ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਜਲਦ ਹੋਣਗੀਆਂ ਪੂਰੀਆਂ : ਬ੍ਰਹਮ ਸ਼ੰਕਰ ਜਿੰਪਾ
ਪਟਿਆਲਾ : ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀਆਂ ਨੇ ਪੰਜਾਬ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ। ਪੰਜਾਬ ਦੇ ਜਲ ਸਰੋਤ ਤੇ ਮਾਲ ਮੰਤਰੀ ਨੇ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਾਰੰਟੀਆਂ ਦਿੱਤੀਆਂ ਗਈਆਂ ਸੀ ਉਸ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਦਾ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਭਰਨਾ ਸ਼ੁਰੂ ਹੋ ਗਿਆ ਤੇ ਇਹ ਖਜ਼ਾਨਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ। ਇਸ ਤੋ ਬਾਅਦ ਲੋਕ ਭਲਾਈ ਦੇ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ। ਬ੍ਰਹਮ ਸ਼ੰਕਰ ਜਿੰਪਾ ਅੱਜ ਰਾਜਪੁਰਾ ਵਿਖੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੂੰ ਮਿਲਣ ਦੇ ਲਈ ਉਨ੍ਹਾਂ ਦੇ ਘਰ ਪੁੱਜੇ ਸਨ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਹੋਇਆਂ ਜਿੰਪਾ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਹੋਣ ਵਾਲੀ ਮੀਟਿੰਗ ਦੌਰਾਨ ਪੰਜਾਬ ਦੇ ਲੋਕਾਂ ਲਈ ਅਹਿਮ ਫ਼ੈਸਲੇ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਹੌਲੀ-ਹੌਲੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਲਦ ਤੋਂ ਜਲਦ ਅਨਾਜ ਦੀ ਅਦਾਇਗੀ ਹੋਵੇਗੀ। ਇਸ ਤੋਂ ਇਲਾਵਾ ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਮੁਲਾਕਾਤ ਤੋਂ ਬਾਅਦ ਵੱਡਾ ਐਲਾਨ ਕੀਤਾ ਜਾਵੇਗਾ। ਇਹ ਵੀ ਪੜ੍ਹੋ : ਰੋਪਵੇਅ ਹਾਦਸਾ: ਬਚਾਅ ਕਾਰਜ ਦੌਰਾਨ ਡਿੱਗੀ ਔਰਤ, ਹਸਪਤਾਲ 'ਚ ਦਾਖ਼ਲ