ਰਾਜਪਾਲ ਨੇ ਦਿੱਤੇ PAU ਦੇ VC ਨੂੰ ਤੁਰੰਤ ਹਟਾਉਣ ਦੇ ਹੁਕਮ

By  Pardeep Singh October 18th 2022 03:03 PM -- Updated: October 18th 2022 03:08 PM

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਸੀਐੱਮ ਵਿਚਾਲੇ ਰੇੜਕਾ ਵਧਦਾ ਹੀ ਜਾ ਰਿਹਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਰੀ ਕਰ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਯੂਜੀਸੀ ਨਿਯਮਾਂ ਅਨੁਸਾਰ ਨਹੀਂ ਹੈ। ਉਨ੍ਹਾਂ ਇਸ ਨੂੰ ਗ਼ੈਰ-ਕਾਨੂੰਨੀ ਦੱਸਦੇ ਹੋਏ ਗੌਸਲ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ 20 ਅਗਸਤ ਨੂੰ ਅਹੁਦਾ ਸੰਭਾਲਲਿਆ ਸੀ। ਇਸ ਮੌਕੇ ਵਾਈਸ ਚਾਂਸਲਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਲਗਭਗ 60 ਸਾਲ ਪੁਰਾਣੀ ਹੋ ਚੁੱਕੀ ਹੈ। ਇਹ ਵੀ ਪੜ੍ਹੋ:ਨੋਇਡਾ ਦੀ ਸੁਸਾਇਟੀ 'ਚ ਕੁੱਤਿਆਂ ਦੀ ਦਹਿਸ਼ਤ, 7 ਮਹੀਨੇ ਦੇ ਮਾਸੂਮ ਨੋਚਿਆ, ਮੌਤ -PTC News

Related Post