ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ
Pardeep Singh
October 19th 2022 03:23 PM --
Updated:
October 19th 2022 03:57 PM
ਚੰਡੀਗੜ੍ਹ: ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਦਿੱਲੀ ਦੀ ਸਪੈਸ਼ਲ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਮਾਨਸਾ ਦੇ ਸੀਆਈਏ ਕੋਲੋਂ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਇਆ ਸੀ।
ਗੈਂਗਸਟਰ ਦੀਪਕ ਕੁਮਾਰ ਉਰਫ ਟੀਨੂੰ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਹੈ। ਟੀਨੂੰ ਦੇ ਪਿਤਾ ਪੇਂਟਰ ਹਨ। ਦੀਪਕ ਕੁਮਾਰ ਉਰਫ ਟੀਨੂੰ ਖਿਲਾਫ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ ਵਿਚ ਕਤਲ, ਕਤਲ ਦੀ ਕੋਸ਼ਿਸ਼ ਸਮੇਤ 35 ਤੋਂ ਵੱਧ ਕੇਸ ਦਰਜ ਹਨ।
ਉਹ 2017 ਤੋਂ ਜੇਲ੍ਹ ਵਿੱਚ ਹੈ। ਉਹ ਪਿਛਲੇ 11 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਸ ਨੇ ਭਿਵਾਨੀ 'ਚ ਬੰਟੀ ਮਾਸਟਰ ਦਾ ਕਤਲ ਕੀਤਾ ਸੀ, ਜਦਕਿ ਪੰਜਾਬ 'ਚ ਉਸ ਨੇ ਗੈਂਗਸਟਰ ਲਵੀ ਦਿਓੜਾ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਦੀਪਕ ਤੋਂ ਬਾਅਦ ਉਸ ਦਾ ਛੋਟਾ ਭਰਾ ਚਿਰਾਗ ਵੀ ਨਸ਼ਾ ਤਸਕਰੀ ਅਤੇ ਕਾਰ ਚੋਰੀ ਦੇ ਮਾਮਲੇ 'ਚ ਗ੍ਰਿਫਤਾਰ ਹੋ ਚੁੱਕਾ ਹੈ।
ਦੱਸ ਦੇਈਏ ਕਿ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ 9 ਅਕਤੂਬਰ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੀ ਲੜਕੀ ਦਾ ਨਾਂ ਜਤਿੰਦਰ ਕੌਰ ਹੈ ਜੋ ਕਿ ਲੁਧਿਆਣਾ ਦੀ ਰਹਿਣ ਵਾਲੀ ਹੈ।
ਇਹ ਵੀ ਪੜ੍ਹੋ:ਮਲਿਕਅਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ
-PTC News