ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਸਰਕਾਰ ਨੂੰ ਤਿੱਖੇ ਸਵਾਲ, ਹਰਦੀਪ ਪੁਰੀ ਦਿੱਤੇ ਜਵਾਬ
Parliament Budget Session:ਸੰਸਦ ਦੇ ਬਜਟ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੱਦਾ ਉੱਠ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਡਰਾਮਾ ਹੋ ਰਿਹਾ ਹੈ। ਇਸ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਈ ਸਵਾਲ ਕੀਤੇ ਗਏ ਹਨ ਜਿੰਨਾਂ ਦੇ ਜਵਾਬ ਵਿੱਚ ਹਰਦੀਪ ਪੁਰੀ ਦਾ ਕਹਿਣਾ ਹੈ ਕਿ ਸਰਕਾਰ ਖਪਤਕਾਰਾਂ 'ਤੇ ਵਧ ਰਹੇ ਬੋਝ ਨਾਲ ਨਜਿੱਠਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਹਰਦੀਪ ਪੁਰੀ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਤੇ ਤੇਲ ਕੰਪਨੀ ਰਸ਼ੀਅਨ ਫੈਡਰੇਸ਼ਨ ਤੇ ਹੋਰ ਬਹੁਤ ਸਾਰੇ ਨਵੇਂ ਬਾਜ਼ਾਰਾਂ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਸ ਕੀਤੀ ਜਾ ਰਹੀ ਹੈ ਕਿ ਛੇਤੀ ਹੀ ਨਵੇਂ ਬਾਜ਼ਾਰ ਖੁੱਲ੍ਹਣਗੇ ਇਸ ਉੱਤੇ ਜੋ ਸਪੱਸ਼ਟ ਨਹੀਂ ਹੈ ਉਹ ਸਪੱਸ਼ਟ ਹੋ ਜਾਵੇਗਾ।ਹਰਦੀਪ ਪੁਰੀ ਨੇ ਕਿਹਾ ਕਿ ਇਸ ਬਾਰੇ ਕਾਫੀ ਚਰਚਾ ਹੋਈ ਹੈ, ਇਹ ਮਾਮਲਾ ਜੀਐਸਟੀ ਕੌਂਸਲ ਅਧੀਨ ਆਉਂਦਾ ਹੈ। ਹਰਦੀਪ ਪੁਰੀ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਉੱਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੁੰਦਾ ਹੈ। ਪੈਟਰੋਲ ਅਤੇ ਡੀਜ਼ਲ ਦੇ ਰੇਟ ਕੰਪਨੀਆਂ ਅੰਤਰਰਾਸ਼ਟਰੀ ਕੀਮਤਾਂ ਦੇ ਆਧਾਰਿਤ ਉੱਤੇ ਤੈਅ ਹੁੰਦਾ ਹੈ। ਇਹ ਵੀ ਪੜ੍ਹੋ:ਪਟਵਾਰੀਆਂ ਤੇ ਕਾਨੂੰਨਗੋ ਨੂੰ ਦਿੱਤੇ ਜਾਣਗੇ ਨਵੇਂ ਲੈਪਟਾਪ -PTC News