ਗਾਜ਼ੀਪੁਰ ਬਾਰਡਰ 'ਤੇ ਪੁਲਿਸ ਨੇ ਕਿਸਾਨਾਂ 'ਤੇ ਸੁੱਟੇ ਹੰਝੂ ਗੈਸ ਦੇ ਗੋਲੇ ,ਲਗਾਤਾਰ ਦਿੱਲੀ ਵੱਲ ਵਧ ਰਹੇ ਕਿਸਾਨ

By  Shanker Badra January 26th 2021 11:15 AM

ਨਵੀਂ ਦਿੱਲੀ :  ਦੇਸ਼ ਭਰ 'ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇੱਕ ਪਾਸੇ ਦਿੱਲੀ ਵਿੱਚ ਹਰ ਸਾਲ ਵਾਂਗ ਇਸ ਵਾਰ ਵੀ  (Republic Day Parade) ਗਣਤੰਤਰ ਦਿਵਸ ਦੀ ਪਰੇਡ ਕੀਤੀ ਜਾ ਰਹੀ ਹੈ। ਓਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅੱਜ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਟਰੈਕਟਰ ਪਰੇਡ ਕੱਢ ਹਨ। ਇਸ ਪਰੇਡ 'ਚ ਕਿਸਾਨੀ ਦੇ ਰਵਾਇਤੀ ਸਾਧਨਾਂ ਤੋਂ ਲੈ ਕੇ ਮਾਡਰਨ ਖੇਤੀ ਸੰਦਾਂ ਨਾਲ ਸਬੰਧਿਤ ਝਾਕੀਆਂ ਕੱਢੀਆਂ ਜਾ ਰਹੀਆਂ ਹਨ। [caption id="attachment_469323" align="aligncenter"]Farmers Tractor Parade : Police fired tear gas shells at farmers at Ghazipur border Farmers’ Tracker Parade :ਗਾਜ਼ੀਪੁਰ ਬਾਰਡਰ 'ਤੇ ਪੁਲਿਸ ਨੇ ਕਿਸਾਨਾਂ 'ਤੇਸੁੱਟੇ ਹੰਝੂ ਗੈਸ ਦੇ ਗੋਲੇ ,ਲਗਾਤਾਰ ਦਿੱਲੀ ਵੱਲ ਵਧ ਰਹੇ ਕਿਸਾਨ[/caption] ਇਸ ਦੌਰਾਨ ਸਿੰਘੂ ਸਰਹੱਦ ,ਟਿੱਕਰੀ ਅਤੇ ਗਾਜੀਪੁਰ ਸਰਹੱਦ 'ਤੇ ਕਿਸਾਨ ਪੁਲਿਸ ਦੇ ਬੈਰੀਕੇਡਿੰਗ ਤੋੜ ਕੇ ਦਿੱਲੀ ਬਾਰਡਰ' ਅੰਦਰ ਦਾਖਲ ਹੋ ਗਏ ਹਨ। ਇਸ ਦੇ ਨਾਲ ਹੀ ਮੁਬਾਰਕ ਚੌਕ ਵਿਖੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਗਾਜ਼ੀਪੁਰ ਬਾਰਡਰ 'ਤੇ ਪੁਲਿਸ ਨੇ ਕਿਸਾਨਾਂ' ਤੇ ਅੱਥਰੂ ਗੈਸ ਚਲਾਈ ਅਤੇ ਕਿਸਾਨ ਲਗਾਤਾਰ ਦਿੱਲੀ ਵੱਲ ਵਧ ਰਹੇ ਸਨ। ਕਿਸਾਨਾਂ ਨੇ ਪੁਲਿਸ ਵਲੋਂ ਲਾਏ ਗਏ ਬੈਰੀਕੇਡਜ਼ ਤੋੜ ਦਿੱਤੇ ਅਤੇ ਦਿੱਲੀ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_469322" align="aligncenter"]Farmers Tractor Parade : Police fired tear gas shells at farmers at Ghazipur border Farmers’ Tracker Parade :ਗਾਜ਼ੀਪੁਰ ਬਾਰਡਰ 'ਤੇ ਪੁਲਿਸ ਨੇ ਕਿਸਾਨਾਂ 'ਤੇਸੁੱਟੇ ਹੰਝੂ ਗੈਸ ਦੇ ਗੋਲੇ ,ਲਗਾਤਾਰ ਦਿੱਲੀ ਵੱਲ ਵਧ ਰਹੇ ਕਿਸਾਨ[/caption] ਇਸ ਮੌਕੇ ਕਿਸਾਨਾਂ ਨੇ ਕਿਹਾ ਕਿ (Kisan Tractor Parade) ਟਰੈਕਟਰ ਪਰੇਡ ਦੌਰਾਨ ਟਰੈਕਟਰਾਂ ਦੀ ਗਿਣਤੀ ਤੈਅ ਨਹੀਂ ਕੀਤੀ ਗਈ , ਜੋ ਵੀ ਇੱਥੇ ਆਇਆ ਹੈ ,ਉਹ ਟਰੈਕਟਰ ਪਰੇਡ ਵਿੱਚ ਹਿੱਸਾ ਲਵੇਗਾ ਅਤੇ ਇਕ ਟਰੈਕਟਰ 'ਤੇ 3-4 ਲੋਕ ਹੀ ਬੈਠਣਗੇ। ਇਸ ਦੌਰਾਨ ਸਾਰੇ ਟਰੈਕਟਰਾਂ 'ਤੇ ਕਿਸਾਨ ਜਥੇਬੰਦੀਆਂ ਦਾ ਝੰਡਾ ਅਤੇ ਤਿਰੰਗਾ ਝੰਡਾ ਹੋਵੇਗਾ। ਇਸ ਟਰੈਕਟਰ ਪਰੇਡ ਵਿਚ ਪੰਜਾਬ, ਹਰਿਆਣਾ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਕਿਸਾਨਾਂ ਵੱਲੋਂ 9 ਥਾਵਾਂ ਤੋਂ ਟਰੈਕਟਰ ਪਰੇਡ ਕੱਢੀ ਜਾਵੇਗੀ। [caption id="attachment_469321" align="aligncenter"]Farmers Tractor Parade : Police fired tear gas shells at farmers at Ghazipur border Farmers’ Tracker Parade :ਗਾਜ਼ੀਪੁਰ ਬਾਰਡਰ 'ਤੇ ਪੁਲਿਸ ਨੇ ਕਿਸਾਨਾਂ 'ਤੇਸੁੱਟੇ ਹੰਝੂ ਗੈਸ ਦੇ ਗੋਲੇ ,ਲਗਾਤਾਰ ਦਿੱਲੀ ਵੱਲ ਵਧ ਰਹੇ ਕਿਸਾਨ[/caption] ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ (Farmers Protest ) 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਐਲਾਨ ਕੀਤਾ ਗਿਆ ਹੈ। ਸਿੰਘੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਕਿਸਾਨ 1 ਫਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨਗੇ। ਇਸ ਦਿਨ ਦੇਸ਼ ਦਾ ਆਮ ਬਜਟ ਪੇਸ਼ ਹੋਣਾ ਹੈ। ਕਿਸਾਨ ਜਥੇਬੰਦੀਆਂ ਨੇ ਬਜਟ ਸੈਸ਼ਨ ਦੌਰਾਨ ਪੈਦਲ ਸੰਸਦ ਵੱਲ ਮਾਰਚ ਕਰਨ ਦੀ ਗੱਲ ਆਖੀ ਹੈ। -PTCNews

Related Post