ਹਰਿਆਣਾ ਸਰਕਾਰ ਨੇ ਗੰਨੇ ਦੀਆਂ ਕੀਮਤਾਂ ’ਚ 10 ਰੁਪਏ ਤੱਕ ਦਾ ਕੀਤਾ ਵਾਧਾ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗੰਨੇ ਦੀਆਂ ਕੀਮਤਾਂ ’ਚ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ ਸਰਕਾਰ ਵੱਲੋਂ ਗੰਨੇ ਦੀਆਂ ਕੀਮਤਾਂ ‘ਚ 10 ਰੁਪਏ ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਹੁਣ ਸੂਬੇ ’ਚ ਗੰਨੇ ਦੀ ਕੀਮਤ 372 ਰੁਪਏ ਪ੍ਰਤੀ ਕੁਇੰਟਲ ਹੋਵੇਗਾ।
ਇਸ ਫੈਸਲੇ ਸਬੰਧੀ ਸੀਐੱਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮਿੱਲਾਂ ਨੂੰ ਬਹੁਤ ਜਿਆਦਾ ਘਾਟਾ ਹੋਇਆ ਹੈ। ਚੀਨੀ ਦੀਆਂ ਕੀਮਤਾਂ ਵਧੀਆਂ ਨਹੀਂ ਹਨ। ਸੀਐੱਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਨੇ ਗੰਨੇ ਦੀ ਕੀਮਤਾਂ ਨੂੰ ਵਧਾਉਣ ਦੇ ਲਈ ਕਮੇਟੀ ਬਣਾਈ ਸੀ। ਜਿਸ ਤੋਂ ਬਾਅਦ ਖੇਤੀ ਮੰਤਰੀ ਦੀ ਪ੍ਰਧਾਨਗੀ ਹੇਠ ਬਣੀ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਰਨਾਲ ਅਤੇ ਪਾਣੀਪਤ ਮਿੱਲਾਂ ਦੀ ਸਮਰੱਥਾ ਵਧਾਈ ਹੈ ਅਤੇ ਖੰਡ ਦੀ ਰਿਕਵਰੀ ਵਧਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਾਹਾਬਾਦ, ਯਮੁਨਾਨਗਰ, ਨਰਾਇਣਗੜ੍ਹ ਵਿੱਚ ਪਾਵਰ ਪਲਾਂਟ ਵਿੱਚ ਈਥਾਨੌਲ ਪਲਾਂਟ ਲਗਾ ਕੇ ਮਿੱਲਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ IAS ਅਧਿਕਾਰੀਆਂ 'ਤੇ ਕਾਰਵਾਈ ਕਰਨ ਲਈ ਵਿਜੀਲੈਂਸ ਨੂੰ ਪ੍ਰਵਾਨਗੀ ਲੈਣ ਹੁਕਮ
- PTC NEWS