ਬਹਿਸ ਤੋਂ ਬਾਅਦ ਨੌਜਵਾਨਾਂ 'ਤੇ ਕੀਤੀ ਫਾਇਰਿੰਗ, ਲੋਕਾਂ ਨੇ ਬਣਾਇਆ ਬੰਧਕ

By  Ravinder Singh April 23rd 2022 01:49 PM

ਕਾਹਨੂੰਵਾਨ : ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਗੁੰਨੋਪੁਰ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸ਼ਿਵ ਸੈਨਾ ਦੇ ਅਖੌਤੀ ਆਗੂ ਨੇ ਮਾਮੂਲੀ ਤਕਰਾਰ ਤੋਂ ਬਾਅਦ ਕੁਝ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਗੋਲੀਬਾਰੀ 'ਚ ਨੌਜਵਾਨ ਵਾਲ-ਵਾਲ ਬਚ ਗਏ ਜਿਸ ਤੋਂ ਬਾਅਦ ਗੁੱਸੇ 'ਚ ਆਏ ਪਿੰਡ ਦੇ ਲੋਕਾਂ ਨੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਪਿਤਾ ਨੂੰ ਦੁਕਾਨ 'ਚ ਬੰਦ ਕਰਕੇ ਸ਼ਿਵ ਸੈਨਾ ਦੀ ਮੋਪੇਡ ਅੱਗੇ ਸੁੱਟ ਦਿੱਤੀ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਚਾਰੇ ਥਾਣਿਆਂ ਦੀ ਪੁਲਿਸ ਪਾਰਟੀ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਉਕਤ ਆਗੂ ਅਤੇ ਉਸਦੇ ਪਿਤਾ ਨੂੰ ਲੋਕਾਂ ਦੇ ਚੁੰਗਲ 'ਚੋਂ ਛੁਡਵਾ ਕੇ ਥਾਣੇ ਲਿਆਂਦਾ। ਇਸ ਤੋਂ ਬਾਅਦ ਦੋਵਾਂ ਪਿਓ-ਪੁੱਤ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਹਿਸ ਤੋਂ ਬਾਅਦ ਨੌਜਵਾਨਾਂ 'ਤੇ ਕੀਤੀ ਫਾਇਰਿੰਗ, ਲੋਕਾਂ ਨੇ ਬਣਾਇਆ ਬੰਧਕਸੂਤਰਾਂ ਮੁਤਾਬਕ ਪ੍ਰਦੀਪ ਕੁਮਾਰ ਸ਼ਾਮ ਨੂੰ ਆਪਣੇ ਪਿਤਾ ਨਰੇਸ਼ ਕੁਮਾਰ ਦੀ ਦੁਕਾਨ 'ਤੇ ਸ਼ਰਾਬ ਪੀ ਰਿਹਾ ਸੀ। ਤਕਰਾਰ ਦੌਰਾਨ ਗੁੱਸੇ 'ਚ ਆਏ ਪ੍ਰਦੀਪ ਕੁਮਾਰ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਨੌਜਵਾਨਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਫਾਇਰਿੰਗ ਵਿੱਚ ਨੌਜਵਾਨ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਪਿਤਾ ਨੂੰ ਉਨ੍ਹਾਂ ਦੀ ਦੁਕਾਨ 'ਤੇ ਹੀ ਘੇਰ ਲਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਮੇਜਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਪਰ ਉਦੋਂ ਤੱਕ ਮਾਹੌਲ ਕਾਫੀ ਭਖ ਚੁੱਕਾ ਸੀ। ਮਾਹੌਲ ਤਣਾਅਪੂਰਨ ਹੁੰਦਾ ਦੇਖ ਥਾਣਾ ਭੈਣੀ ਮੀਆਂ ਖਾਂ, ਥਾਣਾ ਕਾਹਨੂੰਵਾਨ, ਥਾਣਾ ਧਾਰੀਵਾਲ ਅਤੇ ਥਾਣਾ ਪੁਰਾਣਾਸ਼ਾਲਾ ਤੋਂ ਇਲਾਵਾ ਐੱਸਪੀ ਡੀ ਗੁਰਦਾਸਪੁਰ ਡਾ. ਮੁਕੇਸ਼ ਕੁਮਾਰ, ਹਲਕਾ ਡੀਐੱਸਪੀ ਕੁਲਵਿੰਦਰ ਸਿੰਘ ਵਿਰਕ ਅਤੇ ਡੀਐੱਸਪੀ ਨਾਗਰਾ ਵੀ ਪੁਲਿਸ ਪਾਰਟੀ ਸਮੇਤ ਪਿੰਡ ਪੁੱਜ ਗਏ। ਇਸ ਦੌਰਾਨ ਪੁਲਿਸ ਅਤੇ ਭੀੜ ਵਿਚਾਲੇ ਹੱਥੋਪਾਈ ਵੀ ਹੋਈ। ਪੁਲਿਸ ਉਕਤ ਆਗੂ ਤੇ ਉਸ ਦੇ ਪਿਤਾ ਨੂੰ ਬੜੀ ਮੁਸ਼ੱਕਤ ਲੋਕਾਂ ਦੇ ਚੁੰਗਲ ਵਿਚੋਂ ਛੁਡਾ ਕੇ ਥਾਣੇ ਲੈ ਗਈ। ਬਹਿਸ ਤੋਂ ਬਾਅਦ ਨੌਜਵਾਨਾਂ 'ਤੇ ਕੀਤੀ ਫਾਇਰਿੰਗ, ਲੋਕਾਂ ਨੇ ਬਣਾਇਆ ਬੰਧਕਦੂਜੇ ਪਾਸੇ ਹਲਕਾ ਡੀਐਸਪੀ ਕੁਲਵਿੰਦਰ ਸਿੰਘ ਅਤੇ ਐਸਐਚਓ ਮੇਜਰ ਸਿੰਘ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਧਾਰਾ 307, 306, 420, 25, 26, 54, 59 ਅਤੇ ਹੋਰ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹਨ। ਹੁਣ ਸ਼ਿਕਾਇਤਕਰਤਾ ਦੇ ਆਧਾਰ 'ਤੇ ਪ੍ਰਦੀਪ ਕੁਮਾਰ ਖ਼ਿਲਾਫ਼ ਧਾਰਾ 307, 25, 27, 54, 59 ਅਤੇ 34 ਆਈ.ਪੀ.ਐਸ ਤਹਿਤ ਮਾਮਲਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿੱਚ 307 ਅਤੇ ਥਾਣਾ ਧਾਰੀਵਾਲ ਵਿੱਚ 306 ਦਾ ਕੇਸ ਦਰਜ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਬਹਿਸ ਤੋਂ ਬਾਅਦ ਨੌਜਵਾਨਾਂ 'ਤੇ ਕੀਤੀ ਫਾਇਰਿੰਗ, ਲੋਕਾਂ ਨੇ ਬਣਾਇਆ ਬੰਧਕਲੋਕਾਂ ਨੇ ਦੱਸਿਆ ਕਿ ਪਹਿਲਾਂ ਵੀ ਅਪਰਾਧਾਂ 'ਚ ਪੈ ਚੁੱਕੇ ਪ੍ਰਦੀਪ ਕੁਮਾਰ ਕੋਲ ਲਾਇਸੈਂਸੀ ਹਥਿਆਰ ਕਿਵੇਂ ਆਇਆ ਅਤੇ ਕਿਹੜੇ ਲੋਕਾਂ ਤੇ ਕਿਹੜੇ ਪੁਲਿਸ ਅਧਿਕਾਰੀਆਂ ਦੀ ਸਿਫ਼ਾਰਿਸ਼ 'ਤੇ ਅਦਾਲਤ 'ਚ ਵੱਖ-ਵੱਖ ਕੇਸ ਕਰ ਰਹੇ ਪ੍ਰਦੀਪ ਕੁਮਾਰ ਦਾ ਲਾਇਸੈਂਸ ਰੀਨਿਊ ਕਰਵਾਇਆ ਗਿਆ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਅਜਿਹੇ ਅਪਰਾਧੀ ਲੀਡਰਾਂ ਵਿਚਕਾਰ ਚੱਲ ਰਹੀ ਮਿਲੀਭੁਗਤ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਸਬੰਧੀ ਥਾਣਾ ਇੰਚਾਰਜ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਜ਼ਰੂਰ ਕਰੇਗੀ ਕਿ ਗੰਭੀਰ ਅਪਰਾਧਾਂ 'ਚ ਸ਼ਾਮਲ ਇਹ ਵਿਅਕਤੀ ਜੇਲ੍ਹ ਜਾਣ ਤੋਂ ਬਾਅਦ ਜ਼ਮਾਨਤ 'ਤੇ ਰਿਹਾਅ ਹੋ ਗਿਆ, ਇਸ ਦੇ ਅਸਲਾ ਰੀਨਊ ਕਿਵੇਂ ਹੋਇਆ, ਇਸ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਪਾਕਿਸਤਾਨ ਜਾ ਕੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ UGC ਤੇ AICTE ਵੱਲੋਂ ਚਿਤਾਵਨੀ

Related Post