ਕਿਸਾਨਾਂ ਨੂੰ ਕਣਕ ਦੀ ਅਦਾਇਗੀ 'ਚ ਕੋਈ ਦਿੱਕਤ ਨਹੀਂ ਆਵੇਗੀ : ਮੁੱਖ ਮੰਤਰੀ ਭਗਵੰਤ ਮਾਨ

By  Ravinder Singh April 8th 2022 06:57 PM

ਖੰਨਾ/ ਲੁਧਿਆਣਾ : ਸੂਬੇ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਆਖੀ। ਕਿਸਾਨਾਂ ਨੂੰ ਕਣਕ ਦੀ ਅਦਾਇਗੀ 'ਚ ਕੋਈ ਦਿੱਕਤ ਨਹੀਂ ਆਵੇਗੀ : ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਮੈਸ. ਖੁਸ਼ੀ ਰਾਮ ਐਂਡ ਕੰਪਨੀ ਦੇ ਫੜ ਉਤੇ ਰਾਜਵੰਤ ਕੌਰ ਪਤਨੀ ਸ੍ਰੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖ਼ਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ। ਇਸ ਸਮੇਂ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈ, ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖ਼ਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜ੍ਹੀ ਪਛੜ ਕੇ ਆਈ ਹੈ ਤੇ ਝਾੜ ਵੀ ਘੱਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਸੂਬੇ ਵਿੱਚ 2262 ਮੰਡੀਆਂ ਹਨ, ਜਿਨ੍ਹਾਂ ਵਿੱਚ 1862 ਪੱਕੀਆਂ ਹਨ ਤੇ 400 ਆਰਜ਼ੀ ਹਨ, ਜਿਹੜੀਆਂ ਕੋਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਨ੍ਹਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਕਣਕ ਦੀ ਅਦਾਇਗੀ 'ਚ ਕੋਈ ਦਿੱਕਤ ਨਹੀਂ ਆਵੇਗੀ : ਮੁੱਖ ਮੰਤਰੀ ਭਗਵੰਤ ਮਾਨਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਆਸ ਹੈ। ਖੰਨਾ ਮੰਡੀ ਵਿੱਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲ੍ਹਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ। ਭਗਵੰਤ ਮਾਨ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐਮ. ਐਸ. ਪੀ. ਤੋਂ ਵੱਧ ਭਾਅ ਉੱਤੇ ਕਣਕ ਖ਼ਰੀਦੀ ਜਾ ਰਹੀ ਹੈ। ਸਰਕਾਰ ਦੀਆਂ ਮੰਡੀਆਂ ਵਿੱਚੋਂ ਟੈਕਸ ਭਰ ਕੇ ਵਪਾਰੀਆਂ ਵੱਲੋਂ ਨਿਰਵਿਘਨ ਕਣਕ ਖ਼ਰੀਦੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮਾਨੀਟਰਿੰਗ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਕਣਕ ਦੀ ਅਦਾਇਗੀ 'ਚ ਕੋਈ ਦਿੱਕਤ ਨਹੀਂ ਆਵੇਗੀ : ਮੁੱਖ ਮੰਤਰੀ ਭਗਵੰਤ ਮਾਨਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦੁਸਹਿਰੇ ਮੰਡੀਆਂ ਵਿੱਚ ਫ਼ਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਨ੍ਹਾਂ ਨੇ ਕਿਹਾ ਕਿ ਹੁਣ ਇਹ ਬੀਤੇ ਸਮੇਂ ਦੀਆਂ ਗੱਲਾਂ ਹੋ ਗਈਆਂ ਹਨ ਤੇ ਜ਼ਮਾਨਾ ਨਵਾਂ ਆਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖ਼ਤ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐਮ.ਐਲ. ਏ. ਤਰਨਪ੍ਰੀਤ ਸਿੰਘ ਸੌਂਧ , ਵਿੱਤ ਕਮਿਸ਼ਨਰ ਖੇਤੀਬਾੜੀ ਤੇ ਕਿਸਾਨ ਭਲਾਈ, ਡੀ.ਕੇ. ਤਿਵਾੜੀ, ਡਿਪਟੀ ਡਾਇਰੈਕਟਰ (ਫੀਲਡ) ਮੁਨੀਸ਼ ਨਰੂਲਾ ਆਦਿ ਹਾਜ਼ਰ ਸਨ। ਇਹ ਵੀ ਪੜ੍ਹੋ : ਸਜ਼ਾ ਪੂਰੀ ਕਰ ਚੁੱਕੇ ਸਿਆਸੀ ਕਾਰਕੁੰਨਾਂ ਨੂੰ ਰਿਹਾਅ ਕਰਵਾਉਣ ਲਈ ਮਨੁੱਖੀ ਕੜੀ ਬਣਾਈ

Related Post