ਪਾਕਿਸਤਾਨ 'ਚ ਗੁਰਸਿੱਖ ਅਧਿਆਪਕ ਲੜਕੀ ਲਾਪਤਾ, ਪਿਤਾ ਨੇ SGPC ਨੂੰ ਲਗਾਈ ਮਦਦ ਦੀ ਗੁਹਾਰ

By  Pardeep Singh August 21st 2022 04:08 PM

ਚੰਡੀਗੜ੍ਹ: ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨ ਖਾਂ ਦੇ ਜ਼ਿਲ੍ਹਾ ਬਨੇੜ ਦੇ ਪੀਰ ਬਾਬਾ ਤੋਂ ਬੀਤੇ ਦਿਨ ਇਕ ਗੁਰਸਿੱਖ ਪਰਿਵਾਰ ਦੀ ਸਰਕਾਰੀ ਅਧਿਆਪਕ ਲੜਕੀ ਲਾਪਤਾ ਹੋ ਗਈ। ਲੜਕੀ ਸਵੇਰੇ ਆਪਣੀ ਡਿਊਟੀ ਉਤੇ ਗਈ ਸੀ ਪਰ ਮੁੜ ਕੇ ਘਰ ਨਹੀਂ ਆਈ। ਲੜਕੀ ਦੇ ਪਿਤਾ ਗੁਰਚਰਨ ਸਿੰਘ ਨੇ ਲੜਕੀ ਲਾਪਤਾ ਹੋਣ ਦਾ ਮਾਮਲਾ ਦਰਜ ਕਰਵਾਇਆ ਹੈ। ਦੱਸ ਦੇਈਏ ਕਿ ਲੜਕੀ  ਪਿਤਾ ਗੁਰਚਰਨ ਸਿੰਘ ਹੈਲਥ ਵਿਭਾਗ ਪਾਕਿਸਤਾਨ ਵਿਚੋਂ ਸੇਵਾਮੁਕਤ ਹੋਏ ਹਨ। ਲਾਪਤਾ ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਲੜਕੀ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਅਗਵਾ ਕੀਤਾ ਗਿਆ ਹੈ। ਲੜਕੀ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਜੋ ਕਿ ਸਰਕਾਰੀ ਟੀਚਰ ਹੈ ਅਤੇ ਰੋਜ਼ਾਨਾ ਵਾਂਗ ਆਪਣੀ ਡਿਊਟੀ ਤੇ ਘਰੋਂ ਗਈ ਸੀ ਜਿੱਥੇ ਕਿ ਰਸਤੇ ਵਿਚ ਉਨ੍ਹਾਂ ਦੇ ਗੁਆਂਢੀ ਲੜਕੇ ਹਸਬ ਉੱਲਾ ਨੇ ਆਪਣੇ ਸਾਥੀਆਂ ਨਾਲ ਪੁਲਿਸ ਦੀ ਮਿਲੀਭੁਗਤ ਨਾਲ ਅਗਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੜਕੀ ਦਾ ਵਿਆਹ ਵੀ ਆਉਣ ਵਾਲੇ ਦਿਨਾਂ ਹੋਣਾ ਸੀ। ਲੜਕੀ ਦੇ ਪਿਤਾ ਗੁਰਚਰਨ ਸਿੰਘ ਨੇ ਦੁਨੀਆਂ ਭਰ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਹੈ ਕਿ ਉਨ੍ਹਾਂ ਦੀ ਲੜਕੀ ਦੀ ਹੋਈ ਗੁੰਮਸ਼ੁਦਾ ਲਈ ਉਹ ਪਾਕਿਸਤਾਨ ਸਰਕਾਰ ਉੱਤੇ ਦਬਾਅ ਬਣਾਉਣ ਤਾਂ ਜੋ ਉਨ੍ਹਾਂ ਦੀ ਨੌਜਵਾਨ ਲੜਕੀ ਦੀਨਾ ਕੌਰ ਨੂੰ ਸਹੀ ਸਲਾਮਤ ਬਚਾਇਆ ਜਾਵੇ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪਿਸ਼ਾਵਰ ਤੋਂ ਬਾਬਾ ਗੁਰਪਾਲ ਸਿੰਘ, ਬਾਬਾ ਇੰਦਰਜੀਤ ਸਿੰਘ ਅਤੇ ਬਾਬਾ ਹਰਮੀਤ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਿੱਖਾਂ ਉੱਤੇ ਜਿਹੇ ਹਮਲੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਉੱਤੇ ਲਗਾਤਾਰ ਹਮਲੇ ਹੋ ਰਹੇ ਹਨ। ਇਹ ਵੀ ਪੜ੍ਹੋ:ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਲਾਗੂ ਕੀਤਾ ਰਾਖਵਾਂਕਰਨ -PTC News

Related Post