ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ

By  Shanker Badra July 5th 2021 09:23 AM

ਨਵੀਂ ਦਿੱਲੀ : ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ (Samyukt Kisan Morcha )ਦੀ ਅਹਿਮ ਮੀਟਿੰਗ ਦੌਰਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਗਏ। 19 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ( Parliament monsoon session )ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸੰਯੁਕਤ ਕਿਸਾਨ ਮੋਰਚਾ (Farmers Protest ) 17 ਜੁਲਾਈ ਤੱਕ ਵਿਰੋਧੀ ਪਾਰਟੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਸਦ 'ਚ ਆਵਾਜ਼ ਉਠਾਉਣ ਲਈ ਚਿਤਾਵਨੀ ਪੱਤਰ ਭੇਜੇਗਾ। 22 ਜੁਲਾਈ ਤੋਂ ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਹਰ ਰੋਜ਼ ਸੈਸ਼ਨ ਦੀ ਸਮਾਪਤੀ ਤੱਕ ਹਰੇਕ ਕਿਸਾਨ-ਜਥੇਬੰਦੀ ਵੱਲੋਂ ਪੰਜ ਮੈਂਬਰ ਅਤੇ ਕੁੱਲ ਘੱਟੋ-ਘੱਟ 200 ਕਿਸਾਨ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨਗੇ। [caption id="attachment_512318" align="aligncenter"] ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ[/caption] ਪੜ੍ਹੋ ਹੋਰ ਖ਼ਬਰਾਂ : ਨਿੱਕੀ ਜਿਹੀ ਬੱਚੀ ਦੇ ਜਜ਼ਬੇ ਨੂੰ ਦੇਖ ਹਰ ਕੋਈ ਕਰ ਰਿਹਾ ਸਲਾਮ ,ਜਿਸਨੇ ਨਾ ਮੁਮਕਿਨ ਨੂੰ ਮੁਮਕਿਨ ਕਰਕੇ ਦਿਖਾਇਆ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਨੇ ਖੇਤਾਂ ਲਈ ਬਿਜਲੀ ਸਪਲਾਈ 'ਚ ਸੁਧਾਰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ-ਮਹਿਲ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੀ ਪਿਛਲੀ ਮੀਟਿੰਗ 'ਚ ਲਏ ਫੈਸਲੇ ਮੁਤਾਬਿਕ 8 ਜੁਲਾਈ ਨੂੰ 10 ਤੋਂ 12 ਵਜੇ ਤੱਕ ਦੇਸ਼-ਭਰ 'ਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। [caption id="attachment_512319" align="aligncenter"] ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ[/caption] ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਨਾਲ ਦਸੰਬਰ 2020 ਅਤੇ ਜਨਵਰੀ 2021 ਦੇ ਮਹੀਨਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਦੀਆਂ 11 ਦੌਰ ਦੀਆਂ ਰਸਮੀ ਗੱਲਬਾਤ ਹੋ ਚੁੱਕੀਆਂ ਹਨ। ਮੰਤਰੀ ਇਹ ਕਹਿੰਦੇ ਰਹੇ ਹਨ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ, ਬਸ਼ਰਤੇ ਕਿ ਕਿਸਾਨ ਕਾਨੂੰਨਾਂ ਦੇ ਉਹਨਾਂ ਹਿੱਸਿਆਂ 'ਤੇ ਗੱਲ ਕਰਨ ਜਿਹਨਾਂ ਤੋਂ ਉਹਨਾਂ ਨੂੰ ਸਮੱਸਿਆ ਹੈ। ਮੰਤਰੀ ਇਹ ਵੀ ਦੱਸ ਰਹੇ ਹਨ ਕਿ ਸਰਕਾਰ 3 ਕਾਲੇ ਕੇਂਦਰੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਪਰ ਕਿਸਾਨ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਕਾਨੂੰਨਾਂ 'ਚ ਸੋਧਾਂ ਕਿਉਂ ਨਹੀਂ ਕੰਮ ਕਰਨਗੀਆਂ। ਸਰਕਾਰ ਦੇ ਇਰਾਦੇ ਭਰੋਸੇਯੋਗ ਨਹੀਂ ਹਨ। [caption id="attachment_512320" align="aligncenter"] ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ[/caption] ਕਿਸਾਨ ਜਾਣਦੇ ਹਨ ਕਿ ਕਾਨੂੰਨਾਂ ਨੂੰ ਜੀਵਤ ਰੱਖਣ ਦੇ ਅਲੱਗ ਅਲੱਗ ਤਰੀਕਿਆਂ ਨਾਲ ਕਾਰਪੋਰੇਟ ਕਿਸਾਨਾਂ ਦਾ ਸੋਸ਼ਣ ਕਰਨਗੇ। ਜਦੋਂ ਕਾਨੂੰਨਾਂ ਦਾ ਉਦੇਸ਼ ਹੀ ਗਲਤ ਹੈ, ਤਾਂ ਸਪੱਸ਼ਟ ਹੈ ਕਿ ਕਾਨੂੰਨਾਂ ਦੇ ਵੱਖ-ਵੱਖ ਹਿੱਸੇ ਗਲਤ ਉਦੇਸ਼ਾਂ ਨੂੰ ਪੂਰੇ ਕਰਨ ਲਈ ਹੀ ਹੋਣਗੇ, ਇਸ ਕਰਕੇ ਸੋਧ ਨਾਲ ਮਸਲਾ ਹੱਲ ਨਹੀਂ ਹੋਵੇਗਾ। ਕਾਨੂੰਨ ਗੈਰ-ਸੰਵਿਧਾਨਿਕ ਅਤੇ ਗੈਰ-ਲੋਕਤੰਤਰੀ ਤਰੀਕੇ ਨਾਲ ਲਿਆਂਦੇ ਗਏ ਹਨ। ਕਾਨੂੰਨ ਲਾਗੂ ਕਰਨ ਲਈ ਗੈਰ-ਲੋਕਤੰਤਰੀ ਢੰਗ ਅਪਣਾਏ ਗਏ। ਕਿਸਾਨ ਲਗਾਤਾਰ ਕਾਨੂੰਨ ਰੱਦ ਕਰਵਾਉਣ ਲਈ ਦ੍ਰਿੜ ਹਨ। ਸਰਕਾਰ ਨੇ ਹਾਲੇ ਤੱਕ ਇੱਕ ਵੀ ਅਜਿਹਾ ਕਾਰਨ ਨਹੀੱ ਦੱਸਿਆ ਕਿ ਕਾਨੂੰਨ ਰੱਦ ਕਿਉਂ ਨਹੀਂ ਕੀਤੇ ਜਾ ਸਕਦੇ? ਸਪੱਸ਼ਟ ਹੈ ਕਿ ਲੋਕਾਂ ਦੀ ਚੁਣੀ ਸਰਕਾਰ ਨਾਗਰਿਕਾਂ ਦੇ ਵੱਡੇ ਹਿੱਸੇ ਕਿਸਾਨਾਂ ਨਾਲ ਹੰਕਾਰ ਦੀ ਖੇਡ ਖੇਡ ਰਹੀ ਹੈ। ਸਰਕਾਰ ਕਿਸਾਨਾਂ ਦੀ ਬਜਾਏ ਪੂੰਜੀਪਤੀਆਂ ਦਾ ਪੱਖ ਲੈ ਰਹੀ ਹੈ। [caption id="attachment_512321" align="aligncenter"] ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ[/caption] ਕਿਸਾਨ-ਮੋਰਚਿਆਂ 'ਤੇ ਅੰਦੋਲਨ ਦੀ ਮਜ਼ਬੂਤੀ ਲਈ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉੱਤਰ ਪ੍ਰਦੇਸ਼ ਵਿੱਚ ਪੀਲੀਭੀਤ ਤੋਂ ਇੱਕ ਵੱਡਾ ਟਰੈਕਟਰ ਮਾਰਚ ਕਰਨ ਦੀ ਯੋਜਨਾ ਹੈ। ਕਿਸਾਨ ਵੱਡੀਆਂ ਗਿਣਤੀਆਂ 'ਚ ਮੋਰਚਿਆਂ 'ਤੇ ਪਹੁੰਚ ਰਹੇ ਹਨ। ਸਥਾਨਕ ਭਾਈਚਾਰੇ ਦੁਆਰਾ ਲੰਗਰ ਲਈ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ। ਜੀਂਦ ਇਲਾਕੇ ਦੇ ਪਿੰਡ ਵਾਸੀਆਂ ਵੱਲੋਂ ਕਣਕ ਦੀਆਂ ਟਰਾਲੀਆਂ ਕਿਸਾਨ-ਮੋਰਚਿਆਂ 'ਤੇ ਪਹੁੰਚੀਆਂ ਹਨ। ਰੋਸ-ਪ੍ਰਦਰਸ਼ਨਾਂ 'ਚ ਸਿਰਫ਼ ਕਿਸਾਨ ਹੀ ਸ਼ਾਮਲ ਨਹੀਂ ਹੋ ਰਹੇ, ਬਲਕਿ ਟਰੇਡ ਯੂਨੀਅਨਾਂ, ਵਿਦਿਆਰਥੀ, ਵਕੀਲਾਂ ਅਤੇ ਕਰਮਚਾਰੀ ਵੀ ਸ਼ਾਮਲ ਹਨ। [caption id="attachment_512317" align="aligncenter"] ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ[/caption] ਪੜ੍ਹੋ ਹੋਰ ਖ਼ਬਰਾਂ : ਆਮਿਰ ਖਾਨ ਅਤੇ ਕਿਰਨ ਰਾਓ ਵੱਲੋਂ ਅਲੱਗ ਹੋਣ ਦਾ ਫ਼ੈਸਲਾ , ਵਿਆਹ ਦੇ 15 ਸਾਲਾਂ ਬਾਅਦ ਲੈਣਗੇ ਤਲਾਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਸੰਕਲਪ ਨਾਲ ਕਿਸਾਨ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ। ਗਾਜੀਪੁਰ ਬਾਰਡਰ 'ਤੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਮਦਨਪੁਰ ਪਿੰਡ ਤੋਂ ਸ਼੍ਰੀ ਸਵਰਨ ਸਿੰਘ ਨੂੰ ਸ਼ਾਂਤੀਪੂਰਵਕ ਅਤੇ ਦ੍ਰਿੜਤਾ ਨਾਲ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਹੁਣ ਲਗਭਗ ਸੱਤ ਮਹੀਨੇ ਹੋ ਚੁੱਕੇ ਹਨ। ਉਹ 101 ਸਾਲ ਦੀ ਉਮਰ ਦੇ ਹੋਣ ਦੇ ਬਾਵਜੂਦ ਬੁਲੰਦ ਹੌਸਲੇ ਨਾਲ ਡਟੇ ਹੋਏ ਹਨ! ਅਸੀਂ ਅਗਲੀਆਂ ਪੀੜ੍ਹੀਆਂ ਲਈ ਭਾਰਤ ਦੀ ਕਿਸਾਨੀ ਦੀ ਰੱਖਿਆ ਲਈ ਉਹਨਾਂ ਦੀ ਭਾਵਨਾ ਨੂੰ ਸਲਾਮ ਕਰਦੇ ਹਾਂ। -PTCNews

Related Post