ਬਤੌਰ ਸੀਐੱਮ ਭਗਵੰਤ ਮਾਨ ਪਹਿਲੀ ਵਾਰ ਅੱਜ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

By  Riya Bawa March 24th 2022 09:56 AM -- Updated: March 24th 2022 10:00 AM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi -Bhagwant Mann meet) ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ 24 ਮਾਰਚ ਨੂੰ 1 ਵਜੇ ਹੋਵੇਗੀ। ਇਸ ਮੁਲਾਕਾਤ ਵਿੱਚ ਭਗਵੰਤ ਮਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਕਰਨਗੇ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦਿਨੀਂ ਪੀਐਮ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲਣ ਦਾ ਸਮਾਂ ਮੰਗਿਆ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ 24 ਮਾਰਚ ਨੂੰ ਮਿਲ ਕੇ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਚਰਚਾ ਕਰਨਗੇ। ਪੀਐਮ ਮੋਦੀ ਨਾਲ ਭਲਕੇ ਭਗਵੰਤ ਮਾਨ ਕਰਨਗੇ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨਾਲ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੈ। ਜ਼ਿਕਰਯੋਗ ਹੈ ਕਿ ਕਿਸੇ ਵੀ ਨੇਤਾ ਦੇ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਰਵਾਇਤ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ 'ਤੇ ਦੱਸਿਆ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ। PM Narendra Modi ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ। ਜਿਸ ਵਿੱਚ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਸ ਤੋਂ ਬਾਅਦ ਮੀਟਿੰਗ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਸੂਬੇ ਦੇ ਲੋਕਾਂ ਲਈ ਸਿਹਤ ਸੰਭਾਲ ਸੁਵਿਧਾਵਾਂ 'ਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾਕਟਰ ਸਿੰਗਲਾ ਗੌਰਤਲਬ ਹੈ ਕਿ ਬੀਤੇ ਦਿਨੀਂ ਸੀਐਮ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼ਹੀਦੀ ਦਿਵਸ 'ਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ। ਇਸ ਸੰਦਰਭ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰ ਰਹੇ ਹਾਂ। ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ, ਤਾਂ ਇਸਦੀ ਆਡੀਓ/ਵੀਡੀਓ ਰਿਕਾਰਡਿੰਗ ਮੈਨੂੰ 9501200200 'ਤੇ ਭੇਜੋ। ਅਸੀਂ ਭ੍ਰਿਸ਼ਟਾਚਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਾਂਗੇ। ਪੀਐਮ ਮੋਦੀ ਨਾਲ ਭਲਕੇ ਭਗਵੰਤ ਮਾਨ ਕਰਨਗੇ ਮੁਲਾਕਾਤ -PTC News

Related Post