ਚੰਡੀਗੜ੍ਹ, 28 ਮਈ: ਪੰਜਾਬ ਸਰਕਾਰ ਨੇ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਤੋਂ ਤਿੰਨ ਗਾਰਡ ਵਾਪਸ ਲੈ ਲਏ। ਇਸ ਤੋਂ ਬਾਅਦ ਜਥੇਦਾਰ ਨੇ ਬਾਕੀ ਤਿੰਨਾਂ ਨੂੰ ਵੀ ਵਾਪਸ ਕਰਨ ਦੀ ਪੇਸ਼ਕਸ਼ ਕੀਤੀ।
ਇਹ ਵੀ ਪੜ੍ਹੋ: 'ਆਪ' ਨੇ ਪਦਮ ਸ਼੍ਰੀ ਸੰਤ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੂੰ ਰਾਜਸਭਾ ਲਈ ਕੀਤਾ ਨਾਮਜ਼ਦ
ਇੱਕ ਵੀਡੀਓ ਸੰਦੇਸ਼ ਵਿੱਚ ਜਥੇਦਾਰ ਨੇ ਕਿਹਾ ਕਿ ਪੰਜਾਬ ਦਾ ਸਿੱਖ ਨੌਜਵਾਨ ਉਸਦੀ ਸੁਰੱਖਿਆ ਲਈ ਕਾਫੀ ਹੈ। ਉਨ੍ਹਾਂ ਕਿਹਾ ਮੇਰੀ ਸੁਰੱਖਿਆ ਵਿੱਚ ਲੱਗੇ ਅਧਿਕਾਰੀਆਂ ਨੇ ਮੈਨੂੰ ਦੱਸਿਆ ਕਿ ਉਹਨਾਂ ਨੂੰ ਵਾਪਸ ਰਿਪੋਰਟ ਕਰਨ ਲਈ ਉਹਨਾਂ ਦੇ ਦਫਤਰ ਤੋਂ ਇੱਕ ਕਾਲ ਆਇਆ ਸੀ। ਕੋਈ ਫ਼ਰਕ ਨਹੀ ਪੈਂਦਾ, ਮੈਨੂੰ ਸੁਰੱਖਿਆ ਦੀ ਲੋੜ ਨਹੀਂ ਹੈ, ਖਾਸ ਕਰਕੇ ਸਰਕਾਰ ਤੋਂ। ਸੂਬੇ ਦਾ ਸਿੱਖ ਨੌਜਵਾਨ ਮੇਰੀ ਰਾਖੀ ਲਈ ਕਾਫ਼ੀ ਹੈ।
ਵੀਆਈਪੀਜ਼ ਦੀ ਸੁਰੱਖਿਆ ਨੂੰ ਅੰਸ਼ਕ ਤੌਰ 'ਤੇ ਹਟਾ ਕੇ ਵਿਵਾਦ ਪੈਦਾ ਹੋਣ ਮਗਰੋਂ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਇਹ ਸੁਰੱਖਿਆ ਬਹਾਲ ਕਰ ਦਿੱਤੀ ਪਰ ਬਾਅਦ ਵਿਚ ਉਨ੍ਹਾਂ ਇਸ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਇਹ ਕਦਮ ਪੰਜਾਬ ਪੁਲਿਸ ਦੇ ਉਸ ਹੁਕਮ ਤੋਂ ਬਾਅਦ ਚੁੱਕਿਆ ਗਿਆ ਸੀ ਜਿਸ ਅਧੀਨ ਸੂਬੇ ਭਰ ਦੇ 424 ਵੀਆਈਪੀਜ਼ ਤੋਂ ਸੁਰੱਖਿਆ ਕਵਰ ਵਾਪਸ ਲੈ ਲਏ ਗਏ ਹਨ।
ਸਿੰਘ ਸਾਹਿਬ ਦੇ ਨਾਲ ਛੇ ਸਰਕਾਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ। ਹੁਕਮਾਂ ਤੋਂ ਬਾਅਦ ਤਿੰਨਾਂ ਨੂੰ ਵਾਪਸ ਬੁਲਾ ਲਿਆ ਗਿਆ ਸੀ। ਸਿੰਘ ਸਾਹਿਬ ਨੂੰ ਸ਼ਨੀਵਾਰ ਸਵੇਰੇ ਇਸ ਗੱਲ ਦਾ ਪਤਾ ਲੱਗਾ। ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫੈਸਲਾ ਕੀਤਾ ਹਾਲਾਂਕਿ ਜਥੇਦਾਰ ਆਪਣੇ ਫੈਸਲੇ 'ਤੇ ਅੜੇ ਹਨ ਅਤੇ ਸੁਰੱਖਿਆ ਵਾਪਸ ਨਹੀਂ ਲੈਣਗੇ।
ਇਹ ਵੀ ਪੜ੍ਹੋ: ਪੁਲਿਸ ਨੇ ਸ਼ਰਾਬ ਤਸਕਰਾਂ ਦੇ ਇੱਕ ਸੰਗਠਿਤ ਮੋਡਿਊਲ ਦਾ ਕੀਤਾ ਪਰਦਾਫਾਸ਼, ਗਿਰੋਹ ਦੇ 4 ਮੈਂਬਰ ਕੀਤੇ ਕਾਬੂ
ਸਿੰਘ ਸਾਹਿਬ ਦੇ ਐਲਾਨ ਤੋਂਪੁਲਿਸ ਨੇ ਸ਼ਰਾਬ ਤਸਕਰਾਂ ਦੇ ਇੱਕ ਸੰਗਠਿਤ ਮੋਡਿਊਲ ਦਾ ਕੀਤਾ ਪਰਦਾਫਾਸ਼, ਗਿਰੋਹ ਦੇ 4 ਮੈਂਬਰ ਕੀਤੇ ਕਾਬੂ ਤੁਰੰਤ ਬਾਅਦ, ਸ਼੍ਰੋਮਣੀ ਕਮੇਟੀ ਨੇ ਜਥੇਦਾਰ ਦੀ ਸੁਰੱਖਿਆ ਲਈ ਆਪਣੀ ਟਾਸਕ ਫੋਰਸ ਦੇ ਜਵਾਨ ਤਾਇਨਾਤ ਕਰਨ ਦਾ ਫੈਸਲਾ ਕੀਤਾ। ਟਾਸਕ ਫੋਰਸ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਦੀ ਸੁਰੱਖਿਆ ਦੀ ਦੇਖ-ਰੇਖ ਕਰਦੀ ਹੈ ਅਤੇ ਹੁਣ ਜਥੇਦਾਰ ਦੀ ਸੁਰੱਖਿਆ ਲਈ ਟਾਸਕ ਫੋਰਸ ਦੇ ਬੰਦੂਕਧਾਰੀ ਕਰਮਚਾਰੀਆਂ ਨੂੰ ਰੱਖ ਲਿਆ ਗਿਆ ਹੈ।
-PTC News