ਦਿੱਲੀ ਧਰਨੇ 'ਤੇ ਗਏ ਕਿਸਾਨ ਦੀ ਮੌਤ, ਸੰਗਰੂਰ ਦੇ ਪਿੰਡ ਨਾਗਰੀ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ
ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 31ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ।ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਠੰਡ ਵੀ ਭਾਰੀ ਪੈ ਰਹੀ ਹੈ। ਕਿਸਾਨ ਮੋਰਚੇ ਦੌਰਾਨ ਇਕ ਹੋਰ ਮੰਦਭਾਗੀ ਖ਼ਬਰ ਆਈ ਹੈ। [caption id="attachment_461025" align="aligncenter"] ਦਿੱਲੀ ਧਰਨੇ 'ਤੇ ਗਏ ਇੱਕ ਹੋਰ ਕਿਸਾਨ ਦੀ ਮੌਤ , ਸੰਗਰੂਰ ਦੇ ਪਿੰਡ ਨਾਗਰੀ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ[/caption] ਪੜ੍ਹੋ ਹੋਰ ਖ਼ਬਰਾਂ : ਕੇਂਦਰ ਦੇ ਸੱਦੇ 'ਤੇ ਕਿਸਾਨਾਂ ਦੀ ਅੱਜ ਅਹਿਮ ਮੀਟਿੰਗ , ਸਰਕਾਰ ਦੇ ਪ੍ਰਸਤਾਵ 'ਤੇ ਲਿਆ ਜਾਵੇਗਾ ਆਖਰੀ ਫ਼ੈਸਲਾ ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਉੱਥੇ ਹੀ ਕਿਸਾਨ ਅੰਦੋਲਨ ਦੌਰਾਨ ਤਿੰਨ ਦਿਨ ਪਹਿਲਾਂ ਬਿਮਾਰ ਹੋਏ ਕਿਸਾਨ ਦੀ ਇਲਾਜ ਦੌਰਾਨ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। [caption id="attachment_461023" align="aligncenter"] ਦਿੱਲੀ ਧਰਨੇ 'ਤੇ ਗਏ ਇੱਕ ਹੋਰ ਕਿਸਾਨ ਦੀ ਮੌਤ , ਸੰਗਰੂਰ ਦੇ ਪਿੰਡ ਨਾਗਰੀ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ[/caption] ਜਿਸ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ , ਜਿਸ ਦੌਰਾਨ ਉਸ ਦੀ ਮੌਤ ਹੋ ਗਈ।ਕਿਸਾਨ ਦੀ ਮੌਤ ਤੋਂ ਬਾਅਦ ਡਾਕਟਰਾਂ ਵੱਲੋਂ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ । [caption id="attachment_461026" align="aligncenter"] ਦਿੱਲੀ ਧਰਨੇ 'ਤੇ ਗਏ ਇੱਕ ਹੋਰ ਕਿਸਾਨ ਦੀ ਮੌਤ , ਸੰਗਰੂਰ ਦੇ ਪਿੰਡ ਨਾਗਰੀ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ[/caption] ਪੜ੍ਹੋ ਹੋਰ ਖ਼ਬਰਾਂ : ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। -PTCNews