ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਜਾਣੋਂ ਮੀਟਿੰਗ 'ਚ ਕੀ ਨਿਕਲਿਆ ਹੱਲ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 35ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਅੱਜ ਫ਼ਿਰ ਕਿਸਾਨਾਂ ਅਤੇ ਸਰਕਾਰ ਦੀ ਮੀਟਿੰਗ ਬੇਸਿੱਟਾ ਰਹੀ ਹੈ। [caption id="attachment_462205" align="aligncenter"] ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਜਾਣੋਂ ਮੀਟਿੰਗ 'ਚ ਕੀ ਨਿਕਲਿਆ ਹੱਲ[/caption] ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ 2 ਮੰਗਾਂ ਮੰਨੀਆਂ ਹਨ। ਜਿਸ ਵਿੱਚ ਬਿਜਲੀ ਸੋਧ ਬਿਲ ਅਤੇ ਪਰਾਲੀ 'ਤੇ ਸਰਕਾਰ ਨੇ ਸਹਿਮਤੀ ਦਿੱਤੀ ਹੈ ,ਮਤਲਬ ਸਰਕਾਰ ਬਿਜਲੀ ਸੋਧ ਬਿੱਲ ਨਹੀਂ ਲਿਆਵੇਗੀ। ਕਿਸਾਨ ਜਥੇਬੰਦੀਆਂ ਦੀ ਸਰਕਾਰ ਨਾਲ ਅਗਲੀ ਮੀਟਿੰਗ 4 ਜਨਵਰੀ ਨੂੰ 2 ਵਜੇ ਹੋਵੇਗੀ। [caption id="attachment_462216" align="aligncenter"] ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਜਾਣੋਂ ਮੀਟਿੰਗ 'ਚ ਕੀ ਨਿਕਲਿਆ ਹੱਲ[/caption] ਸਰਕਾਰ ਨੇ ਇੱਕ ਵਾਰ ਫ਼ਿਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਨੇ ਕਿਸਾਨਾਂ ਨੂੰ 5 ਮੈਂਬਰੀ ਕਮੇਟੀ ਬਣਾਉਣ ਲਈ ਕਿਹਾ ਹੈ। ਇਸ ਦੌਰਾਨ ਸਰਕਾਰ ਨੇ ਕਿਸਾਨਾਂ ਨੂੰ 31 ਦਸੰਬਰ ਨੂੰ ਟਰੈਕਟਰ ਮਾਰਚ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਕਿਸਾਨ ਆਗੂ 31 ਦਸੰਬਰ ਨੂੰ ਟਰੈਕਟਰ ਮਾਰਚ ਮੁਲਤਵੀ ਕਰਨ ਦੇ ਮੁੱਦੇ ਉਪਰ ਚਰਚਾ ਕਰ ਰਹੇ ਹਨ। [caption id="attachment_462211" align="aligncenter"] ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ 2 ਮੰਗਾਂ[/caption] ਕੇਂਦਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਸਰਕਾਰ ਨੇ ਇੱਕ ਵਾਰ ਫ਼ਿਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਨੇ ਕਿਸਾਨਾਂ ਨੂੰ 5 ਮੈਂਬਰੀ ਕਮੇਟੀ ਬਣਾਉਣ ਲਈ ਕਿਹਾ ਹੈ। ਹਾਲਾਂਕਿ ਸਰਕਾਰ ਨੇ ਕਾਨੂੰਨ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਓਧਰ ਕਿਸਾਨਾਂ ਨੇ ਵੀ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। -PTCNews