ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ

By  Shanker Badra January 15th 2021 04:58 PM -- Updated: January 15th 2021 05:18 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ ,ਹੁਣ 19 ਜਨਵਰੀ ਨੂੰ ਦੁਪਹਿਰ 12 ਵਜੇ ਅਗਲੀ ਮੀਟਿੰਗ ਹੋਵੇਗੀ। ਇਸ ਦੌਰਾਨ ਜਿੱਥੇ ਕਿਸਾਨਾਂ ਵੱਲੋਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਕਾਨੂੰਨਾਂ 'ਚ ਸੋਧ ਦੀ ਜ਼ਿੱਦ 'ਤੇ ਅੜੀ ਹੋਈ ਹੈ। ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਟੇਟ ਲੋਹੜੀ ਬੰਪਰ ਦਾ ਅੱਜ ਆਵੇਗਾ ਨਤੀਜਾ, ਕੌਣ ਜਿੱਤੇਗਾ 5 ਕਰੋੜ ਰੁਪਏ ਦਾ ਪਹਿਲਾ ਇਨਾਮ [caption id="attachment_466418" align="aligncenter"]Farmers Protest : Kisan Jathebandi Meeting with Central Government's on Farmers laws ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ[/caption] ਇਸ ਮੀਟਿੰਗ ਦੌਰਾਨ ਕਿਸਾਨ ਆਗੂ ਦਰਸ਼ਨ ਪਾਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਿਚਾਲੇ ਅੱਜ ਵੀ ਤਲ਼ਖ਼ੀ ਦੇਖਣ ਨੂੰ ਮਿਲੀ ਹੈ। ਸਰਕਾਰ ਨੇ ਮੀਟਿੰਗ 'ਚ ਕਿਸਾਨਾਂ ਸਾਹਮਣੇ 'ਕਲਾਜ਼ ਦਰ ਕਲਾਜ਼' ਗੱਲ ਕਰਨ ਦਾ ਸੁਝਾਅ ਦਿੱਤਾ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ। ਕਿਸਾਨਾਂ ਨੇ ਮੁੜ ਦੁਹਰਾਇਆ ਕਾਨੂੰਨ ਰੱਦ ਕਰਨ ਤੋਂ ਘੱਟ ਕੁਝ ਵੀ ਮੰਨਜੂਰ ਨਹੀਂ' ਹੋਵੇਗਾ। ਨਰਿੰਦਰ ਸਿੰਘ ਤੋਮਰ ਨੇ ਮੀਟਿੰਗ 'ਚ ਕਿਹਾ ਸੀ ਕਿ ਹੁਣ ਕਾਨੂੰਨਾਂ 'ਚ ਸੁਧਾਰ 'ਤੇ ਗੱਲਬਾਤ ਹੋਣੀ ਚਾਹੀਦੀ ਹੈ। [caption id="attachment_466417" align="aligncenter"]Farmers Protest : Kisan Jathebandi Meeting with Central Government's on Farmers laws ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ[/caption] ਅੱਜ ਵੀ ਸਰਕਾਰ ਨੇ ਛੋਟੀ ਕਮੇਟੀ ਬਣਾਉਣ ਲਈ ਕਿਸਾਨਾਂ ਨੂੰ ਕਿਹਾ ਸੀ ਪਰ ਕਿਸਾਨਾਂ ਨੇ ਸਾਫ਼ ਮਨ੍ਹਾ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਐੱਮ.ਐੱਸ.ਪੀ ਦੇ ਮੁੱਦੇ ਤੋਂ ਭੱਜ ਰਹੀ ਹੈ। ਨਰੇਂਦਰ ਤੋਮਰ ਨੇ ਕਿਹਾ, ਜੇ ਤੁਹਾਨੂੰ ਸੁਪਰੀਮ ਕੋਰਟ ਦੀ ਕਮੇਟੀ ਮੰਨਜੂਰ ਨਹੀਂ ਤਾਂ ਸਾਡੇ ਨਾਲ ਮਿਲ ਕੇ ਕਮੇਟੀ ਬਣਾ ਲਓ। ਤੋਮਰ ਨੇ ਕਿਹਾ ਜੇਐੱਮ.ਐੱਸ.ਪੀ ਕਾਨੂੰਨ ਅੰਦਰ ਆਉਂਦੀ ਹੈ ਤਾਂ ਕੀ ਅੰਦੋਲਨ ਖ਼ਤਮ ਹੋਵੇਗਾ। ਸੁਪਰੀਮ ਕੋਰਟ ਨੇ ਬੀਤੇ ਦਿਨੀਂ ਤਿੰਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਸੀ। [caption id="attachment_466416" align="aligncenter"]Farmers Protest : Kisan Jathebandi Meeting with Central Government's on Farmers laws ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ ਇਸ ਦੇ ਨਾਲ ਹੀ ਬੈਠਕ 'ਚ ਕਿਸਾਨ ਆਗੂਆਂ ਨੇਕਰਨਾਲ 'ਚ ਹਰਿਆਣਾ ਦੇ ਮੁੱਖ ਮੰਤਰੀ ਦੇ ਵਿਰੋਧ ਦਾ ਮੁੱਦਾ ਚੁੱਕਿਆ ਤੇ 900 ਕਿਸਾਨਾਂ 'ਤੇ ਦਰਜ ਕੀਤੀ ਐੱਫ.ਆਈ.ਆਰ 'ਤੇ ਕਿਸਾਨਾਂ ਨੇ ਇਤਰਾਜ ਜਤਾਇਆ ਸੀ। ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ 'ਸਰਕਾਰ ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਕਮੇਟੀ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਮੇਟੀ ਜਦੋਂ ਸਰਕਾਰ ਨੂੰ ਬੁਲਾਏਗੀ ਤਾਂ ਅਸੀਂ ਆਪਣਾ ਪੱਖ ਕਮੇਟੀ ਦੇ ਸਾਹਮਣੇ ਰੱਖਾਂਗੇ। -PTCNews

Related Post