ਪੀਐਸਜੀਪੀਸੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਨਨਕਾਣਾ ਸਾਹਿਬ 'ਤੇ ਜਾਨਲੇਵਾ ਹਮਲਾ
ਅੰਮ੍ਰਿਤਸਰ : ਪਾਕਿਸਤਾਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਸਾਬਕਾ ਪ੍ਰਧਾਨ ਉਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਿੱਖ ਆਗੂ ਮਸਤਾਨ ਸਿੰਘ ਨਨਕਾਣਾ ਸਾਹਿਬ ਤੇ ਉਨ੍ਹਾਂ ਦੇ ਪਰਿਵਾਰ 'ਤੇ ਹੋਏ ਜਾਨਲੇਵਾ ਹਮਲੇ 'ਚ ਉਨ੍ਹਾਂ ਦੇ ਦੋ ਬੇਟੇ ਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਨਨਕਾਣਾ ਸਾਹਿਬ ਪੁਲਿਸ ਵੱਲੋਂ ਕੋਈ ਵੀ ਸੁਣਵਾਈ ਨਾ ਕੀਤੇ ਜਾਣ ਕਾਰਨ ਉਹ ਨਨਕਾਣਾ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਹਨ। ਮਸਤਾਨ ਸਿੰਘ ਦੇ ਪੁੱਤਰ ਦਿਲਾਵਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਨਾਅਰੇ ਲਗਾਏ ਜਾ ਰਹੇ ਹਨ। ਦਿਲਾਵਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਕੋਟ ਸੰਤ ਰਾਮ ਵਿਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਚਾਚੇ ਦੀ 5-5 ਏਕੜ ਸਾਂਝੀ ਜ਼ਮੀਨ ਹੈ। ਮਾਫੀਆ ਦੇ ਲੋਕ ਉਨ੍ਹਾਂ ਨੂੰ ਪਿਛਲੇ 10 ਦਿਨਾਂ ਤੋਂ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦ ਵੀ ਉਹ ਪੁਲਿਸ ਜਾਂ ਬੋਰਡ ਵਿਚ ਸ਼ਿਕਾਇਤ ਦਰਜ ਕਰਵਾਉਂਦੇ ਹਨ ਤਾਂ ਹਰ ਮਾਮਲੇ ਨੂੰ ਖ਼ਾਰਜ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜਦ ਉਹ ਆਪਣੀ ਜ਼ਮੀਨ ਵਿੱਚ ਕਣਕ ਦੀ ਵਢਾਈ ਕਰ ਰਹੇ ਸਨ ਤਾਂ ਉਦੋਂ ਭੂ-ਮਾਫੀਆ ਦੇ ਲੋਕ ਉਥੇ ਪੁੱਜੇ ਅਤੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਉਨ੍ਹਾਂ ਦੀ ਪੱਗ ਵੀ ਉਤਾਰ ਦਿੱਤੀ। ਉਨ੍ਹਾਂ ਦੇ ਭਰਾ ਦੀ ਹਾਲਤ ਗੰਭੀਰ ਬੋਣੀ ਹੋਈ ਹੈ ਪਰ ਪੁਲਿਸ ਨੇ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੀ ਸਰਕਾਰ ਦੇ ਨੁਮਾਇੰਦੇ ਤੇ ਪੁਲਿਸ ਦੀ ਮਿਲੀਭੁਗਤ ਨਾਲ ਭੌਂ ਮਾਫੀਆ ਗਰੁੱਪ ਦਿਨ ਬਦਿਨ ਲੋਕਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰਦੇ ਹੋਏ ਤਕੜੇ ਹੋ ਰਹੇ ਹਨ ਤੇ ਕਈਆਂ ਦੀਆਂ ਇਹ ਖ਼ਤਰਨਾਕ ਗਰੁੱਪ ਜਾਨਾਂ ਵੀ ਲੈ ਚੁੱਕੇ ਹਨ ਜੋ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਹ ਵੀ ਪੜ੍ਹੋ : ਅੰਮ੍ਰਿਤਸਰ ਦੀ ਇਕ ਮਹਿਲਾ ਨੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ 'ਚ ਖੁਸ਼ੀ ਦੀ ਲਹਿਰ