ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਸਹਾਇਕ ਖਿਲਾਫ ਐਫ.ਆਈ.ਆਰ ਦਰਜ, ਡੀਸੀ ਵੱਲੋਂ ਟਰੱਸਟ ਦੇ ਈਓ ਦੀ ਮੁਅੱਤਲੀ ਦੀ ਸਿਫਾਰਿਸ਼

By  Jasmeet Singh April 28th 2022 01:20 PM -- Updated: April 28th 2022 02:09 PM

ਜਲੰਧਰ, 28 ਅਪ੍ਰੈਲ: ਡਿਪਟੀ ਕਮਿਸ਼ਨਰ ਜਲੰਧਰ ਤੇ ਜਲੰਧਰ ਇੰਪਰੂਵਮੈਂਟ ਟਰੱਸਟ (ਜੇਆਈਟੀ) ਦੇ ਚੇਅਰਮੈਨ ਘਨਸ਼ਿਆਮ ਥੋਰੀ ਵੱਲੋਂ ਪੁਲਿਸ ਕਮਿਸ਼ਨਰ, ਜਲੰਧਰ ਨੂੰ ਜੇਆਈਟੀ ਦਫ਼ਤਰ ਵਿੱਚ ਗੁੰਮ ਹੋਈਆਂ ਫਾਈਲਾਂ ਸਬੰਧੀ ਐਫ.ਆਈ.ਆਰ ਦਰਜ ਕਰਨ ਦੀ ਸਿਫ਼ਾਰਸ਼ ਕਰਨ ਤੋਂ ਬਾਅਦ ਸਾਬਕਾ ਚੇਅਰਮੈਨ ਅਤੇ ਸੀਨੀਅਰ ਸਹਾਇਕ ਅਜੈ ਮਲਹੋਤਰਾ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀ ਗਈ ਹੈ। ਇਹ ਵੀ ਪੜ੍ਹੋ: ਪੰਜਾਬ 'ਚ ਗਰਮੀ ਕੱਢੇਗੀ ਵੱਟ, ਪਾਰਾ 42 ਡਿਗਰੀ ਤੋਂ ਹੋਇਆ ਪਾਰ ਜਲੰਧਰ ਇੰਪਰੂਵਮੈਂਟ ਟਰੱਸਟ ਦੀਆਂ 100 ਤੋਂ ਵੱਧ ਗੁੰਮ ਹੋਈਆਂ ਫਾਈਲਾਂ ਦੇ ਮਾਮਲੇ ਵਿੱਚ ਕਾਰਜਕਾਰੀ ਅਧਿਕਾਰੀ ਪਰਮਿੰਦਰ ਸਿੰਘ ਗਿੱਲ ਅਤੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਸਾਬਕਾ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਅਤੇ ਉਨ੍ਹਾਂ ਦੇ ਓਐਸਡੀ-ਕਮ- ਸੀਨੀਅਰ ਸਹਾਇਕ ਅਜੈ ਮਲਹੋਤਰਾ ਖ਼ਿਲਾਫ਼ ਐਫ.ਆਈ.ਆਰ ਦਰਜ ਕਰਨ ਸਬੰਧੀ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਮਾਮਲਾ ਸੁਲਝਦਾ ਨਜ਼ਰ ਆ ਰਿਹਾ ਹੈ। ਦੋਵਾਂ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 409 ਅਤੇ 420 ਤਹਿਤ ਥਾਣਾ ਡਿਵੀਜ਼ਨ ਨੰਬਰ 4 ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ। ਇਹ ਕਾਰਵਾਈ ਉਦੋਂ ਕੀਤੀ ਗਈ ਜਦੋਂ ਮਲਹੋਤਰਾ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਸੀ ਕਿ ਉਸ ਕੋਲ ਕੋਈ ਫਾਈਲ ਨਹੀਂ ਹੈ। ਉਹ ਜੇਆਈਟੀ ਦਫ਼ਤਰ ਦੇ ਰਿਕਾਰਡ ਰੂਮ ਵਿੱਚ ਗਿਆ ਸੀ ਅਤੇ ਕਿਹਾ ਸੀ ਕਿ ਉਸ ਨੂੰ ਦਫ਼ਤਰ ਵਿੱਚੋਂ ਗੁੰਮ ਹੋਈਆਂ 120 ਵਿੱਚੋਂ 70 ਫਾਈਲਾਂ ਮਿਲੀਆਂ ਹਨ। ਉਸ ਨੇ ਦਾਅਵਾ ਕੀਤਾ ਸੀ ਕਿ ਰਿਕਾਰਡ ਅਨੁਸਾਰ ਕੁਝ ਫਾਈਲਾਂ ਜੋ ਉਸ ਦੇ ਕਬਜ਼ੇ ਵਿਚ ਸਨ, ਕੁਝ ਹਫ਼ਤੇ ਪਹਿਲਾਂ ਛਾਪੇਮਾਰੀ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਚੀਫ਼ ਵਿਜੀਲੈਂਸ ਅਫ਼ਸਰ ਦੇ ਦਫ਼ਤਰ ਵਿਚ ਜਾ ਸਕਦੀਆਂ ਸਨ। ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ ; ਸਪੀਕਰ ਕਰਵਾਉਣਗੇ ਜਾਂਚ ਇਸ ਦੇ ਨਾਲ ਹੀ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਕਾਰਜਕਾਰੀ ਅਧਿਕਾਰੀ ਖਿਲਾਫ ਲੋਕਾਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਦੇ ਹੋਏ, ਘਨਸ਼ਿਆਮ ਥੋਰੀ ਨੇ ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੂੰ ਇਕ ਪੱਤਰ ਭੇਜ ਕੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੀ ਵੀ ਸਿਫਾਰਸ਼ ਕੀਤੀ ਹੈ। - ਰਿਪੋਰਟਰ ਪਤਰਸ ਪੀਟਰ ਦੇ ਸਹਿਯੋਗ ਨਾਲ -PTC News

Related Post