Flood in Odisha: ਓਡੀਸ਼ਾ 'ਚ ਹੜ੍ਹ ਨੇ ਮਚਾਈ ਤਬਾਹੀ, 4.67 ਲੱਖ ਤੋਂ ਵੱਧ ਲੋਕ ਹੋਏ ਪ੍ਰਭਾਵਿਤ
Flood in Odisha: ਓਡੀਸ਼ਾ 'ਚ ਲਗਾਤਾਰ ਮੀਂਹ ਨੇ ਤਬਾਹੀ ਮਚਾਈ ਹੋਈ ਹੈ ਜਿਸ ਕਾਰਨ ਓਡੀਸ਼ਾ ਦੇ 10 ਜ਼ਿਲ੍ਹਿਆਂ ਦੇ 1,757 ਪਿੰਡਾਂ ਦੇ 4.67 ਲੱਖ ਤੋਂ ਵੱਧ ਲੋਕ ਹੁਣ ਤੱਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਬੁੱਧਵਾਰ ਨੂੰ ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਰਾਹਤ ਕਮਿਸ਼ਨਰ ਪ੍ਰਦੀਪ ਕੁਮਾਰ ਜੇਨਾ ਨੇ ਦੱਸਿਆ ਕਿ ਸੂਬੇ 'ਚ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਹੁਣ ਤੱਕ 4.67 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਕਮਿਸ਼ਨਰ ਪ੍ਰਦੀਪ ਕੁਮਾਰ ਜੇਨਾ ਨੇ ਕਿਹਾ, "ਭਾਰੀ ਬਾਰਸ਼ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ 425 ਪਿੰਡਾਂ ਵਿੱਚ 2.5 ਲੱਖ ਤੋਂ ਵੱਧ ਲੋਕ ਹੜ੍ਹਾਂ ਵਿੱਚ ਡੁੱਬ ਗਏ ਹਨ, ਜਦੋਂ ਕਿ 10 ਜ਼ਿਲ੍ਹਿਆਂ ਵਿੱਚ ਕੁੱਲ 4.67 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।" ਹੁਣ ਤੱਕ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਅਸਰ ਦੇਖਿਆ ਜਾ ਚੁੱਕਾ ਹੈ। ਇਸ ਵਿੱਚ 64 ਬਲਾਕਾਂ ਦੇ 1757 ਪਿੰਡ ਅਤੇ 10 ਪੌੜ ਸੰਸਥਾ ਦੇ 60 ਵਾਰਡ ਸ਼ਾਮਲ ਹਨ। ਕੁੱਲ ਪ੍ਰਭਾਵਿਤ ਲੋਕਾਂ ਵਿੱਚੋਂ 425 ਪਿੰਡਾਂ ਦੇ 2 ਲੱਖ 26 ਹਜ਼ਾਰ 447 ਲੋਕ ਅਜੇ ਵੀ ਪਾਣੀ ਦੀ ਮਾਰ ਹੇਠ ਹਨ। ਇਹ ਜਾਣਕਾਰੀ ਵਿਸ਼ੇਸ਼ ਰਾਹਤ ਕਮਿਸ਼ਨਰ ਦੇ ਦਫ਼ਤਰ ਤੋਂ ਪ੍ਰਾਪਤ ਹੋਈ ਹੈ। ਇਹ ਵੀ ਪੜ੍ਹੋ : ਪੁਲਿਸ ਨਾਲ ਮੁਕਾਬਲੇ ਮਗਰੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 2 ਗੁਰਗੇ ਦਬੋਚੇ ਜੇਨਾ ਮੁਤਾਬਕ ਪ੍ਰਸ਼ਾਸਨ ਹੜ੍ਹ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਅੱਗੇ ਵੀ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਾਹਰ ਕੱਢੇ ਜਾ ਰਹੇ ਲੋਕਾਂ ਨੂੰ ਭੋਜਨ ਅਤੇ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਬੁੱਧਵਾਰ ਸ਼ਾਮ ਤੱਕ 60,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਸੀ। ਓ.ਡੀ.ਆਰ.ਐਫ., ਐਨ.ਡੀ.ਆਰ.ਐਫ. ਅਤੇ ਫਾਇਰ ਬ੍ਰਿਗੇਡ ਰਾਹੀਂ ਪਾਣੀ ਦੇ ਹੇਠਾਂ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਂ ‘ਤੇ ਲਿਜਾਣ ਦੀ ਪ੍ਰਕਿਰਿਆ ਜਾਰੀ ਹੈ। ਪ੍ਰਦੀਪ ਕੁਮਾਰ ਜੇਨਾ ਦੇ ਅਨੁਸਾਰ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ 11 ਟੀਮਾਂ, ਓਡੀਸ਼ਾ ਡਿਜ਼ਾਸਟਰ ਰੈਪਿਡ ਰਿਸਪਾਂਸ ਫੋਰਸ (ਓਡੀਆਰਐਫ) ਦੀਆਂ 12 ਟੀਮਾਂ ਅਤੇ ਓਡੀਸ਼ਾ ਫਾਇਰ ਸਰਵਿਸਿਜ਼ ਦੀਆਂ 52 ਟੀਮਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਜੋ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਤੇਜ਼ੀ ਨਾਲ ਬਚਾਅ ਕਾਰਜ ਕਰ ਰਹੇ ਹਨ। -PTC News