ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ 'ਆਪ' 'ਚ ਸ਼ਾਮਿਲ, ਜਾਣੋ ਵੱਡੇ ਕਾਰਨ

By  Pardeep Singh April 4th 2022 06:13 PM

ਚੰਡੀਗੜ੍ਹ: ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ  ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਸ਼ੋਕ ਤੰਵਰ ਦਿੱਲੀ ਦੇ ਮੁੱਖ ਮੰਤਰੀ ਅਤੇ  ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅਸ਼ੋਕ ਤੰਵਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਜਾ ਕਹਿਣਾ ਹੈ ਕਿ ਲੋਕਪ੍ਰਿਯ ਨੇਤਾ ਅਰਵਿੰਦ ਕੇਜਰੀਵਾਲ  ਦੀ ਯੋਗ ਅਗਵਾਈ 'ਚ ਲੋਕ ਹਿੱਤ 'ਚ ਕੀਤੇ ਜਾ ਰਹੇ ਕੰਮਾਂ ਨੇ ਮੈਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਨੇ ਭਾਰਤੀ ਯੂਥ ਕਾਂਗਰਸ ਤੇ ਕਾਂਗਰਸ ਦੇ ਵਿਦਿਆਰਥੀ ਵਿੰਗ, ਐਨਯੂਐਸਆਈ ਦੇ ਪ੍ਰਧਾਨ ਵਜੋਂ ਵੀ ਸੇਵਾ ਕੀਤੀ। ਬਾਅਦ ਵਿੱਚ ਤੰਵਰ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਹੁਣ  'ਆਪ' 'ਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਦੂਜੇ ਸੂਬਿਆਂ ਵਿਚ ਵੀ ਕਈ ਵੱਡੇ ਲੀਡਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਪੰਜਾਬ ਦੀ ਸਿਆਸਤ ਦਾ ਅਸਰ ਕਈ ਸੂਬਿਆਂ ਉੱਤੇ ਵਿਖਾਈ ਦੇਵੇਗਾ। ਇਹ ਵੀ ਪੜ੍ਹੋ;ਨਵੋਦਿਆ ਵਿਦਿਆਲਿਆ ਭੀਲੋਵਾਲ, ਅੰਮ੍ਰਿਤਸਰ-2 ਵਿਖੇ ਵਿਦਿਆਰਥੀ 9 ਅਪ੍ਰੈਲ 2022 ਨੂੰ ਅਰਜੀ ਫਾਰਮ ਦੇਣ -PTC News

Related Post