ਗਰਮੀ ਤੋਂ ਮਿਲੀ ਵੱਡੀ ਰਾਹਤ, ਪਟਿਆਲਾ 'ਚ ਹੋਈ ਗੜ੍ਹੇਮਾਰੀ

By  Pardeep Singh May 4th 2022 02:04 PM

ਪਟਿਆਲਾ:ਗਰਮੀ ਦਿਨੋਂ ਦਿਨ ਵੱਧਦੀ ਜਾ ਰਹੀ ਸੀ ਉੱਥੇ ਹੀ ਪਟਿਆਲਾ ਸ਼ਹਿਰ ਵਿੱਚ ਤੇਜ਼ ਮੀਹ ਤੇ ਗੜੇ ਪੈਣ ਨਾਲ ਮੌਸਮ ਦਾ  ਮਿਜਾਜ਼ ਬਦਲਿਆ। ਮੀਂਹ ਪੈਣ ਤੋਂ ਬਾਅਦ ਠੰਢੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋਈਆ।ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨਾਂ ਵਿੱਚ ਗਰਮੀ ਪੂਰੇ ਜ਼ੋਰਾਂ ਉੱਤੇ ਪੈ ਰਹੀ ਸੀ ਜਿਸ ਕਰਕੇ ਕਈ ਲੋਕ ਬਿਮਾਰ ਵੀ ਹੋਏ ਸਨ। ਬਿਊਟੀਫੁੱਲ ਸ਼ਹਿਰ ਚੰਡੀਗੜ੍ਹ ਦੇ ਕੁੱਝ ਹਿੱਸਿਆਂ ਵਿਚ ਬੁੱਧਵਾਰ ਸਵੇਰੇ ਮੀਂਹ ਨਾਲ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਜੋ ਪਿਛਲੇ ਕੁੱਝ ਦਿਨਾਂ ਤੋਂ ਭਿਆਨਕ ਗਰਮੀ  ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਮੀਂਹ ਪੈਣ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ 3 ਮਈ ਤੋਂ 5 ਮਈ ਤੱਕ 40-50 ਕਿੱਲੋ ਮੀਟਰ ਪ੍ਰਤੀ ਘੰਟਾ ਚੱਲਣ ਵਾਲੀਆਂ ਹਵਾਵਾਂ ਅਤੇ ਤੂਫ਼ਾਨ ਦੀ ਭਵਿੱਖਬਾਣੀ ਕੀਤੀ। ਇਸ ਦੇ ਨਾਲ ਹੀ ਖੇਤਰ ਵਿੱਚ ਗੜੇਮਾਰੀ ਹੋਣ ਦੀ ਭਵਿੱਖਬਾਣੀ ਕੀਤੀ ਸੀ।ਵਿਭਾਗ ਦੇ ਸੀਨੀਅਰ ਵਿਗਿਆਨੀ ਆਰ ਕੇ ਜੇਨਾਮਾਨੀ ਨੇ ਦੱਸਿਆ ਸੀ ਕਿ ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੀਟਵੇਵ ਦੀ ਸੰਭਾਵਨਾ ਖ਼ਤਮ ਹੋ ਚੁੱਕੀ ਹੈ, ਜਦਕਿ ਪੱਛਮੀ ਰਾਜਸਥਾਨ ਵਿੱਚ ਹੀਟਵੇਵ ਦੀ ਸੰਭਾਵਨਾ ਬਰਕਰਾਰ ਹੈ। ਇਹ ਵੀ ਪੜ੍ਹੋ:ਈਦ ਪਾਰਟੀ 'ਚ ਸ਼ਹਿਨਾਜ਼ ਗਿੱਲ ਦੀ ਸਲਮਾਨ ਖ਼ਾਨ ਨਾਲ ਨਜ਼ਰ ਆਈ ਕਿਊਟ ਬਾਂਡਿੰਗ -PTC News

Related Post