ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀ ਕਾਰਜਕਾਰਨੀ ਚੋਣ ਵਿੱਚ ਹਰਮੀਤ ਸਿੰਘ ਕਾਲਕਾ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ। ਉਨ੍ਹਾਂ ਨੂੰ 29 ਵੋਟਾਂ ਮਿਲੀਆਂ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਸੇਵਾ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ: ਅਜਿਹਾ ਮਾਹੌਲ ਬਣਾਵਾਂਗਾ ਕਿ ਸੰਭਾਲਣਾ ਹੋ ਜਾਵੇਗਾ ਮੁਸ਼ਕਿਲ: ਮੁਹੰਮਦ ਮੁਸਤਫਾ
ਉਨ੍ਹਾਂ ਪ੍ਰਧਾਨ ਚੁਣੇ ਜਾਣ 'ਤੇ ਸਮੂਹ ਸਿੱਖ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਕੀਤੇ ਜਾ ਰਹੇ ਸਾਰੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਇਸ ਦੇ ਨਾਲ ਹੀ ਹਰਵਿੰਦਰ ਸਿੰਘ ਕੇਪੀ ਨੂੰ ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ, ਜਗਦੀਪ ਸਿੰਘ ਖਲੋਂ, ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਜਨਰਲ ਸਕੱਤਰ ਅਤੇ ਜਸਮੀਨ ਸਿੰਘ ਨੋਨੀ ਸੰਯੁਕਤ ਸਕੱਤਰ ਚੁਣਿਆ ਗਿਆ ਹੈ। ਅਦਾਲਤ ਦੇ ਹੁਕਮਾਂ ਅਨੁਸਾਰ, ਇੱਕ ਵੋਟ "ਰਿਜ਼ਰਵ" ਰੱਖੀ ਗਈ ਹੈ, ਜਿਸ ਨੂੰ 25 ਜਨਵਰੀ ਨੂੰ ਅਦਾਲਤ ਵਿੱਚ ਖੋਲ੍ਹਿਆ ਜਾਵੇਗਾ। ਵੋਟ ਪਾਉਣ ਵਾਲਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਸਨ।
ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ:
ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਪਰਨਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਮੌਕੇ ਤੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਬਾਕੀ ਮੈਂਬਰਾਂ ਦੇ ਨਾਲ-ਨਾਲ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਚੋਣ ਦਾ ਬਾਈਕਾਟ ਕੀਤਾ ਅਤੇ ਦਿੱਲੀ ਪੁਲਿਸ ਤੇ ਧੱਕਾਜੋਰੀ ਦਾ ਇਲਜ਼ਾਮ ਲਾਇਆ।
-PTC News