ਦਿੱਲੀ ਦੇ ਅਲੀਪੁਰ 'ਚ ਨਿਰਮਾਣ ਅਧੀਨ ਗੋਦਾਮ ਦੀ ਕੰਧ ਡਿੱਗਣ ਕਾਰਨ 5 ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ
ਨਵੀਂ ਦਿੱਲੀ: ਦਿੱਲੀ ਦੇ ਅਲੀਪੁਰ ਇਲਾਕੇ 'ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਗੋਦਾਮ ਦੀ ਉਸਾਰੀ ਮੌਕੇ ਕੰਧ ਡਿੱਗ ਗਈ। ਕੰਧ ਡਿੱਗਣ ਕਾਰਨ 13 ਮਜ਼ਦੂਰ ਮਲਬੇ ਦੀ ਲਪੇਟ ਵਿੱਚ ਆ ਗਏ। ਇਸ ਦੌਰਾਨ 5 ਮਜ਼ਦੂਰਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਜਦਕਿ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇੱਕ ਅਧਿਕਾਰੀ ਨੇ ਦੱਸਿਆ ਹੈ ਕਿ ਇਹ ਘਟਨਾ ਨਰੇਲਾ ਖੇਤਰ ਵਿੱਚ ਚੌਹਾਨ ਧਰਮਕਾਂਤਾ ਨੇੜੇ ਭਕੌਲੀ ਵਿੱਚ ਵਾਪਰੀ। ਪੁਲਿਸ ਮੁਤਾਬਕ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ। 14 ਜ਼ਖਮੀਆਂ ਨੂੰ ਰਾਜਾ ਹਰੀਸ਼ ਚੰਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 7 ਜ਼ਖਮੀ ਖਤਰੇ ਤੋਂ ਬਾਹਰ ਹਨ। ਜਦਕਿ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਗੋਦਾਮ ਬਣਾਇਆ ਜਾ ਰਿਹਾ ਸੀ। ਇਸ 'ਚ ਉਸਾਰੀ ਦੇ ਕੰਮ ਦੌਰਾਨ ਕੰਧ ਨੂੰ ਖੜ੍ਹੀ ਕਰਨ ਦਾ ਕੰਮ ਚੱਲ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ ਅਤੇ ਮਜ਼ਦੂਰ ਮਲਬੇ 'ਚ ਫਸ ਗਏ। ਫਿਲਹਾਲ ਜ਼ਖਮੀਆਂ ਨੂੰ ਰਾਜਾ ਹਰਿਸ਼ਚੰਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲ ਮਾਮਲਾ: ਮੂਸੇਵਾਲਾ ਨੂੰ ਸ਼ਹੀਦ ਨਾ ਕਹੋ, ਉਸ ਨੂੰ ਆਪਣੇ ਕੀਤੇ ਦੀ ਸਜ਼ਾ ਮਿਲੀ: ਗੋਲਡੀ ਬਰਾੜ -PTC News