ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ

By  Shanker Badra December 25th 2020 03:29 PM

ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ:ਸ੍ਰੀ ਮੁਕਤਸਰ ਸਾਹਿਬ : ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਵੱਲੋਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 96ਵੀਂ ਜੈਅੰਤੀ ਮੌਕੇ ਸਮਾਗਮ ਕੀਤਾ ਜਾ ਰਿਹਾ ਸੀ।ਇਸ ਦੀ ਭਿਣਕ ਜਿਵੇਂ ਹੀ ਕਿਸਾਨਾਂ ਨੂੰ ਪਈ ਤਾਂ ਕਿਸਾਨਾਂ ਨੇ ਇਕੱਠੇ ਹੋਏ ਭਾਜਪਾ ਆਗੂਆਂ ਨੂੰ ਘੇਰਾ ਪਾ ਲਿਆ। ਜਿਸ ਸਥਾਨ 'ਤੇ ਪ੍ਰੋਗਰਾਮ ਰੱਖਿਆ ਗਿਆ ਸੀ, ਉਸ ਜਗ੍ਹਾ ਦੇ ਬਾਹਰ ਕਿਸਾਨਾਂ ਨੇ ਇਕੱਠੇ ਹੋ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। [caption id="attachment_460885" align="aligncenter"]Farmers protest against BJP leaders at Gidderbaha and Sri Muktsar Sahib ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ[/caption] ਦਰਅਸਲ 'ਚ ਗਿੱਦਰਬਾਹਾ ਵਿਖੇ ਮਹਿਲਾ ਆਗੂ ਦੇ ਘਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਿਟੀ ਹੋਟਲ ਦੇ ਬਾਹਰ ਕਿਸਾਨ ਆਗੂਆਂ ਨੇਭਾਜਪਾ ਆਗੂਆਂ ਨੂੰ ਘੇਰਾ ਪਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਕਿਸਾਨਾਂ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਦੇ ਦੌਰਾਨ ਹੀ ਭਾਜਪਾ ਦੇ ਕਈ ਆਗੂ ਸਿਟੀ ਹੋਟਲ ਦੇ ਪਿਛਲੇ ਗੇਟ ਤੋਂ ਚਲਦੇ ਬਣੇ। ਕਿਸਾਨਾਂ ਨੇ ਕਿਹਾ ਕਿ ਜਥੇਬੰਦੀਆਂ ਦੇ ਫੈਸਲੇ ਮੁਤਾਬਿਕ ਭਾਜਪਾ ਆਗੂਆਂ ਦਾ ਹਰ ਥਾਂ ਘਿਰਾਓ ਕੀਤਾ ਜਾਵੇਗਾ। ਪੜ੍ਹੋ ਹੋਰ ਖ਼ਬਰਾਂ : ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖ਼ਲ [caption id="attachment_460884" align="aligncenter"]Farmers protest against BJP leaders at Gidderbaha and Sri Muktsar Sahib ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ[/caption] ਇਸ ਤੋਂ ਪਹਿਲਾਂ ਬਠਿੰਡਾ ਦੇ ਅਮਰੀਕ ਸਿੰਘ ਰੋਡ 'ਤੇ ਬੀਜੇਪੀ ਦੇ ਸਮਾਗਮ 'ਚ ਕਿਸਾਨਾਂ ਅਤੇ ਭਾਜਪਾ ਆਗੂਆਂ ਵਿਚਾਲੇ ਟਕਰਾਅ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਤਿੰਨਾਂ ਪਾਸਿਆਂ ਤੋਂ ਬੈਰੀਕੇਡ ਲਗਾਏ ਗਏ ਸੀ ਪਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ 'ਤੇ ਕਿਸਾਨਾਂ ਨੇ ਪ੍ਰੋਗਰਾਮ ਦਾ ਬਾਈਕਾਟ ਕਰਦਿਆਂ ਕੁਰਸੀਆਂ ਤੇ ਹੋਰ ਸਾਮਾਨ ਦੀ ਭੰਨਤੋੜ ਕੀਤੀ। [caption id="attachment_460882" align="aligncenter"]Farmers protest against BJP leaders at Gidderbaha and Sri Muktsar Sahib ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ[/caption] ਪੜ੍ਹੋ ਹੋਰ ਖ਼ਬਰਾਂ : ਬਠਿੰਡਾ 'ਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ, ਸਥਿਤੀ ਬਣੀ ਤਣਾਅਪੂਰਨ ਕਿਸਾਨਾਂ ਨੇ ਭਾਜਪਾ ਨੇਤਾਵਾਂ ਨੂੰ ਉਥੋਂ ਭਜਾ ਦਿੱਤਾ, ਜਿਸ ਤੋਂ ਬਾਅਦ ਭਾਜਪਾ ਕਾਰਕੁਨ ਅਤੇ ਪੁਲਿਸ ਦੇ ਆਗੂ ਪੁਲਿਸ ਨਾਲ ਉਲਝਦੇ ਵੇਖੇ ਗਏ ਹਨ। ਇਸ ਦੇ ਨਾਲ ਹੀ ਇੱਥੇ ਪੁਲਿਸ ਤੇ ਭਾਜਪਾ ਵਰਕਰਾਂ ਵਿੱਚ ਝੜਪ ਹੋ ਗਈ। ਉਸ ਵੇਲੇ ਮਾਹੌਲ ਕਾਫ਼ੀ ਤਣਾਅਪੂਰਨ ਬਣ ਗਿਆ ਜਦੋਂ ਭਾਜਪਾ ਆਗੂਆਂ ਨੇ ਵੀ ਸੜਕਾਂ 'ਤੇ ਧਰਨਾ ਲਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। -PTCNews

Related Post