ਬਲਾਤਕਾਰ ਮਾਮਲੇ 'ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਗ੍ਰਿਫ਼ਤਾਰ

By  Pardeep Singh July 2nd 2022 02:40 PM

ਲੁਧਿਆਣਾ : ਬਲਾਤਕਾਰ ਮਾਮਲੇ 'ਚ ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਮਲੇ 'ਚ ਨਾਮਜ਼ਦ ਬਾਕੀ ਕਥਿਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਮੁੱਖ ਕਥਿਤ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਬਲਾਤਕਾਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਬੈਂਸ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ।ਤੁਹਾਨੂੰ ਦੱਸ ਦੇਈਏ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਸੀ। ਜ਼ਿਕਰਯੋਗ ਹੈ ਕਿ 44 ਸਾਲਾ ਮਹਿਲਾ ਨੇ ਸਿਮਰਜੀਤ ਸਿੰਘ ਬੈਂਸ 'ਤੇ ਬਲਾਤਕਾਰ ਦਾ ਇਲਜ਼ਾਮ ਲਾਇਆ ਸੀ।

-PTC News

Related Post