ਦਿੱਲੀ ਦੁੱਖ ਦੱਸਣ ਗਏ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਕੀਤੀ ਸਖ਼ਤ ਨਿਖੇਧੀ
ਫਿਲੌਰ
: ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ, ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਣਜੀਤ ਸਿੰਘ ਆਦਿ ਆਗੂਆਂ ਨੇ ਦਿੱਲੀ ਵਿੱਚ ਕੇਜਰੀਵਾਲ ਨੂੰ ਆਪਣਾ ਦੁੱਖ ਦੱਸਣ ਗਏ 180 ਅਧਿਆਪਕਾਂ ਦਿੱਲੀ ਪੁਲਿਸ ਵਲੋਂ ਲਾਠੀਚਾਰਜ ਕਰਨ 'ਤੇ ਮਰਦ ਪੁਲਿਸ ਮੁਲਾਜ਼ਮਾਂ ਵੱਲੋਂ ਮਹਿਲਾ ਅਧਿਆਪਕਾਂ ਦੀ ਖਿੱਚ ਧੂਹ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਬੇਰੁਜ਼ਗਾਰ ਅਧਿਆਪਕਾਂ ਦਾ ਮਸਲਾ ਹਮਦਰਦੀ ਨਾਲ ਵਿਚਾਰਿਆ ਜਾਵੇ ਤੇ ਉਹਨਾਂ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਸਮੇਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਵਿੱਚ 2016 ਵਿੱਚ ਭਰਤੀ ਹੋਏ ਅਧਿਆਪਕਾਂ ਵਿੱਚੋਂ 180 ਅਧਿਆਪਕਾਂ ਤੇ ਦੁਬਾਰਾ ਤਿੰਨ ਸਾਲ ਦਾ ਪਰੋਬੇਸ਼ਨ ਲਾਗੂ ਕਰਨਾ ਉਹਨਾਂ ਨਾਲ ਧੱਕਾ ਹੈ। ਕੇਜਰੀਵਾਲ ਨੇ ਪੰਜਾਬ ਆ ਕੇ ਸਾਰੇ ਅਧਿਆਪਕਾਂ ਨਾਲ ਉਹਨਾਂ ਦੀਆਂ ਮੰਗਾਂ ਮੰਨਣ ਦੇ ਵਾਅਦੇ ਕੀਤੇ ਸੀ ਪਰ ਹੁਣ ਅਧਿਆਪਕਾਂ ਨੂੰ ਪਿਛਲੀਆਂ ਸਰਕਾਰਾਂ ਵਾਂਗ ਲਾਠੀ ਗੋਲ਼ੀ ਨਾਲ ਦਬਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ
:
ਪਿਛਲੇ 24 ਘੰਟਿਆਂ 'ਚ ਕੋਵਿਡ ਦੇ 20,044 ਨਵੇਂ ਮਾਮਲੇ ਆਏ ਸਾਹਮਣੇ, 56 ਲੋਕਾਂ ਦੀ ਹੋਈ ਮੌਤ
ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਗੁਰਿੰਦਰ ਸਿੰਘ ਆਦਮਪੁਰ, ਹਲ ਭਗਤ,ਰਾਜੀਵ ਭਗਤ, ਕੁਲਵੰਤ ਰਾਮ ਰੁੜਕਾ, ਅਮਰਜੀਤ ਭਗਤ, ਸੰਦੀਪ ਰਾਜੋਵਾਲ, ਗੁਰਿੰਦਰ ਸਿੰਘ, ਅਨਿਲ ਕੁਮਾਰ ਭਗਤ, ਰਣਜੀਤ ਠਾਕੁਰ, ਪਿਆਰਾ ਸਿੰਘ ਨਕੋਦਰ, ਕਮਲਦੇਵ, ਜਤਿੰਦਰ ਸਿੰਘ, ਸ਼ਿਵ ਰਾਜ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਸੂਰਤੀ ਲਾਲ, ਵਿਨੋਦ ਭੱਟੀ, ਪਰਨਾਮ ਸਿੰਘ ਸੈਣੀ,ਪਰੇਮ ਖਲਵਾੜਾ, ਰਾਜਿੰਦਰ ਸਿੰਘ ਸ਼ਾਹਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।
-PTC News