ਡੇਢ ਸਾਲ ਕਿਸਾਨ ਸੜਕਾਂ 'ਤੇ ਰਹੇ, ਖ਼ੁਦ 15 ਮਿੰਟ ਫ਼ਸੇ ਤਾਂ PM ਪ੍ਰੇਸ਼ਾਨ ਹੋ ਗਏ: ਨਵਜੋਤ ਸਿੱਧੂ
PM Modi Security Lapse: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਦੇ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਇੱਕ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਰਹੇ ਪਰ ਕੱਲ੍ਹ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੀਬ 15 ਮਿੰਟ ਉਡੀਕ ਕਰਨੀ ਪਈ ਤਾਂ ਉਹ ਭੜਕ ਉੱਠੇ।
ਨਵਜੋਤ ਸਿੱਧੂ ਨੇ ਕਿਹਾ, ''ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਇਕ ਸਾਲ ਤੋਂ ਵੱਧ ਸਮੇਂ ਤੱਕ ਧਰਨੇ 'ਤੇ ਬੈਠੇ ਰਹੇ ਪਰ ਕੱਲ੍ਹ ਜਦੋਂ ਪ੍ਰਧਾਨ ਮੰਤਰੀ ਨੂੰ ਕਰੀਬ 15 ਮਿੰਟ ਉਡੀਕ ਕਰਨੀ ਪਈ ਤਾਂ ਉਹ ਪਰੇਸ਼ਾਨ ਹੋ ਗਏ।" ਇਹ ਦੋਹਰਾ ਮਿਆਰ ਕਿਉਂ? ਮੋਦੀ ਜੀ, ਤੁਸੀਂ ਕਿਹਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿਆਂਗੇ ਪਰ ਜੋ ਉਨ੍ਹਾਂ ਕੋਲ ਸੀ, ਉਹ ਵੀ ਲੈ ਗਏ।