SFJ ਦੇ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਵੀਡਿਓ ਕੀਤੀ ਜਾਰੀ, ਜਾਣੋ ਕੀ ਕਿਹਾ

By  Pardeep Singh August 31st 2022 11:42 AM

ਚੰਡੀਗੜ੍ਹ: ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਜਾਰੀ ਕੀਤੀ ਹੈ। ਵੀਡੀਓ ਵਿੱਚ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਿਹਾੜੇ ਉੱਤੇ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲੇ ਅਤੇ ਸ਼ਹੀਦ ਦਿਲਾਵਰ ਸਿੰਘ ਦੀ ਸੋਚ ਉੱਤੇ ਪਹਿਰਾ ਦੇਣ ਵਾਲੇ ਸਿੰਘਾ ਨੇ ਬੀਐਮਸੀ ਚੌਂਕ ਜਲੰਧਰ ਵਿਖੇ ਬੇਅੰਤ ਸਿੰਘ ਦੇ ਬੁੱਤ ਉੱਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੋਸਤਾਨ ਮੁਰਦਾਬਾਦ ਦੇ ਛਾਪੇ ਲਗਾਏ ਹਨ। ਗੁਰਪਤਵੰਤ ਸਿੰਘ ਪੰਨੂ ਦਾ ਕਹਿਣਾ ਹੈ ਕਿ ਇਹ ਛਾਪੇ ਸੁਨੇਹੇ ਦਿੰਦੇ ਹਨ ਉਨ੍ਹਾਂ ਨੂੰ ਜਿੰਨ੍ਹਾਂ ਨੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ 31 ਅਗਸਤ ਨੂੰ 27ਵਾਂ ਵਰ੍ਹਾਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੇਅੰਤ ਸਿੰਘ ਦੇ ਰਾਹ ਉੱਤੇ ਚੱਲਣ ਵਾਲੀ ਕਾਂਗਰਸ ਨੂੰ ਯਾਦ ਕਰਵਾਉਂਦੇ ਹਨ 31 ਅਗਸਤ ਨੂੰ ਕੀ ਹੋਇਆ ਸੀ। ਗੁਰਪਤਵੰਤ ਸਿੰਘ ਪੰਨੂ ਦਾ ਕਹਿਣਾ ਹੈ ਕਿ ਜਲੰਧਰ ਦੇ ਬੀਐਮਸੀ ਚੌਕ ਵਿੱਚ ਭਗਵੰਤ ਮਾਨ ਦਾ ਪੋਸਟਰ ਲੱਗਿਆ ਹੋਇਆ ਸੀ ਅਤੇ ਸਿੰਘਾਂ ਨੇ ਉਸ ਉੱਤੇ ਵੀ ਖਾਲਿਸਤਾਨ ਦੇ ਨਾਅਰੇ ਲਿਖੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਇਸ ਵਕਤ ਹਿੰਦੋਸਤਾਨ ਦੇ ਕਬਜ਼ੇ ਹੇਠਾਂ ਹੈ। ਪੰਨੂ ਨੇ ਕਿਹਾ ਹੈ ਕਿ ਅਸੀਂ ਗੌਰਵ ਯਾਦਵ ਅਤੇ ਉਸਦੇ ਸਾਥੀਆਂ ਦੀ ਲਿਸਟਾਂ ਬਣਾ ਰਹੇ ਹਨ ਅਤੇ ਆਜ਼ਾਦ ਪੰਜਾਬ ਵਿੱਚ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਸਜ਼ਾਵਾਂ ਦਿੱਤੀਆਂ ਜਾਣਗੀਆਂ। ਪੰਨੂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ 31 ਅਗਸਤ ਦਿਨ ਬੁੱਧਵਾਰ ਨੂੰ ਭਾਈ ਦਿਲਾਵਰ ਸਿੰਘ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਹੋਵੇਗੀ ਉਸ ਵਿੱਚ ਸ਼ਾਮਿਲ ਜ਼ਰੂਰ ਹੋਵੋ। ਉਨ੍ਹਾਂ ਨੇ ਕਿਹਾ ਕਿ ਖਾਲਿਸਤਾਨ ਰੈਫਰੰਡਮ ਦੀਆਂ ਵੋਟਾਂ 26 ਜਨਵਰੀ ਤੋਂ ਸ਼ੁਰੂ ਹੋਣਗੀਆਂ। ਦੱਸ ਦੇਈਏ ਕਿ ਬੀਤੀ ਦਿਨੀਂ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ ਸਨ। ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਚੌਕ 'ਤੇ ਨਾਅਰੇ ਲਿਖ ਕੇ ਪੁਲਿਸ ਦੀ ਸੁਰੱਖਿਆ ਵਿਵਸਥਾ ਨੂੰ ਵੀ ਸਿੱਧੇ ਤੌਰ 'ਤੇ ਚੁਣੌਤੀ ਦਿੱਤੀ ਗਈ ਸੀ। ਇਹ ਵੀ ਪੜ੍ਹੋ:ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣਾ ਚਾਹੁੰਦੀ: ਕਾਲੜਾ -PTC News

Related Post