ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਏਜੀਟੀਐਫ ਨੇ ਕੀਤਾ ਗ੍ਰਿਫਤਾਰ; 4 ਪਿਸਤੌਲ, ਅਸਲਾ ਬਰਾਮਦ
ਚੰਡੀਗੜ੍ਹ, 1 ਮਈ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਪੜ੍ਹੋ: ਝੋਨੇ ਦੀ ਸਿੱਧੀ ਬਿਜਾਈ 'ਤੇ ਕਿਸਾਨਾ ਮਜ਼ਦੂਰ ਸੰਘਰਸ਼ ਕਮੇਟੀ ਦਾ ਮਾਨ ਨੂੰ ਪੁੱਠਾ ਜਵਾਬ, ਪੂਰਾ ਪੜ੍ਹੋ ਫੜੇ ਗਏ ਮੁਲਜ਼ਮਾਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚਰੇਵਾਂ ਦੇ ਲਵਪ੍ਰੀਤ ਸਿੰਘ ਉਰਫ ਸਚਿਨ, ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਦੇ ਹਿੰਮਤਵੀਰ ਸਿੰਘ ਗਿੱਲ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੁਖੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .30 ਕੈਲੀਬਰ ਦੇ ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ 20 ਕਾਰ ਵੀ ਬਰਾਮਦ ਕੀਤੀ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀਕੇ ਭਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ। ਵੇਰਵੇ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਲੈਣ ਲਈ ਉਸ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਰੋਕਿਆ ਗਿਆ ਹੈ। ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਜਦਕਿ ਸਚਿਨ ਅਤੇ ਹਿੰਮਤਵੀਰ ਗੁਆਂਢੀ ਰਾਜ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਹ ਗਰੋਹ ਲਈ ਹਥਿਆਰ ਦੂਜੇ ਰਾਜਾਂ ਤੋਂ ਮੰਗਵਾ ਕੇ ਆਪਣੇ ਸਾਥੀਆਂ ਨੂੰ ਟਾਰਗੇਟ ਕਿਲਿੰਗ ਲਈ ਪਹੁੰਚਾਉਂਦੇ ਸਨ। ਡੀਆਈਜੀ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣਗਾਹਾਂ ਪ੍ਰਦਾਨ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ "ਹਾਲ ਹੀ ਵਿੱਚ ਸਪੈਸ਼ਲ ਸੈੱਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਲੋੜੀਂਦੇ ਗੈਂਗਸਟਰ ਸ਼ਾਰੁਖ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਸਚਿਨ ਅਤੇ ਉਸਦੇ ਸਾਥੀਆਂ ਦੁਆਰਾ ਪੰਜਾਬ ਵਿੱਚ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ।" ਇਹ ਵੀ ਪੜ੍ਹੋ: ਕਿਸਾਨਾਂ ਵੱਲੋਂ 2 ਮਈ ਨੂੰ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਘਬਰਾਈ ਸੂਬਾ ਸਰਕਾਰ ਇਸੇ ਦੌਰਾਨ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 01-05-2022 ਨੂੰ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।