ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਅਣਗਹਿਲੀਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ

By  Riya Bawa January 6th 2022 11:27 AM -- Updated: January 6th 2022 11:45 AM

ਚੰਡੀਗੜ੍ਹ: ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਗ੍ਰਹਿ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਬਾਰੇ ਖੁਫੀਆ ਜਾਣਕਾਰੀ ਹੋਣ ਦੇ ਬਾਵਜੂਦ, ਪੰਜਾਬ ਪੁਲਿਸ ਨੇ 'ਬਲੂ ਬੁੱਕ' ਦੀ ਪਾਲਣਾ ਨਹੀਂ ਕੀਤੀ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਲਈ ਕੋਈ ਅਚਨਚੇਤ ਰਸਤਾ ਤਿਆਰ ਨਹੀਂ ਕੀਤਾ ਸੀ। ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਬਲੂ ਬੁੱਕ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸੁਰੱਖਿਆ ਦਿਸ਼ਾ-ਨਿਰਦੇਸ਼ ਦਿੰਦੀ ਹੈ। ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਯਾਨੀ ਐਸਪੀਜੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੈ। ਪ੍ਰਧਾਨ ਮੰਤਰੀ ਦੇ ਆਲੇ-ਦੁਆਲੇ ਪਹਿਲਾ ਸੁਰੱਖਿਆ ਘੇਰਾ SPG ਜਵਾਨਾਂ ਦਾ ਹੈ। ਪੀਐੱਮ ਦੀ ਸੁਰੱਖਿਆ 'ਚ ਲੱਗੇ ਇਨ੍ਹਾਂ ਸੈਨਿਕਾਂ ਨੂੰ ਅਮਰੀਕਾ ਦੀ ਸੀਕ੍ਰੇਟ ਸਰਵਿਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਕੋਲ ਐਮਐਨਐਫ-2000 ਅਸਾਲਟ ਰਾਈਫਲ, ਆਟੋਮੈਟਿਕ ਬੰਦੂਕ ਅਤੇ 17 ਐਮ ਰਿਵਾਲਵਰ ਵਰਗੇ ਆਧੁਨਿਕ ਹਥਿਆਰ ਹਨ। -PTC News

Related Post