ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ , ਚੀਫ਼ ਜਸਟਿਸ ਨੇ ਕੇਂਦਰ ਨੂੰ ਪਾਈ ਝਾੜ
ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ , ਚੀਫ਼ ਜਸਟਿਸ ਨੇ ਕੇਂਦਰ ਨੂੰ ਪਾਈ ਝਾੜ:ਨਵੀਂ ਦਿੱਲੀ : ਕਿਸਾਨੀ ਅੰਦੋਲਨ ਨੂੰ ਲੈ ਕੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਅੱਜ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਟਿਕੀਆਂ ਹੋਈਆਂ ਸਨ। ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਸਾਨ ਅੰਦੋਲਨ ਨਾਲ ਜੁੜੀਆਂ ਵੱਖ -ਵੱਖ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਜੰਮ ਕੇ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿਚ ਕਿਸਾਨਾਂ ਦੀ ਜਾਨ ਜਾ ਰਹੀ ਹੈ। ਅਜਿਹੇ ਵਿਚ ਸਰਕਾਰ ਅਜੇ ਇਨ੍ਹਾਂ ਕਾਨੂੰਨਾਂ ਉੱਤੇ ਰੋਕ ਲਗਾਏਗੀ ਜਾਂ ਫਿਰ ਅਦਾਲਤ ਹੀ ਹੁਕਮ ਜਾਰੀ ਕਰੇ। [caption id="attachment_465079" align="aligncenter"] ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ,ਕਿਸਾਨੀ ਅੰਦੋਲਨ 'ਤੇਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ ਸੁਪਰੀਮ ਕੋਰਟ ਨੇ ਕਿਸਾਨੀ ਅੰਦੋਲਨ 'ਤੇਸੁਣਵਾਈ ਦੌਰਾਨ ਕੇਂਦਰ ਨੂੰ ਫਟਕਾਰ ਲਗਾਈ ਹੈ। ਚੀਫ਼ ਜਸਟਿਸ ਨੇ ਕਿਹਾ ਅਦਾਲਤ ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਹੈ। ਸੁਣਵਾਈ ਦੌਰਾਨ ਅਦਾਲਤ ਨੇ ਪੁੱਛਿਆ ਕਿ ਗੱਲਬਾਤ ਦਾ ਨਤੀਜਾ ਕਿਉਂ ਨਹੀਂ ਆ ਰਿਹਾ। ਅਸੀਂ ਤੁਹਾਡੇ ਤੋਂ ਬਹੁਤ ਨਿਰਾਜ਼ ਹਾਂ ਅਤੇ ਤੁਸੀਂ ਕਿਸ ਤਰ੍ਹਾਂ ਦਾ ਫ਼ੈਸਲਾ ਕਰ ਰਹੇ ਹੋ। ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿਅਸੀਂ ਮਾਮਲੇ ਨੂੰ ਸੁਝਾਉਣ ਲਈ ਕਮੇਟੀ ਬਣਾ ਰਹੇ ਹਾਂ। [caption id="attachment_465078" align="aligncenter"] ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ,ਕਿਸਾਨੀ ਅੰਦੋਲਨ 'ਤੇਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ[/caption] ਚੀਫ਼ ਜਸਟਿਸ ਬੋਬੜੇ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੇ ਕਾਨੂੰਨ ਬਣਾਉਣ ਮੌਕੇ ਕਿਸਾਨ ਆਗੂਆਂ ਨਾਲ ਕਿਸੇ ਤਰ੍ਹਾਂ ਦੀ ਵਿਚਾਰ-ਚਰਚਾ ਕੀਤੀ? ਸੁਪਰੀਮ ਕੋਰਟ ਨੇ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਕੋਲੋਂ ਪੁੱਛਿਆ ਕਿ ਉਹ ਕਾਨੂੰਨ ਨੂੰ ਹੋਲਡ ਕਰ ਰਹੀ ਹੈ ਜਾਂ ਫਿਰ ਅਸੀਂ ਕਰੀਏ। ਕੋਰਟ ਨੇ ਕਿਹਾ ਕਿ ਅਸੀਂ ਕਿਸਾਨ ਮਾਮਲੇ 'ਚ ਮਾਹਰ ਨਹੀਂ ਹਾਂ ਪਰ ਹਾਲਾਤ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ, ਲੋਕ ਮਰ ਰਹੇ ਹਨ ਅਤੇ ਠੰਡ 'ਚ ਬੈਠੇ ਹਨ। [caption id="attachment_465077" align="aligncenter"] ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ,ਕਿਸਾਨੀ ਅੰਦੋਲਨ 'ਤੇਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ[/caption] ਸੀਜੇਆਈ ਨੇ ਕਿਹਾ ਹੈ ਕਿ ਸਥਿਤੀ ਖ਼ਰਾਬ ਹੋ ਰਹੀ ਹੈ, ਕਿਸਾਨ ਆਤਮ ਹੱਤਿਆ ਕਰ ਰਹੇ ਹਨ ,ਪਾਣੀ ਦੀ ਸਹੂਲਤ ਨਹੀਂ ਹੈ। ਸਮਾਜਕ ਦੂਰੀਆਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਬਜ਼ੁਰਗ ਅਤੇ ਔਰਤਾਂ ਧਰਨੇ ਵਿਚ ਬੈਠੀਆਂ ਹਨ, ਇੱਕ ਵੀ ਪਟੀਸ਼ਨ ਅਜਿਹੀ ਨਹੀਂ ਆਈ ਜੋ ਇਹ ਕਹੇ ਕਿ ਕਾਨੂੰਨ ਚੰਗੇ ਹਨ।ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਅਤੇ ਪੁੱਛਿਆ ਕਿ ਤੁਸੀਂ ਕਿਸਾਨਾਂ ਨਾਲ ਕੀ ਗੱਲ ਕਰ ਰਹੇ ਹੋ? [caption id="attachment_465076" align="aligncenter"] ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ,ਕਿਸਾਨੀ ਅੰਦੋਲਨ 'ਤੇਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ[/caption] ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ 8 ਜਨਵਰੀ ਨੂੰ ਅੱਠਵੇਂ ਗੇੜ ਦੀ ਮੀਟਿੰਗ ਹੋਈ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ ਰਹੇ ਸਨ ਜਦੋਂਕਿ ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ਦੀ ਗੱਲ ਕਰ ਰਹੀ ਹੈ। ਕਿਸਾਨ ਜੱਥੇਬੰਦੀਆਂ ਕਾਨੂੰਨ ਨੂੰ ਖ਼ਤਮ ਕੀਤੇ ਬਿਨਾਂ ਧਰਨੇ ਪ੍ਰਦਰਸ਼ਨ ਨੂੰ ਖ਼ਤਮ ਕਰਨ ਲਈ ਤਿਆਰ ਨਹੀਂ ਹਨ। -PTCNews