ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ
ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ :ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ (Diljit Dosanjh) ਅੱਜ ਆਪਣਾ 37ਵਾਂ ਜਨਮ ਦਿਨ ਮਨਾ ਰਹੇ ਹਨ। ਦਿਲਜੀਤ ਸ਼ੁਰੂ ਤੋਂ ਹੀ ਪੰਜਾਬੀ ਇੰਡਸਟਰੀ ਵਿਚ ਆਪਣਾ ਜਲਵਾ ਦਿਖਾ ਰਿਹਾ ਹੈ। ਨਾ ਸਿਰਫ਼ ਗਾਣੇ ਬਲਕਿ ਉਹ ਬਾਲੀਵੁੱਡ ਫਿਲਮਾਂ ਵਿੱਚ ਵੀ ਕੰਮ ਕਰ ਚੁੱਕੇ ਹਨ। ਹੁਣ ਦਿਲਜੀਤ ਦੁਸਾਂਝ ਨੇ ਬਾਲੀਵੁੱਡ ਫ਼ਿਲਮਾਂ ਵਿਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। [caption id="attachment_463821" align="aligncenter"] ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ[/caption] ਪੜ੍ਹੋ ਹੋਰ ਖ਼ਬਰਾਂ : ਜਿਸ ਤੇਲ ਨੂੰ ਸੌਰਵ ਗਾਂਗੁਲੀ ਨੇ ਦਿਲ ਦੇ ਲਈ ਦੱਸਿਆ ਸੀ ਵਧੀਆ, ਅਡਾਨੀ ਨੇ ਉਸਦਾ ਹਟਾ ਦਿੱਤਾ ਇਸ਼ਤਿਹਾਰ ਦਿਲਜੀਤ ਦੁਸਾਂਝ ਦਾ ਜਨਮ ਪੰਜਾਬ ਦੇ ਜਲੰਧਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਦੁਸਾਂਝ ਕਲਾਂ ਵਿੱਚ ਹੋਇਆ ਸੀ। ਉਸਦੇ ਪਿਤਾ ਦਾ ਨਾਮ ਬਲਬੀਰ ਸਿੰਘ ਅਤੇ ਮਾਤਾ ਦਾ ਨਾਮ ਸੁਖਵਿੰਦਰ ਕੌਰ ਹੈ। ਦਿਲਜੀਤ ਦੇ ਪਿਤਾ ਪੰਜਾਬ ਰੋਡਵੇਜ਼ ਦੇ ਸੇਵਾ ਮੁਕਤ ਕਰਮਚਾਰੀ ਹਨ। ਦਿਲਜੀਤ ਦਾ ਇੱਕ ਛੋਟਾ ਭਰਾ ਅਤੇ ਇੱਕ ਵੱਡੀ ਭੈਣ ਵੀ ਹੈ। ਦਿਲਜੀਤ ਦਾ ਪੂਰਾ ਬਚਪਨ ਦੁਸਾਂਝ ਕਲਾਂ ਵਿੱਚ ਬੀਤਿਆ ਹੈ। [caption id="attachment_463819" align="aligncenter"] ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ[/caption] ਇਹ ਗੱਭਰੂ ਆਪਣੀ ਪੋਚਵੀਂ ਪੱਗ ਅਤੇ ਵੱਖਰੇ ਸਟਾਈਲ ਲਈ ਜਾਣਿਆ ਜਾਂਦਾ ਹੈ। ਦਿਲਜੀਤ ਦੁਸਾਂਝ ਨੇ ਸੰਗੀਤ ਦੀ ਵਿੱਦਿਆ ਬਚਪਨ ਤੋਂ ਹੀ ਲੈਣੀ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਦਿਲਜੀਤ ਪੜ੍ਹਾਈ ਲਈ ਲੁਧਿਆਣਾ ਆਇਆ। ਇਥੇ ਦਿਲਜੀਤ ਨੇ ਆਪਣੀ ਪੜ੍ਹਾਈ ਦੇ ਨਾਲ ਆਪਣੇ ਗਾਇਕੀ ਦੇ ਕਰੀਅਰ ਨੂੰ ਵੀ ਅੱਗੇ ਵਧਾਇਆ। ਸ਼ੁਰੂਆਤੀ ਦੌਰ ਵਿਚ ਦਿਲਜੀਤ ਕੀਰਤਨ ਵਿਚ ਗਾਇਆ ਕਰਦਾ ਸੀ। [caption id="attachment_463820" align="aligncenter"] ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ[/caption] ਦਿਲਜੀਤ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ 2004 ਵਿਚ ਆਪਣੀ ਪਹਿਲੀ ਪੰਜਾਬੀ ਐਲਬਮ ਇਸ਼ਕ ਦਾ ਊੜਾ ਐੜਾ ਨਾਲ ਕੀਤੀ ਸੀ। ਇਸ ਤੋਂ ਬਾਅਦ 2009 ਵਿਚ ਦਿਲਜੀਤ ਨੇ ਰੈਪਰ ਹਨੀ ਸਿੰਘ ਨਾਲ 'ਗੋਲੀਆਂ' ਗੀਤ ਗਾਇਆ, ਜਿਸ ਨਾਲ ਉਹ ਇਕ ਅੰਤਰਰਾਸ਼ਟਰੀ ਸਟਾਰ ਬਣ ਗਿਆ। ਦਿਲਜੀਤ ਨੇ ਸਾਲ 2011 ਦੀ ਫ਼ਿਲਮ 'ਦਿ ਲਾਇਨ ਆਫ਼ ਪੰਜਾਬ' ਰਾਹੀਂ ਅਦਾਕਾਰੀ ਦੀ ਖੇਤਰ 'ਚ ਕਦਮ ਰੱਖਿਆ ਸੀ। ਉਸ ਦੀਆਂ ਫਿਲਮਾਂ 'ਜੱਟ ਐਂਡ ਜੂਲੀਅਟ' ਅਤੇ 'ਜੱਟ ਐਂਡ ਜੂਲੀਅਟ 2' ਨੇ ਪੰਜਾਬੀ ਫਿਲਮਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ। [caption id="attachment_463814" align="aligncenter"] ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦਾ ਅੰਦੋਲਨ 42ਵੇਂ ਦਿਨ ‘ਚ ਵੀ ਜਾਰੀ, ਤੇਜ਼ ਮੀਂਹ ਦੇ ਬਾਵਜੂਦ ਬਾਰਡਰਾਂ 'ਤੇ ਡਟੇ ਕਿਸਾਨ ਇਸ ਤੋਂ ਬਾਅਦ ਸਾਲ 2014 'ਚ ਆਈ ਅਨੁਰਾਗ ਸਿੰਘ ਦੀ ਪੰਜਾਬੀ ਫ਼ਿਲਮ ਪੰਜਾਬ 1984 ਵਿਚ ਦਿਲਜੀਤ ਦੇ ਕਿਰਦਾਰ ਦੀ ਬਹੁਤ ਪ੍ਰਸ਼ੰਸਾ ਹੋਈ। ਇਸ ਫ਼ਿਲਮ ਤੋਂ ਬਾਅਦ ਦਿਲਜੀਤ ਲਈ ਹਿੰਦੀ ਫਿਲਮਾਂ ਦੇ ਰਸਤੇ ਖੁੱਲ੍ਹ ਗਏ ਸਨ। ਸਾਲ 2016 ਵਿੱਚ ਦਿਲਜੀਤ ਨੇ ਨਿਰਦੇਸ਼ਕ ਅਭਿਸ਼ੇਕ ਚੌਬੇ ਦੀ ਮਸ਼ਹੂਰ ਹਿੰਦੀ ਫਿਲਮ ‘ਉੜਤਾ ਪੰਜਾਬ’ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਇਸ ਫ਼ਿਲਮ ਨਾਲ ਉਸਦੀ ਬਾਲੀਵੁੱਡ ਵਿੱਚ ਐਂਟਰੀ ਹੋਈ ਸੀ। ਇਸ ਫ਼ਿਲਮ 'ਚ ਆਪਣੀ ਭੂਮਿਕਾ ਲਈ ਉਸਨੂੰ ਫ਼ਿਲਮਫੇਅਰ ਅਤੇ ਆਈਫਾ ਐਵਾਰਡਜ਼ ਦੇ ‘ਸਰਬੋਤਮ ਡੈਬਿ ਅਦਾਕਾਰ’ ਨਾਲ ਸਨਮਾਨਿਤ ਕੀਤਾ ਗਿਆ। [caption id="attachment_463818" align="aligncenter"] ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ[/caption] ਦੱਸ ਦੇਈਏ ਕਿ ਦਿਲਜੀਤ ਜਿਥੇ ਦਿੱਲੀ ਸਰਹੱਦ ’ਤੇ ਡਟੇ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਹਨ ,ਉਥੇ ਹੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਕਿਸਾਨੀ ਅੰਦੋਲਨ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨਾਂ ਦਾ ਵੀ ਮੂੰਹ ਤੋੜ ਜਵਾਬ ਦੇ ਰਹੇ ਹਨ। ਕੰਗਨਾ ਨੇ ਟਵੀਟ ਕਰਦਿਆਂ ਕਿਹਾ ਸੀ ਕਿ ‘ਸਮਾਂ ਦੱਸੇਗਾ ਦੋਸਤ ਕੌਣ ਕਿਸਾਨਾਂ ਦੇ ਹੱਕ ਲਈ ਲੜਿਆ ਅਤੇ ਕੌਣ ਉਨ੍ਹਾਂ ਦੇ ਖ਼ਿਲਾਫ਼ ,ਸੌ ਝੂਠ ਇਕ ਸੱਚ ਨੂੰ ਨਹੀਂ ਲੁਕਾ ਸਕਦਾ। ਤੈਨੂੰ ਕੀ ਲੱਗਦਾ ਹੈ ਤੇਰੇ ਕਹਿਣ ਨਾਲ ਪੰਜਾਬ ਮੇਰੇ ਖ਼ਿਲਾਫ਼ ਹੋ ਜਾਵੇਗਾ? ਇੰਨੇ ਵੱਡੇ-ਵੱਡੇ ਸੁਪਨੇ ਨਾ ਦੇਖ ਤੇਰਾ ਦਿਲ ਟੁੱਟੇਗਾ।’ [caption id="attachment_463817" align="aligncenter"] ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ[/caption] ਇਸ ਦਾ ਜਵਾਬ ਦਿੰਦੇ ਹੋਏ ਦਿਲਜੀਤ ਦੋਸਾਂਝ ਨੇ ਟਵੀਟ ਕਰਦੇ ਹੋਏ ਕਿਹਾ ‘ਮੈਨੂੰ ਇਹ ਸਮਝ ਨਹੀਂ ਆਉਂਦੀ ਕਿ ਇਹਨੂੰ ਕਿਸਾਨਾਂ ਤੋਂ ਕੀ ਪੋਬਲਮ ਆ ? ਮੈਡਮ ਜੀ ਸਾਰਾ ਪੰਜਾਬ ਹੀ ਕਿਸਾਨਾਂ ਦੇ ਨਾਲ ਹੈ। ਤੁਸੀਂ ਟਵਿੱਟਰ ’ਤੇ ਭੁਲੇਖੇ ’ਚ ਜ਼ਿੰਦਗੀ ਜੀ ਰਹੇ ਹੋ। ਤੇਰੀ ਤਾਂ ਕੋਈ ਗੱਲ ਵੀ ਨਹੀਂ ਕਰ ਰਿਹਾ। ਅਖੇ ‘ਸੱਦੀ ਨਾ ਬੁਲਾਈ ਮੈਂ ਲਾੜੇ ਦੀ ਤਾਈਂ’ ਓਹ ਹਿਸਾਬ ਤੇਰਾ ਆ।’ ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨੇ ਇਕ ਹੋਰ ਟਵੀਟ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਲਿਖਿਆ ‘ਇਹਨੂੰ ਮੈਂ ਪੀ.ਆਰ. ਨਾ ਰੱਖ ਲਵਾਂ ? ਦਿਮਾਗ ’ਚੋਂ ਤਾਂ ਜਾਂਦਾ ਨਹੀਂ ਮੈਂ ਇਹਦੇ। -PTCNews