ਅੰਨਦਾਤੇ 'ਤੇ ਢਾਇਆ ਗਿਆ ਜ਼ੁਲਮ ਬੇਹੱਦ ਨਿੰਦਣਯੋਗ : ਹਰਸਿਮਰਤ ਕੌਰ ਬਾਦਲ

By  Jagroop Kaur November 26th 2020 06:14 PM -- Updated: November 26th 2020 06:20 PM

ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਖ਼ਿਲਾਫ਼ ਹਰਿਆਣਾ ਸਰਕਾਰ ਵਲੋਂ ਵਰਤੀ ਗਈ ਸਖ਼ਤੀ ਦੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਵੱਲੋਂ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦਿਵਸ ਮੌਕੇ ਅੰਨਦਾਤਾ ਦੀ ਆਵਾਜ਼ ਨੂੰ ਦਬਾਉਣਾ, ਉਸ 'ਤੇ ਪਾਣੀ ਦੀਆਂ ਬੁਛਾੜਾਂ ਕਰਨਾ, ਕਿਤੇ ਨਾ ਕਿਤੇ ਲੋਕਤੰਤਰ ਦੀ ਹੱਤਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਨਿਰਦੇਸ਼ ਦੇਣ ਕਿ ਕੇਂਦਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਜਾ ਰਹੇ ਕਿਸਾਨਾਂ ਨੂੰ ਉਹ ਲੰਘਣ ਦੇਣ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਭਰਾਵਾਂ ਦੇ ਹੱਕ 'ਚ ਉਨ੍ਹਾਂ ਨਾਲ ਪੂਰੀ ਤਰ੍ਹਾਂ ਏਕੇ ਦਾ ਪ੍ਰਗਟਾਵਾ ਕਰਦੀ ਹਾਂ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਿਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਿਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related Post