ਕਣਕ ਪੀਸ ਕੇ ਦੇਣ ਨਾਲ ਪੰਜਾਬ 'ਤੇ 670 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ : ਸੁਖਪਾਲ ਖਹਿਰਾ

By  Ravinder Singh May 3rd 2022 12:03 PM

ਚੰਡੀਗੜ੍ਹ : ਸੁਖਪਾਲ ਸਿੰਘ ਖਹਿਰਾ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਟਾ-ਦਾਲ ਸਕੀਮ ਤਹਿਤ ਲਾਭਪਾਤਰੀਆਂ ਨੂੰ ਕਣਕ ਦੇਣ ਦੀ ਬਜਾਏ ਆਟਾ ਪੀਸ ਕੇ ਦਿੱਤਾ ਜਾਵੇਗਾ। ਇਸ ਨਾਲ ਪੰਜਾਬ ਸਰਕਾਰ ਉਤੇ 670 ਕਰੋੜ ਰੁਪਏ ਵਾਧੂ ਬੋਝ ਪਵੇਗਾ। ਉਨ੍ਹਾਂ ਨੇ ਕਿਹਾ ਕਿ ਲਾਭਪਾਤਰੀਆਂ ਨੇ ਕਦੇ ਵੀ ਕਣਕ ਦੀ ਬਜਾਏ ਆਟਾ ਦੇਣ ਦੀ ਮੰਗ ਨਹੀਂ ਕੀਤੀ ਹੈ। ਉਨ੍ਹਾਂ ਨੇ ਕਿਹਾ ਆਟੇ ਦੀ ਬਜਾਏ ਕਣਕ ਲਾਭਪਾਤਰੀਆਂ ਲਈ ਲਾਹੇਵੰਦ ਹੈ ਕਿਉਂਕਿ ਕਣਕ ਨੂੰ ਸਟੋਰ ਕਰ ਕੇ ਰੱਖਣਾ ਸੌਖਾ ਹੁੰਦਾ ਪਰ ਆਟੇ ਨੂੰ ਸੰਭਾਲ ਕੇ ਰੱਖਣਾ ਹਮੇਸ਼ਾ ਔਖਾ ਹੁੰਦਾ ਹੈ। ਭਗਵੰਤ ਮਾਨ ਦੀ ਸਰਕਾਰ ਨੇ ਹੁਣ ਤੱਕ 700 ਕਰੋੜ ਰੁਪਏ ਕਰਜ਼ਾ ਚੁੱਕਾ ਲਿਆ ਹੈ। ਅਜਿਹੀਆਂ ਸਕੀਮਾਂ ਨੂੰ ਪੂਰਾ ਕਰਨ ਲਈ ਉਹ ਅੱਗੇ ਹੋਰ ਕਰਜ਼ਾ ਚੁੱਕਣਗੇ, ਜਿਸ ਨਾਲ ਪੰਜਾਬ ਉਤੇ ਬੋਝ ਵਧੇਗਾ। ਕਣਕ ਪੀਸ ਕੇ ਦੇਣ ਨਾਲ ਪੰਜਾਬ 'ਤੇ 670 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ : ਸੁਖਪਾਲ ਖਹਿਰਾਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਨੌਕਰੀਆਂ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਇਹ ਮੰਗ ਪੂਰੀ ਨਹੀਂ ਹੋ ਰਹੀ ਹੈ। ਨੌਜਵਾਨ ਧਰਨੇ ਲਗਾਉਣ ਲਈ ਮਜਬੂਰ ਹਨ। ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਲਗਾਏ ਜਾ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਲਗਭਗ 300 ਸਾਬਕਾ ਵਿਧਾਇਕਾਂ ਦੀਆਂ ਇੱਕ ਤੋਂ ਵੱਧ ਪੈਨਸ਼ਨਾਂ ਵਾਪਸ ਲੈ ਕੇ ਮਾਮੂਲੀ 19 ਕਰੋੜ ਦੀ ਬਚਤ ਕੀਤੀ ਜਾ ਰਹੀ ਹੈ। ਕਣਕ ਪੀਸ ਕੇ ਦੇਣ ਨਾਲ ਪੰਜਾਬ 'ਤੇ 670 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ : ਸੁਖਪਾਲ ਖਹਿਰਾਇਸ ਦੇ ਉਲਟ 670 ਕਰੋੜ ਰੁਪਏ ਦਾ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੀਆਂ ਸਕੀਮਾਂ ਵਿੱਚ ਹੀ 'ਫੇਰਬਦਲ' ਬਦਲ ਕੇ ਲਾਗੂ ਕਰ ਰਹੀ ਹੈ। ਪੰਜਾਬ ਵਿੱਚ ਸਕੂਲਾਂ ਦੀ ਹਾਲਤ ਖਸਤਾ ਹੈ। ਇਸ ਤੋਂ ਇਲਾਵਾ ਡਿਸਪੈਂਸਰੀਆਂ ਦਾ ਵੀ ਬੁਰਾ ਹਾਲ ਹੈ। ਇਨ੍ਹਾਂ ਵਿੱਚ ਸੁਧਾਰ ਕਰਨ ਦੀ ਬਜਾਏ ਪੰਜਾਬ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਵਿੱਚ ਲੱਗੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਉਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰ ਜ਼ੋਰਾਂ ਉਤੇ ਹੈ। ਇਹ ਵੀ ਪੜ੍ਹੋ : Eid 2022: PM ਮੋਦੀ ਸਮੇਤ ਕਈ ਵੱਡੇ ਆਗੂਆਂ ਨੇ ਦੇਸ਼ ਨੂੰ ਦਿੱਤੀ ਈਦ ਦੀ ਵਧਾਈ

Related Post