ਸਾਬਕਾ ਖੇਤੀਬਾੜੀ ਮੰਤਰੀ ਤੇ ਜਥੇਦਾਰ ਤੋਤਾ ਸਿੰਘ ਦਾ ਅੱਜ ਹੋਇਆ ਦੇਹਾਂਤ

By  Riya Bawa May 21st 2022 08:04 AM -- Updated: May 21st 2022 01:18 PM

ਮੋਗਾ:ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਣ ਵਾਲੇ ਸੂਬੇ ਦੇ ਨਿਧੜਕ ਜਰਨੈਲ ਸਾਬਕਾ ਖੇਤੀਬਾੜੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਜਥੇਦਾਰ ਤੋਤਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਟਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਬੇਟੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਥੇਦਾਰ ਤੋਤਾ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮੋਗਾ ਨਿਹਾਲ ਸਿੰਘ ਵਾਲਾ ਬਾਘਾਪੁਰਾਣਾ ਧਰਮਕੋਟ ਹਲਕੇ ਵਿੱਚ ਸੋਗ ਦੀ ਲਹਿਰ  ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਅੱਜ ਹੋਇਆ ਦੇਹਾਂਤ ਜ਼ਿਲ੍ਹਾ ਮੋਗਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਾਲਾ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਅੱਜ ਅਲੋਪ ਹੋ ਗਿਆ ਹੈ। ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਸੰਤ ਗੁਰਮੀਤ ਸਿੰਘ ਖੋਸਿਆਂ ਵਾਲੇ , ਜਥੇਦਾਰ ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੀਨੀਅਰ ਆਗੂਆਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਉਤੇ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ। ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦੇ ਲਿਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਅੱਜ ਸਦੀਵੀਂ ਵਿਛੋੜਾ ਦੇ ਗਏ ਹਨ। ਜਥੇਦਾਰ ਸਾਹਿਬ ਦਾ ਵਿਛੋੜਾ ਪਰਿਵਾਰ ਅਤੇ ਪਾਰਟੀ ਲਈ ਬਹੁਤ ਵੱਡਾ ਘਾਟਾ ਹੈ। ਵਾਹਿਗੁਰੂ ਜਥੇਦਾਰ ਸਾਹਿਬ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਟਵੀਟ ਕਰਦੇ ਲਿਖਿਆ ਹੈ ਕਿ  ਮੇਰੇ ਬਹੁਤ ਹੀ ਸਤਿਕਾਰਯੋਗ ਬਜ਼ੁਰਗ , ਪੰਥ ਦੀ ਮਹਾਨ ਸ਼ਖ਼ਸੀਅਤ ਅਤੇ  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਜੀ ਅੱਜ ਅਕਾਲ ਚਲਾਣਾ ਕਰ ਗਏ। ਓਹਨਾਂ ਦੇ ਜਾਣ ਨਾਲ ਸਾਨੂੰ ਸਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਗੁਰੂ ਸਾਹਿਬ ਓਹਨਾਂ ਨੂੰ ਆਪਣੇ ਚਰਨਾਂ ਸਥਾਨ ਬਕਸ਼ਨ ਅਤੇ ਸਾਨੂ ਸਬ ਨੂੰ ਭਾਣਾ ਮੰਨਣ ਦਾ ਬਲ ਬਕਸ਼ਨ। tota singh ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕੀਤਾ ਹੈ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਢੀਂਡਸਾ ਨੇ ਆਪਣੇ ਸੋਕ ਸੰਦੇਸ਼ ਵਿੱਚ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਇੱਕ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖ਼ੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ | ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। Former Agriculture Minister Jathedar Tota Singh passes away ਇਹ ਵੀ ਪੜ੍ਹੋ : ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਉਪਲਬਧ: ਹਰਭਜਨ ਸਿੰਘ ਈ.ਟੀ.ਓ ਦੱਸ ਦੇਈਏ ਕਿ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਫ਼ੋਰਟਿਸ ਹਸਪਤਾਲ ਮੋਹਾਲੀ ਪਹੁੰਚੇ ਸੀ। ਉਨ੍ਹਾਂ ਨੇ ਆਪਣੇ ਫੇਸਬੁਕ ਉਤੇ ਇਸ ਸਬੰਧੀ ਇਕ ਤਸਵੀਰ ਵੀ ਸਾਂਝੀ ਕਰਦੇ ਹੋਏ ਜਾਣਕਾਰੀ ਦਿੱਤੀ ਸੀ । ਦੱਸ ਦਈਏ ਕਿ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਸਿਹਤ ਪਿਛਲੇ ਕਾਫੀ ਸਮੇਂ ਤੋਂ ਠੀਕ ਨਹੀਂ ਸਨ। ਉਨ੍ਹਾਂ ਨੂੰ ਫ਼ੋਰਟਿਸ ਹਸਪਤਾਲ ਮੋਹਾਲੀ ਵਿਖੇ ਦਾਖਲ ਕਰਵਾਇਆ ਗਿਆ ਸੀ । 2 ਮਾਰਚ 1941 ਨੂੰ ਜਨਮੇ ਜਥੇਦਾਰ ਤੋਤਾ ਸਿੰਘ ਦਾ 81 ਦੀ ਉਮਰ ਵਿੱਚ ਦਿਹਾਂਤ ਹੋਇਆ ਹੈ। ਉਨ੍ਹਾਂ ਨੇ ਪਿੰਡ ਦੀ ਸਰਪੰਚੀ ਤੋਂ ਸਿਆਸੀ ਸਫਰ ਸ਼ੁਰੂ ਕੀਤਾ ਸੀ। ਜਥੇਦਾਰ ਤੋਤਾ ਸਿੰਘ ਨੇ ਪਿੰਡ ਦੇ ਇਤਿਹਾਸ 'ਤੇ ਕਿਤਾਬ ਲਿਖੀ ਸੀ। ਇਸ ਵਿਚ 1837 ਤੋਂ ਲੈ ਕੇ ਪਿੰਡ ਦੇ ਇਤਿਹਾਸ ਨੂੰ ਦਰਸਾਇਆ ਸੀ। 1985 ਤੋਂ 1987 ਤੱਕ ਬਰਨਾਲਾ ਸਰਕਾਰ ਵਿੱਚ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ ਹਨ। ਬਤੌਰ ਸਿੱਖਆ ਮੰਤਰੀ ਤੇ ਖੇਤੀਬਾੜੀ ਮੰਤਰੀ ਬਣ ਕੇ ਸੇਵਾ ਵੀ ਨਿਭਾਈ ਹੈ। NRI's ਨੂੰ ਆਪਣੀਆਂ ਜਮੀਨਾਂ ਦੀ ਮਲਕੀਅਤ ਜਮਾਬੰਦੀ ਤਬਾਦਲੇ ਲਈ ਨਾ ਹੋਣਾ ਪਵੇ ਪ੍ਰੇਸ਼ਾਨ ਇਸ ਲਈ ਆਨਲਾਈਨ ਵਿਵਸਥਾ ਲਿਆ ਕੇ ਰਾਹਤ ਦਿੱਤੀ ਸੀ। -PTC News

Related Post