ਕਿਸਾਨੀ ਅੰਦੋਲਨ 'ਚ ਸ਼ਾਮਿਲ ਪਿੰਡ ਘਲੋਟੀ ਦੇ ਕਿਸਾਨ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ
ਰਾੜਾ ਸਾਹਿਬ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 75ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਪੰਜਾਬ ਦੇ ਇੱਕ ਹੋਰ ਕਿਸਾਨ ਦੀ ਟਿਕਰੀ ਬਾਰਡਰ 'ਤੇ ਮੌਤ ਹੋ ਗਈ ਹੈ। [caption id="attachment_473245" align="aligncenter"] ਕਿਸਾਨੀ ਅੰਦੋਲਨ 'ਚ ਸ਼ਾਮਿਲ ਪਿੰਡ ਘਲੋਟੀ ਦੇ ਕਿਸਾਨ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ - MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ ਜ਼ਿਲ੍ਹਾ ਖੰਨਾ ਦੇ ਪਿੰਡ ਘਲੋਟੀ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਰਗਰਮ ਵਰਕਰ ਕਿਸਾਨ ਮਨਮੋਹਣ ਸਿੰਘ ਘਲੋਟੀ (65) ਦੀ ਟਿਕਰੀ ਬਾਰਡਰ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। [caption id="attachment_473247" align="aligncenter"] ਕਿਸਾਨੀ ਅੰਦੋਲਨ 'ਚ ਸ਼ਾਮਿਲ ਪਿੰਡ ਘਲੋਟੀ ਦੇ ਕਿਸਾਨ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ[/caption] ਨੌਜਵਾਨ ਕਿਸਾਨ ਆਗੂ ਪਰਮਵੀਰ ਸਿੰਘ ਘਲੋਟੀ ਨੇ ਦੱਸਿਆ ਕਿ ਮਨਮੋਹਣ ਸਿੰਘ ਲੰਮੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨਾਲ ਜੁੜੇ ਹੋਏ ਸਨ। ਮਨਮੋਹਣ ਸਿੰਘ ਕੈਨੇਡਾ 'ਚ ਰਹਿੰਦੇ ਸਨ ਅਤੇ ਉਹ ਪਿਛਲੇ ਸਾਲ ਆਪਣੇ ਪਿੰਡ ਮਿਲਣ ਆਏ ਹੋਏ ਸਨ ਅਤੇ ਦੇਸ਼ 'ਚ ਕੋਰੋਨਾ ਮਹਾਂਮਾਰੀ ਕਾਰਨ ਲਾਕਡਾਊਨ ਕਰਕੇ ਮੁੜ ਕੇ ਵਾਪਸ ਕੈਨੇਡਾ ਜਾ ਨਹੀਂ ਸਕੇ। ਪੜ੍ਹੋ ਹੋਰ ਖ਼ਬਰਾਂ : ਕੇਂਦਰ ਨੇ ਟਵਿੱਟਰ ਨੂੰ ਪਾਕਿਸਤਾਨ ਅਤੇ ਖਾਲਿਸਤਾਨ ਪੱਖੀ 1178 ਖਾਤਿਆਂ 'ਤੇ ਕਾਰਵਾਈ ਕਰਨ ਲਈ ਕਿਹਾ [caption id="attachment_473246" align="aligncenter"] ਕਿਸਾਨੀ ਅੰਦੋਲਨ 'ਚ ਸ਼ਾਮਿਲ ਪਿੰਡ ਘਲੋਟੀ ਦੇ ਕਿਸਾਨ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ[/caption] ਜਦੋਂ ਕਿਸਾਨਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ਸ਼ੂਰ ਕੀਤੇ ਤਾਂਕਿਸਾਨ ਮਨਮੋਹਣ ਸਿੰਘ ਘਲੋਟੀ ਇਸ ਕਿਸਾਨੀ ਸੰਘਰਸ਼ ਦੇ 'ਚ ਲਗਾਤਾਰ ਅਹਿਮ ਯੋਗਦਾਨ ਪਾਉਂਦੇ ਆ ਰਹੇ ਸਨ ਤੇ ਬਹੁਤ ਹੀ ਜ਼ਿਆਦਾ ਤਨਦੇਹੀ ਦੇ ਨਾਲ ਕਿਸਾਨੀ ਘੋਲ 'ਚ ਬਹੁਤ ਸ਼ਿੱਦਤ ਅਤੇ ਇਮਾਨਦਾਰੀ ਨਾਲ ਜ਼ਿੰਮੇਵਾਰੀ ਨਿਭਾ ਰਹੇ ਸਨ। ਮਨਮੋਹਣ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਘਲੋਟੀ ਵਿਖੇ ਭਲਕੇ ਕੀਤਾ ਜਾਵੇਗਾ। -PTCNews