ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ 14 ਦਿਨਾਂ ਦੇ ਨਿਆਇਕ ਹਿਰਾਸਤ 'ਚ ਭੇਜਿਆ

By  Pardeep Singh July 13th 2022 05:13 PM

ਅੰਮ੍ਰਿਤਸਰ:  ਅੰਮ੍ਰਿਤਸਰ ਦੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅੱਜ ਉਨ੍ਹਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਵੱਲੋਂ ਦਿਨੇਸ਼ ਬੱਸੀ ਨੂੰ ਅੰਮ੍ਰਿਤਸਰ ਦੀ ਜ਼ਿਲਾ ਅਦਾਲਤ ਵਿਚ ਪੇਸ਼ੀ ਲਈ ਲਿਆਂਦਾ ਗਿਆ ਜਿਥੇ ਅਦਾਲਤ ਵੱਲੋਂ ਬੱਸੀ ਦਾ 14 ਦਿਨਾਂ ਦੀ ਨਿਆਇਕ ਹਿਰਾਸਤ ਤੇ ਭੇਜਿਆ। ਇਕ ਪਲਾਟ ਵਿੱਚ ਧੋਖਾਧਰੀ ਨੂੰ ਲੈ ਕੇ ਵਿਜੀਲੈਂਸ ਨੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੁੰ ਗ੍ਰਿਫ਼ਤਾਰ ਕੀਤਾ ਸੀ।ਅੱਜ ਉਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਜਦ ਦੁਬਾਰਾ ਅੰਮ੍ਰਿਤਸਰ ਦੀ ਅਦਾਲਤ ਵਿੱਚ ਦਿਨੇਸ਼ ਬੱਸੀ ਨੂੰ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਬੰਸੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਪਲਾਟ ਅਲਾਟਮੈਂਟ ਦੇ ਘਪਲੇ ਵਿੱਚ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਗ੍ਰਿਫਤਾਰ ਕੀਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟ੍ਰੱਸਟ ਅੰਮ੍ਰਿਤਸਰ ਦਿਨੇਸ਼ ਬੱਸੀ ਦੀ ਨਿਯੁਕਤੀ ਦੌਰਾਨ ਆਹੁਦੇ ਦੀ ਦੁਰਵਰਤੋਂ ਕਰਨ ਸਬੰਧੀ ਕੀਤੀ ਪੜਤਾਲ ਦੌਰਾਨ ਕਾਫੀ ਬੇਨਿਯਮੀਆਂ ਸਾਹਮਣੇ ਆਈਆਂ ਹਨ ਜਿਸ ਵਿਚ ਸ਼ਹਿਰ ਵਿਚ ਵਿਕਾਸ ਦੇ ਕੰਮਾਂ ਸਬੰਧੀ ਅਲਾਟ ਟੈਂਡਰਾਂ, ਮੁਕੰਮਲ ਕਰਵਾਏ ਗਏ ਕੰਮਾਂ, ਅਲਾਟ ਕੀਤੇ ਗਏ ਵੇਰਕਾ ਮਿਲਕ ਬੂਥਾਂ, ਵੱਖ-ਵੱਖ ਵਿਅਕਤੀਆਂ ਨੂੰ ਜਾਰੀ ਕੀਤੇ ਗਏ ਕਮਰਸ਼ੀਅਲ/ਰਿਹਾਇਸ਼ੀ ਪਲਾਟ ਅਤੇ ਟ੍ਰੱਸਟ ਦਫਤਰ ਵਿੱਚੋਂ ਵੱਖ-ਵੱਖ ਪਲਾਟਾਂ ਦੀਆਂ ਗੁੰਮ ਹੋਈਆਂ ਫਾਈਲਾਂ ਆਦਿ ਬਾਰੇ ਨਗਰ ਸੁਧਾਰ ਟ੍ਰੱਸਟ, ਅੰਮ੍ਰਿਤਸਰ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਹੋਣ ਸਬੰਧੀ ਸਬੂਤ ਮਿਲੇ ਹਨ ਜਿਸ ਬਾਰੇ ਹੋਰ ਗਹਿਨ ਤਫਤੀਸ਼ ਜਾਰੀ ਹੈ। ਦਿਨੇਸ਼ ਬੱਸੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਦਾ ਦੋ ਦਿਨ ਦਾ ਵਿਜੀਲੈਂਸ ਰਿਮਾਂਡ ਦੇ ਦਿੱਤਾ ਗਿਆ ਹੈ। ਇਹ ਵੀ ਪੜ੍ਹੋ:ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਮਾਨ ਸਰਕਾਰ ਵੱਡਾ ਐਕਸ਼ਨ, ਜਾਂਚ ਲਈ ਦਿੱਤੇ ਹੁਕਮ -PTC News

Related Post