ਫੈਸਲਾ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ 25 ਮਾਰਚ ਨੂੰ ਸਰਕਾਰ ਨੂੰ ਮੰਗ ਪੱਤਰ ਦੇਣ ਜਾ ਰਹੇ ਹਨ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਅਤੇ ਇਸ ਦਿਨ ਕਿਸਾਨ ਆਗੂ ਟਿਕੈਤ ਵੀ ਹਾਜ਼ਰ ਹੋਣਗੇ ਅਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਨਾਲ ਵਾਅਦਾ ਕਰਕੇ ਧਰਨਾ ਖਤਮ ਕਰਵਾ ਦਿੱਤਾ ਸੀ ਪਰ ਹੁਣ ਉਹ ਸਾਡੇ ਤੋਂ ਭੱਜਦੇ ਨਜ਼ਰ ਆ ਰਹੇ ਹਨ। ਲਖੀਮਪੁਰ ਖੀਰੀ ਦੀ ਘਟਨਾ ਵਿੱਚ ਵੀ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਐਮਐਸਪੀ ਦੀ ਕੋਈ ਕਮੇਟੀ ਨਹੀਂ ਬਣਾਈ ਗਈ, ਇਨ੍ਹਾਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਚੰਡੀਗੜ੍ਹ ਵਿੱਚ ਇਕੱਠੇ ਹੋਣਗੇ ਅਤੇ ਦੋਵਾਂ ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਕਿ ਅਸੀਂ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਵਾਂਗੇ, ਜੇਕਰ ਰਾਜਪਾਲ ਉੱਥੇ ਆ ਕੇ ਸਾਡੇ ਕੋਲੋਂ ਮੰਗ ਪੱਤਰ ਲੈ ਕੇ ਜਾਵੇ ਤਾਂ ਠੀਕ ਹੈ | ਜੇਕਰ ਉਹ ਨਾ ਆਏ ਤਾਂ ਅਸੀਂ ਰਾਜ ਭਵਨ ਵੱਲ ਮਾਰਚ ਕਰਾਂਗੇ ਜਿੱਥੇ ਪੁਲਿਸ ਸਾਨੂੰ ਰੋਕੇਗੀ, ਅਸੀਂ ਬੈਠਾਂਗੇ ਅਤੇ ਅਗਲੇ ਸੰਘਰਸ਼ ਦੀ ਤਿਆਰੀ ਕਰਾਂਗੇ। ਉਨ੍ਹਾਂ ਕਿਹਾ ਕਿ ਚੋਣ ਲੜਨ ਵਾਲੇ ਕਿਸਾਨ ਆਗੂਆਂ ਨੂੰ 4 ਮਹੀਨਿਆਂ ਲਈ ਸੰਯੁਕਤ ਕਿਸਾਨ ਮੋਰਚਾ ਵਿੱਚੋਂ ਕੱਢ ਦਿੱਤਾ ਗਿਆ ਹੈ ਅਤੇ 4 ਮਹੀਨਿਆਂ ਬਾਅਦ ਹੀ ਇਹ ਫੈਸਲਾ ਹੋਵੇਗਾ ਕਿ ਉਨ੍ਹਾਂ ਨੂੰ ਮੁੜ ਤੋਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਰਨਾ ਜਾਂ ਨਹੀਂ। ਡੈਮ 'ਤੇ ਵੀ ਕੇਂਦਰ ਸਰਕਾਰ ਆਪਣਾ ਹੱਕ ਜਤਾ ਰਹੀ ਹੈ ਅਤੇ ਹੌਲੀ-ਹੌਲੀ ਡੈਮ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਿਸਾਨਾਂ 'ਤੇ ਬਿਜਲੀ ਦੇ ਬਿੱਲ ਵੀ ਥੋਪ ਦਿੱਤੇ ਜਾਣਗੇ ਜੋ ਕਿ ਸਾਨੂੰ ਬਿਲਕੁਲ ਵੀ ਮਨਜ਼ੂਰ ਨਹੀਂ। ਕੇਂਦਰ ਦੇ ਇਸ ਧੱਕੇ ਵਿਰੁੱਧ ਅਸੀਂ ਪੰਜਾਬ, ਹਰਿਆਣਾ ਅਤੇ ਯੂਪੀ ਵਿੱਚ ਮੀਟਿੰਗਾਂ ਕਰ ਰਹੇ ਹਾਂ ਅਤੇ ਜਲਦੀ ਹੀ ਕੇਂਦਰ ਦੇ ਖਿਲਾਫ ਵੱਡੇ ਸੰਘਰਸ਼ ਦੀ ਤਿਆਰੀ ਕਰਾਂਗੇ। ਇਹ ਵੀ ਪੜ੍ਹੋ: ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜਾਰੀ ਕੀਤੇ ਵਟਸਐਪ ਨੰਬਰ 'ਤੇ ਆਈ ਪਹਿਲੀ ਸ਼ਿਕਾਇਤ ਨਵੀਂ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਨਵੀਂ ਸਰਕਾਰ ਨਾਲ ਮੀਟਿੰਗ ਦਾ ਸਮਾਂ ਲਵਾਂਗੇ, ਹੁਣ ਉਨ੍ਹਾਂ ਨੂੰ ਕੰਮ ਕਰਨ ਦਾ ਸਮਾਂ ਦੇਵਾਂਗੇ ਅਤੇ ਸਾਡੀਆਂ ਮੰਗਾਂ ਨੂੰ ਧਿਆਨ ਵਿਚ ਲਿਆਵਾਂਗੇ ਕਿਉਂਕਿ ਝੋਨੇ ਦਾ ਸੀਜ਼ਨ ਵੀ ਆਉਣ ਵਾਲਾ ਹੈ| ਉਸ ਲਈ ਵੀ ਢੁੱਕਵੇਂ ਪ੍ਰਬੰਧ ਕੀਤੇ ਜਾਣ, ਅਸੀਂ ਉਨ੍ਹਾਂ ਨੂੰ ਸਮਾਂ ਦੇ ਕੇ ਅਜਿਹਾ ਪ੍ਰਬੰਧ ਕਰਨ ਲਈ ਦੇਵਾਂਗੇ, ਜੇਕਰ ਸਰਕਾਰ ਨੇ ਅਜਿਹਾ ਨਹੀਂ ਕੀਤਾ ਤਾਂ ਅਸੀਂ ਉਨ੍ਹਾਂ ਵਿਰੁੱਧ ਸੰਘਰਸ਼ ਕਰਾਂਗੇ। -PTC News