ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਪੂਰੀ ਤਰ੍ਹਾਂ ਹੋਏ ਸਿਹਤਯਾਬ, ਹਸਪਤਾਲ ਤੋਂ ਮਿਲੀ ਛੁੱਟੀ

By  Riya Bawa June 21st 2022 05:12 PM -- Updated: June 21st 2022 05:27 PM

ਮੁਹਾਲੀ: ਸਿਹਤ ਵਿਚ ਸੁਧਾਰ ਹੋਣ ਪਿੱਛੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਦੱਸ ਦੇਈਏ ਕਿ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ 11 ਜੂਨ ਦੀ ਰਾਤ ਨੂੰ ਹਸਪਤਾਲ ਲਿਆਂਦਾ ਗਿਆ ਸੀ। ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਪੂਰੀ ਤਰ੍ਹਾਂ ਹੋਏ ਸਿਹਤਯਾਬ, ਹਸਪਤਾਲ ਤੋਂ ਮਿਲੀ ਛੁੱਟੀ ਫੋਰਟਿਸ ਹਸਪਤਾਲ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਚ ਸੁਧਾਰ ਹੋਇਆ ਹੈ। ਹੁਣ ਉਹ ਠੀਕ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, 7 ਅੱਤਵਾਦੀ ਢੇਰ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਪਿੱਛੋਂ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ParkashSinghBadal ਦੱਸਣਯੋਗ ਹੈ ਕਿ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਸੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰਕੇ ਲਿਖਿਆ ਸੀ ..'ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ' । ਸੁਖਬੀਰ ਸਿੰਘ ਬਾਦਲ ਨੇ PM ਮੋਦੀ ਦਾ ਧੰਨਵਾਦ ਕਰਦੇ ਹੋਏ ਟਵੀਟ ਕੀਤਾ...'ਤੁਹਾਡੀਆਂ ਦੁਆਵਾਂ ਲਈ ਸ਼ੁਕਰੀਆ, PM ਮੋਦੀ ਜੀ...ਬਾਦਲ ਸਾਹਿਬ ਨੂੰ ਕੱਲ੍ਹ ਰੁਟੀਨ ਮੈਡੀਕਲ ਟੈਸਟ ਲਈ ਹਸਪਤਾਲ ਲਿਜਾਇਆ ਗਿਆ ਸੀ...ਪ੍ਰਮਾਤਮਾ ਦੀ ਮਿਹਰ ਸਦਕਾ ਉਹਨਾਂ ਦੀ ਹਾਲਤ ਸਥਿਰ ਹੈ' ParkashSinghBadal ਦੱਸ ਦੇਈਏ ਕਿ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ 6 ਜੂਨ ਨੂੰ ਪੇਟ ਸਬੰਧੀ ਸਮੱਸਿਆਵਾਂ ਦੀ ਸ਼ਿਕਾਇਤ ਤੋਂ ਬਾਅਦ ਇੱਥੇ ਪੀਜੀਆਈਐਮਈਆਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਅਗਲੇ ਦਿਨ ਉਸ ਨੂੰ ਛੁੱਟੀ ਦੇ ਦਿੱਤੀ ਗਈ। ਇਸ ਸਾਲ ਦੇ ਸ਼ੁਰੂ ਵਿੱਚ, ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨ ਹੋਇਆ ਸੀ। ਫਰਵਰੀ ਵਿੱਚ, ਉਹਨਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਉਨ੍ਹਾਂ ਦਾ ਦਿਲ ਅਤੇ ਪਲਮਨਰੀ ਚੈੱਕਅਪ ਵੀ ਹੋਇਆ ਸੀ। -PTC News

Related Post