ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਕੋਰੋਨਾ ਪੌਜ਼ੀਟਿਵ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

By  Pardeep Singh January 21st 2022 01:37 PM

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ।ਹਰਭਜਨ ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ ਕਿ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਉਸਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ। ਦੱਸ ਦੇਈ ਕਿ ਹਾਲ ਹੀ ਵਿੱਚ ਕ੍ਰਿਕਟ ਤੋਂ ਸੰਨਿਆਸ ਲਿਆ ਸੀ ਅਤੇ ਕਿਹਾ ਸੀ ਕਿ ਉਹ ਭਵਿੱਖ ਵਿੱਚ ਪੰਜਾਬ ਦੀ ਸੇਵਾ ਕਰਨਾ ਚਾਹੁੰਦਾ ਹੈ। ਹਰਭਜਨ ਨੇ 2016 'ਚ ਏਸ਼ੀਆ ਕੱਪ 'ਚ ਆਪਣਾ ਆਖਰੀ ਟੀ-20 ਮੈਚ UAE ਖਿਲਾਫ ਖੇਡਿਆ ਸੀ। ਇਹ ਉਸਦਾ ਆਖਰੀ ਅੰਤਰਰਾਸ਼ਟਰੀ ਮੈਚ ਵੀ ਸੀ। ਆਈ.ਪੀ.ਐਲ ਵਿੱਚ ਹਰਭਜਨ ਦੇ ਨਾਂ 163 ਮੈਚਾਂ ਵਿੱਚ 150 ਵਿਕਟਾਂ ਹਨ। ਉਹ ਮੁੰਬਈ ਇੰਡੀਅਨਜ਼, ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਲਈ ਖੇਡ ਚੁੱਕਾ ਹੈ। ਜ਼ਿਕਰਯੋਗ ਹੈ ਕਿ ਦੇਸ਼ 'ਚ ਪਿੱਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3,47,254 ਨਵੇਂ ਮਾਲਮੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਰਿਕਵਰੀ ਕਰਨ ਵਾਲਿਆਂ ਦੀ ਗਿਣਤੀ 2,51,777 ਹੈ ਜਦੋਂ ਕਿ 703 ਵਿਅਕਤੀਆ ਦੀ ਮੌਤ ਵੀ ਹੋਈ ਹੈ। ਇਹ ਵੀ ਪੜ੍ਹੋ:ਸ਼ਰਾਬ ਦੀ ਵੱਡੀ ਖੇਪ ਸਮੇਤ ਦੋ ਗ੍ਰਿਫ਼ਤਾਰ, 'ਆਪ' ਦੇ ਉਮੀਦਵਾਰ ਦੇ ਹਨ ਚਹੇਤੇ -PTC News

Related Post