ਫਾਜ਼ਿਲਕਾ ਦੇ EVM ਸਟਰੌਂਗ ਰੂਮ ਸੈਂਟਰ 'ਚ ਚੱਲੀ ਗੋਲੀ, ਗਾਰਦ ਇੰਚਾਰਜ ਦੀ ਹੋਈ ਮੌਤ
ਫ਼ਾਜ਼ਿਲਕਾ:ਈਵੀਐੱਮ ਸਟ੍ਰੌਂਗ ਰੂਮ ਲਈ ਬਣਾਏ ਗਏ ਸੈਂਟਰ ਸਰਕਾਰੀ ਲੜਕੀਆਂ ਦੇ ਸਕੂਲ ਦੇ ਵਿਚ ਗੋਲੀ ਚੱਲਣ ਦੀ ਆਵਾਜ਼ ਆਈ ਜਿਸ ਤੋਂ ਬਾਅਦ ਮੌਕੇ ਤੇ ਜਾ ਕੇ ਦੇਖਿਆ ਗਿਆ ਤਾਂ ਸਟਰੌਂਗ ਰੂਮ ਦੀ ਸੁਰੱਖਿਆ ਗਾਰਦ ਵਿੱਚ ਤਾਇਨਾਤ ਸਬ ਇੰਸਪੈਕਟਰ ਨੂੰ ਗੋਲੀ ਲੱਗੀ ਹੋਈ ਸੀ ਮਿਲੀ ਜਾਣਕਾਰੀ ਮੁਤਾਬਿਕ ਸਟਰੌਂਗ ਰੂਮ ਦੀ ਗਾਰਦ ਦੇ ਇੰਚਾਰਜ ਵਜੋਂ ਤਾਇਨਾਤ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ ਗੋਲੀ ਲੱਗੀ ਹੈ। ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਜਦੋਂ ਸਰਕਾਰੀ ਹਸਪਤਾਲ ਐਂਬੂਲੈਂਸ ਦੇ ਜ਼ਰੀਏ ਲਿਜਾਇਆ ਜਾ ਰਿਹਾ ਸੀ ਤਾ ਰਾਸਤੇ ਵਿੱਚ ਉਸਦੀ ਮੌਤ ਹੋ ਗਈ। ਫਿਲਹਾਲ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲਾਂ ਵਿੱਚ ਜ਼ਿਲ੍ਹੇ ਦੇ ਤਮਾਮ ਪੁਲਿਸ ਅਮਲਾ ਪੁੱਜਿਆ ਹੋਇਆ ਹੈ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਸਟਰੌਂਗ ਰੂਮ ਦੀ ਸੁਰੱਖਿਆ ਦੇ ਸਬ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ ਦਾ ਕਾਰਨ ਉਨ੍ਹਾਂ ਦੀ ਆਪਣੀ ਸਰਵਿਸ ਰਿਵਾਲਵਰ ਦੀ ਗੋਲੀ ਲੱਗਣ ਦਾ ਦੱਸਿਆ ਜਾ ਰਿਹਾ ਹੈ। ਜਾਂਚ ਲਈ FSL ਫਿਰੋਜ਼ਪੁਰ ਦੀ ਟੀਮ ਵਲੋਂ ਪਹੁੰਚ ਕੇ ਘਟਨਾ ਵਾਲੀ ਥਾਂ ਦੀ ਜਾਂਚ ਤੇ ਨਮੂਨੇ ਇਕੱਠੇ ਕੀਤੇ ਗਏ ਹਨ। ਫਿਲਹਾਲ ਪੁਲਿਸ ਨੇ ਮੌਤ ਦੇ ਕਾਰਨ ਦਾ ਕੋਈ ਖੁਲਾਸਾ ਨਹੀਂ ਕੀਤਾ ਹੈ। ਇਹ ਵੀ ਪੜ੍ਹੋ:ਕੀਵ 'ਚ ਇੱਕ ਹੋਰ ਭਾਰਤੀ ਵਿਦਿਆਰਥੀ ਨੂੰ ਮਾਰੀ ਗੋਲੀ, ਹਸਪਤਾਲ 'ਚ ਭਰਤੀ -PTC News