ਖੇਤੀਬਾੜੀ ਖੋਜ ਕੇਂਦਰ ਸਰਕਾਰ ਹਵਾਲੇ ਕਰਨ ਦੇ ਵਿੱਤ ਮੰਤਰੀ ਦੀ ਤਜਵੀਜ਼ ’ਤੇ ਭੜਕੇ ਹਰਿੰਦਰਪਾਲ ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਖੇਤੀਬਾੜੀ ਖੋਜ ਕੇਂਦਰ ਸਰਕਾਰ ਦੇ ਹਵਾਲੇ ਕਰਨ ਦੀ ਤਜਵੀਜ਼ ਪੇਸ਼ ਕਰਨ ਖਿਲਾਫ ਜ਼ੋਰਦਾਰ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਰਾਜਾਂ ਦੀਆਂ ਤਾਕਤਾਂ ਨਾਲ ਹੋਰ ਸਮਝੌਤਾ ਹੋਵੇਗਾ ਤੇ ਉਹਨਾਂ ਨੇ ਰਾਜ ਸਰਕਾਰ ਨੂੰ ਕਿਹਾ ਕਿ ਉਹ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਗਿਰਾਵਟ ਦਾ ਟਾਕਰਾ ਕਰਨ ਲਈ ਠੋਸ ਕਦਮ ਚੁੱਕੇ। Harinderpal Chandumajra angryਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਸੁਝਾਅ ਕਿ ਫੰਡਾਂ ਦੀ ਘਾਟ ਕਾਰਨ ਸੂਬੇ ਨੂੰ ਖੇਤੀਬਾੜੀ ਖੋਜ ਦੀ ਜ਼ਿੰਮੇਵਾਰੀ ਕੇਂਦਰ ’ਤੇ ਪਾ ਦੇਣੀ ਚਾਹੀਦੀ ਹੈ ਬਾਰੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਇਸ ਨਾਲ ਕੇਂਦਰ ਦੀ ਰਾਜਾਂ ਉਤੇ ਪਕੜ ਹੋਰ ਵਧੇਗੀ ਅਤੇ ਸੂਬਿਆਂ ਦੇ ਮਾਮਲਿਆਂ ਵਿਚ ਦਖਲ ਹੋਰ ਵਧੇਗਾ। ਉਹਨਾਂ ਕਿਹਾ ਕਿ ਸਾਨੂੰ ਜ਼ਰੂਰਤ ਖੇਤੀਬਾੜੀ ਖੋਜ ਲਈ ਹੋਰ ਕੇਂਦਰੀ ਫੰਡ ਪ੍ਰਾਪਤ ਕਰਨ ਵਾਸਤੇ ਮਜ਼ਬੂਤ ਕੇਸ ਪੇਸ਼ ਕਰਨ ਦੀ ਹੈ ਨਾ ਕਿ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ। Also Read: Punjab continues to report an upsurge in daily new cases ਚੰਦੂਮਾਜਰਾ ਨੇ ਜ਼ਮੀਨ ਹੇਠਾਂ ਪਾਣੀ ਦਾ ਪੱਧਰ ਘਟਣ ਤੋਂ ਰੋਕਣ ਲਈ ਤੌਰ ਤਰੀਕਿਆਂ ਬਾਰੇ ਗੈਰ ਸਰਕਾਰੀ ਮਤੇ ’ਤੇ ਬੋਲਦਿਆਂ ਕਿਹਾ ਕਿ ਮੌਜੂਦਾ ਅੰਕੜਿਆਂ ਮੁਤਾਬਕ ਅਗਲੇ ਦੋ ਦਹਾਕਿਆਂ ਵਿਚ ਪਾਣੀ ਦਾ ਪੱਧਰ ਇਕ ਹਜ਼ਾਰ ਫੁੱਟ ਹੇਠਾਂ ਚਲਾ ਜਾਵੇਗਾ। ਉਹਨਾਂ ਕਿਹਾ ਕਿ ਇਸਦਾ ਇਕੋ ਇਕ ਹੱਲ ਸੂਬੇ ਵਿਚ ਨਹਿਰੀ ਸਿੰਜਾਈ ਪ੍ਰਣਾਲੀ ਨੁੰ ਸ਼ੁਰੂ ਕਰਨਾ ਹੈ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੁੰ ਇਸ ਮਾਮਲੇ ਵਿਚ ਕੁਝ ਕੀਤਾ ਹੀ ਨਹੀਂ ਗਿਆ ਤੇ ਸਿੰਜਾਈ ਵਿਭਾਗ ਲਈ ਸਿਰਫ 100 ਕਰੋੜ ਰੁਪਏ ਰੱਖੇ ਗਏ ਜੋ ਤਨਖਾਹਾਂ ’ਤੇ ਖਰਚ ਹੋ ਜਾਂਦੇ ਹਨ ਤੇ ਨਵੇਂ ਪ੍ਰਾਜੈਕਟਾਂ ਲਈ ਕੋਈ ਪੈਸਾ ਨਹੀਂ ਬਚਦਾ।