ਗੁਰਮੀਤ ਡੇਰਾ ਮੁਖੀ ਫਰਲੋ ਮਾਮਲੇ 'ਤੇ ਹਾਈ ਕੋਰਟ 'ਚ ਸੁਣਵਾਈ ਅੱਜ

By  Ravinder Singh March 16th 2022 10:54 AM -- Updated: March 16th 2022 11:08 AM

ਚੰਡੀਗੜ੍ਹ : ਜੇਲ੍ਹ ਪ੍ਰਸ਼ਾਸਨ ਤੇ ਹਰਿਆਣਾ ਸਰਕਾਰ ਵੱਲੋਂ ਗੁਰਮੀਤ ਰਾਮ ਰਹੀਮ ਡੇਰਾ ਮੁਖੀ ਨੂੰ ਫਰਲੋ ਦਿੱਤੇ ਜਾਣ ਨੂੰ ਹਾਈ ਕੋਰਟ ਵਿੱਚ ਦਿੱਤੀ ਗਈ ਸੀ। ਹਰਿਆਣਾ ਸਰਕਾਰ ਦਾ ਦਾਅਵਾ ਸੀ ਕਿ ਗੁਰਮੀਤ ਰਾਮ ਰਹੀਮ ਨੂੰ ਨਿਯਮਾਂ ਮੁਤਾਬਕ ਫਰਲੋਂ ਦਿੱਤੀ ਹੈ। ਇਸ ਦਰਮਿਆਨ ਇਹ ਵੀ ਕਿਹਾ ਗਿਆ ਸੀ ਕਿ ਗੁਰਮੀਤ ਡੇਰਾ ਮੁਖੀ ਸੰਗੀਨ ਅਪਰਾਧੀ ਨਹੀਂ ਹੈ। ਗੁਰਮੀਤ ਸਿੰਘ ਫਰਲੋ ਮਾਮਲੇ 'ਤੇ ਹਾਈ ਕੋਰਟ 'ਚ ਸੁਣਵਾਈ ਅੱਜਹਾਈ ਕੋਰਟ ਵਿੱਚ ਅੱਜ ਇਹ ਤੈਅ ਕੀਤਾ ਜਾਵੇਗਾ ਕਿ ਫਰਲੋ ਦਾ ਆਧਾਰ ਜਾਇਜ਼ ਸੀ ਜਾਂ ਨਾਜਾਇਜ਼। ਇਸ ਤੋਂ ਇਲਾਵਾ ਹਾਈ ਕੋਰਟ ਇਹ ਵੀ ਤੈਅ ਕਰੇਗਾ ਕਿ ਗੁਰਮੀਤ ਡੇਰਾ ਮੁਖੀ ਰਾਮ ਰਹੀਮ ਕਿਸ ਕੈਟਾਗਿਰੀ ਦਾ ਅਪਰਾਧੀ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਵੱਲੋਂ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ ਜਿਸ ਨੂੰ ਖ਼ਾਰਿਜ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਗੁਰਮੀਤ ਸਿੰਘ ਫਰਲੋ ਮਾਮਲੇ 'ਤੇ ਹਾਈ ਕੋਰਟ 'ਚ ਸੁਣਵਾਈ ਅੱਜਇਹ ਪਟੀਸ਼ਨ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਦਾਖ਼ਲ ਕੀਤੀ ਹੈ, ਜਿਸ 'ਤੇ ਅੱਜ ਸੁਣਵਾਈ ਹੋਈ। ਗੁਰਮੀਤ ਰਾਮ ਰਹੀਮ ਨੂੰ ਸਰਕਾਰ ਨੇ 27 ਫਰਵਰੀ ਤੱਕ ਦੀ ਫਰਲੋ ਦਿੱਤੀ ਹੈ। ਪਰਮਜੀਤ ਸਹੋਲੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਫਰਲੋ ਦੇਣ 'ਤੇ ਸਵਾਲ ਉਠਾਏ ਗਏ ਸਨ। ਗੁਰਮੀਤ ਸਿੰਘ ਫਰਲੋ ਮਾਮਲੇ 'ਤੇ ਹਾਈ ਕੋਰਟ 'ਚ ਸੁਣਵਾਈ ਅੱਜ ਇਸ ਤੋਂ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਹਰਿਆਣਾ ਸਰਕਾਰ ਨੇ ਗੁਰਮੀਤ ਡੇਰਾ ਮੁਖੀ ਦੀ ਜਾਨ ਨੂੰ ਖ਼ਤਰੇ ਦੇ ਮੱਦੇਨਜ਼ਰ ਜ਼ੈਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਸਬੰਧੀ ਹਰਿਆਣਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਏ ਜਾ ਰਹੇ ਹਨ। ਹਾਈ ਕੋਰਟ ਨੂੰ ਦਿੱਤੀ ਜਾਣਕਾਰੀ ਵਿੱਚ ਹਰਿਆਣਾ ਸਰਕਾਰ ਨੇ ਦੱਸਿਆ ਸੀ ਕਿ ਗੁਰਮੀਤ ਡੇਰਾ ਮੁਖੀ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਉਸ ਨੂੰ ਸਖ਼ਤ ਸੁਰੱਖਿਆ ਦਿੱਤੀ ਗਈ ਹੈ। ਇਹ ਵੀ ਪੜ੍ਹੋ : 12-14 ਸਾਲਾ ਉਮਰ ਵਰਗ ਲਈ ਕੋਵਿਡ-19 ਟੀਕਾਕਰਨ ਅੱਜ ਤੋਂ ਸ਼ੁਰੂ, 60 ਸਾਲ ਤੋਂ ਉੱਪਰ ਲਈ ਬੂਸਟਰ ਡੋਸ

Related Post