ਨਵੀਂ ਦਿੱਲੀ: ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਜ਼ਾਦ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੰਜ ਪੰਨਿਆਂ ਦਾ ਅਸਤੀਫਾ ਪੱਤਰ ਭੇਜਿਆ ਹੈ। ਜਾਣਕਾਰੀ ਮੁਤਾਬਕ ਆਜ਼ਾਦ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਨੂੰ ਲਗਾਤਾਰ ਪਾਸੇ ਕੀਤਾ ਜਾ ਰਿਹਾ ਹੈ।
ਸੋਨੀਆ ਗਾਂਧੀ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਗੁਲਾਮ ਨਬੀ ਆਜ਼ਾਦ ਨੇ ਲਿਖਿਆ ਹੈ ਕਿ ਇਸ ਲਈ ਬਹੁਤ ਅਫ਼ਸੋਸ ਅਤੇ ਬਹੁਤ ਭਾਵੁਕ ਦਿਲ ਨਾਲ ਮੈਂ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਆਪਣੀ ਅੱਧੀ ਸਦੀ ਪੁਰਾਣੀ ਸਾਂਝ ਨੂੰ ਤੋੜਨ ਦਾ ਫੈਸਲਾ ਕੀਤਾ ਹੈ।
ਗੁਲਾਮ ਨਬੀ ਆਜ਼ਾਦ ਲੰਬੇ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਸਨ। ਉਹ ਨਾਰਾਜ਼ ਕਾਂਗਰਸੀ ਆਗੂਆਂ ਦੇ ਜੀ-23 ਧੜੇ ਵਿੱਚ ਵੀ ਸ਼ਾਮਲ ਸੀ। ਜੀ-23 ਧੜਾ ਲਗਾਤਾਰ ਕਾਂਗਰਸ 'ਚ ਕਈ ਬਦਲਾਅ ਦੀ ਮੰਗ ਕਰ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਇਕ ਹੋਰ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੂੰ ਸਪਾ ਵੱਲੋਂ ਰਾਜ ਸਭਾ ਵੀ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ:ਫਿਲਪੀਨਜ 'ਚ ਹੋਈ ਗੈਂਗਵਾਰ, ਗੈਂਗਸਟਰ ਮਨਦੀਪ ਮਨਾਲੀ ਦਾ ਗੋਲੀਆਂ ਮਾਰ ਕੇ ਕਤਲ
-PTC News