ਪਟਿਆਲਾ ਟਕਰਾਅ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਨਾਈਟ ਕਰਫਿਊ ਲਾਗੂ

By  Ravinder Singh April 29th 2022 05:32 PM -- Updated: April 29th 2022 05:40 PM

ਪਟਿਆਲਾ : ਪਟਿਆਲਾ ਵਿਖੇ ਹੋਏ ਟਕਰਾਅ ਨੂੰ ਲੈ ਕੇ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਆਮ ਆਦਮੀ ਪਾਰਟੀ ਸਰਕਾਰ ਨੇ ਸ਼ਾਂਤੀ ਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਪਟਿਆਲਾ 'ਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਹ ਨਾਈਟ ਕਰਫਿਊ 29 ਅਪ੍ਰੈਲ ਸ਼ਾਮ 7 ਵਜੇ ਤੋਂ 30 ਅਪ੍ਰੈਲ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਤਾਂ ਕਿ ਕਿਸੇ ਪ੍ਰਕਾਰ ਦੀ ਕੋਈ ਉਲੰਘਣਾ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਅੱਜ ਇਥੇ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਹੱਕ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਖ਼ਿਲਾਫ਼ ਮਾਰਚ ਕੱਢਣ ਦੇ ਐਲਾਨ ਕਾਰਨ ਦੋਵਾਂ ਧਿਰਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਕਾਰਨ ਟਕਰਾਅ ਵਾਲੇ ਹਾਲਾਤ ਬਣੇ ਹੋਏ ਹਨ। ਇਥੇ ਕਾਲੀ ਮਾਤਾ ਮੰਦਰ ਦੇ ਨੇੜੇ ਮਾਲ ਰੋਡ ’ਤੇ ਦੋਵਾਂ ਧਿਰਾਂ ਦਰਮਿਆਨ ਪਥਰਾਅ ਹੋਇਆ, ਕਾਰਨ ਪੁਲਿਸ ਨੂੰ ਹਵਾਈ ਫਾਇਰ ਕਰਨੇ ਪਏ। ਪਟਿਆਲਾ ਟਕਰਾਅ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਨਾਈਟ ਕਰਫਿਊ ਲਾਗੂਇਸ ਦੌਰਾਨ ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ ਹੋਏ ਹਨ। ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕੱਠੀਆਂ ਹੋਈਆਂ। ਹਿੰਦੂ ਜਥੇਬੰਦੀਆਂ ਪਹਿਲਾਂ ਕਾਲੀ ਮਾਤਾ ਮੰਦਰ ਵਿਖੇ ਇਕੱਠੀਆਂ ਹੋਈਆਂ ਅਤੇ ਫਿਰ ਉਨ੍ਹਾਂ ਨੇ ਸ਼ਹਿਰ ਵਿੱਚ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਵੀ ਪੜ੍ਹੋ : ਐਡਵੋਕੇਟ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਕੀਤੀ ਸਖ਼ਤ ਨਿੰਦਾ

Related Post