ਕਿਸਾਨਾਂ ਨੇ ਰੇਲ ਪਟੜੀਆਂ 'ਤੇ ਧਰਨਾ ਦੇ ਕੇ 'ਆਪ' ਸਰਕਾਰ ਖ਼ਿਲਾਫ਼ ਕੱਢੀ ਭੜਾਸ

By  Ravinder Singh September 22nd 2022 01:45 PM -- Updated: September 22nd 2022 01:50 PM

ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਹ ਭਰੀ ਬੇਭਰੋਸਗੀ ਵਜੋਂ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਰੇਲਾਂ ਰੋਕ ਕੇ ਰੋਸ ਮੁਜ਼ਾਹਰਾ ਕੀਤਾ। ਜ਼ਿਲ੍ਹਾ ਬਠਿੰਡਾ 'ਚ ਵੀ ਮੌੜ ਮੰਡੀ ਤੇ ਭੁੱਚੋ ਮੰਡੀ 'ਚ ਸੈਂਕੜੇ ਕਿਸਾਨਾਂ ਵੱਲੋਂ ਰੇਲਾਂ ਪਟੜੀਆਂ ਉਤੇ ਧਰਨੇ ਲਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਰੇਲ ਪਟੜੀਆਂ ਉਪਰ ਬੈਠ ਕੇ 'ਆਪ' ਸਰਕਾਰ ਖ਼ਿਲਾਫ਼ ਕੱਢੀ ਭੜਾਸਮੌੜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਖ਼ਿਲਾਫ਼ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੇਸ਼ੱਕ ਪੰਜਾਬ ਵਿਚ 12 ਤੋਂ 3 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਤੇ ਭੁੱਚੋ ਵਿਚ ਧਰਨਾ ਲਗਾਤਾਰ ਜਾਰੀ ਰਹੇਗਾ ਕਿਉਂਕਿ ਕਿਸਾਨਾਂ ਤੇ ਆਮ ਆਦਮੀ ਪਾਰਟੀ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੀ ਸ਼ਹਿ ਉਤੇ ਮਾਈਨਿੰਗ ਦੇ ਝੂਠੇ ਮਾਮਲੇ ਦਰਜ ਕੀਤੇ ਗਏ ਹਨ। ਇਹ ਵੀ ਪੜ੍ਹੋ : ਵਿਸ਼ੇਸ਼ ਇਜਲਾਸ ਰੱਦ ਕਰਨ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ 'ਆਪ' ਸਰਕਾਰ ਇਹ ਮਾਮਲੇ ਜਦੋਂ ਤੱਕ ਰੱਦ ਨਹੀਂ ਹੁੰਦੇ ਧਰਨਾ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਜਨਮ ਦਿਨ ਮੌਕੇ ਬਰਨਾਲਾ ਵਿਖੇ ਵੱਡਾ ਸਮਾਗਮ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜਨ ਲਈ ਸੰਘਰਸ਼ ਕੀਤਾ ਜਾਵੇਗਾ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਾਅਦਾਖ਼ਿਲਾਫ਼ੀ ਦੇ ਦੋਸ਼ ਲਗਾਏ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।   -PTC News

Related Post