shobha yatra Again: ਹਰਿਆਣਾ ਸਰਕਾਰ ਨੇ ਨੂੰਹ ਵਿੱਚ ਬ੍ਰਜ ਮੰਡਲ ਸ਼ੋਭਾ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੀ ਬਿਆਨ ਸਾਹਮਣੇ ਆਇਆ ਹੈ। ਯਾਤਰਾ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਬ੍ਰਜ ਮੰਡਲ ਯਾਤਰਾ ਦੀ ਆਗਿਆ ਨਹੀਂ ਦਿੱਤੀ ਗਈ ਹੈ। ਸਾਉਣ ਦਾ ਮਹੀਨਾ ਹੈ। ਸਾਰੇ ਲੋਕਾਂ ਦੀ ਸ਼ਰਧਾ ਹੈ ਇਸ ਲਈ ਮੰਦਿਰਾਂ ’ਚ ਜਲ ਚੜਾਉਣ ਦੀ ਇਜ਼ਾਜਤ ਦਿੱਤੀ ਗਈ ਹੈ। ਇਨ੍ਹਾਂ ਹੀ ਨਹੀਂ ਲੋਕਾਂ ਆਪਣੇ ਆਪਣੇ ਸਥਾਨਕ ਮੰਦਿਰਾਂ ’ਚ ਜਲ ਚੜਾ ਸਕਣਗੇ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਸ਼ਨੀਵਾਰ ਨੂੰ ਘੋਸ਼ਣਾ ਕੀਤੀ ਕਿ ਨੂੰਹ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ 28 ਅਗਸਤ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਵਧਾਨੀ ਦੇ ਤੌਰ 'ਤੇ ਨੂੰਹ ਵਿਚ 26 ਅਗਸਤ ਨੂੰ ਦੁਪਹਿਰ 12 ਵਜੇ ਤੋਂ 28 ਅਗਸਤ ਦੀ ਰਾਤ 11:59 ਵਜੇ ਤੱਕ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਕਾਬਿਲੇਗੌਰ ਹੈ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਪਹਿਲਾਂ ਕਿਹਾ ਸੀ ਕਿ 28 ਅਗਸਤ ਨੂੰ ਨੂੰਹ 'ਚ ਬ੍ਰਜ ਮੰਡਲ ਜਲ ਅਭਿਸ਼ੇਕ ਯਾਤਰਾ ਕੱਢੀ ਜਾਵੇਗੀ। ਹਾਲਾਂਕਿ, ਹਰਿਆਣਾ ਸਰਕਾਰ ਦੇ ਅਧਿਕਾਰੀਆਂ ਨੇ ਸਥਾਨਕ ਪੁਲਿਸ ਅਤੇ ਖੁਫੀਆ ਏਜੰਸੀਆਂ ਦੁਆਰਾ ਕਾਨੂੰਨ ਅਤੇ ਵਿਵਸਥਾ ਦੇ ਵਿਘਨ ਦੀ ਚਿੰਤਾ ਦਾ ਹਵਾਲਾ ਦਿੰਦੇ ਹੋਏ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਇਹ ਵੀ ਪੜ੍ਹੋ: 72 ਘੰਟਿਆਂ ਬਾਅਦ ਮਿਲੀ 8 ਸਾਲਾਂ ਬੱਚੇ ਦੀ ਲਾਸ਼, ਨਾਨੇ ਨੇ ਇੰਝ ਦਿੱਤਾ ਸੀ ਵਾਰਦਾਤ ਨੂੰ ਅੰਜਾਮ