ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ 'ਤੇ HC ਵੱਲੋਂ ਫ਼ੈਸਲਾ ਸੁਰੱਖਿਅਤ

By  Ravinder Singh August 23rd 2022 03:56 PM

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੱਕੀ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਉਪਰ ਸੁਣਵਾਈ ਨੂੰ ਬਿਨਾਂ ਕੋਈ ਰਾਹਤ ਦਿੱਤੇ ਟਾਲ ਦਿੱਤਾ ਤੇ ਫੈਸਲਾ ਸੁਰੱਖਿਅਤ ਰੱਖ ਲਿਆ। ਮੰਗਲਵਾਰ ਨੂੰ ਧਰਮਸੋਤ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ 'ਤੇ HC ਵੱਲੋਂ ਫ਼ੈਸਲਾ ਸੁਰੱਖਿਅਤਮੰਤਰੀ ਸਾਧੂ ਸਿੰਘ ਧਰਮਸੋਤ ਉਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਮਾਮਲੇ 'ਚ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਧਰਮਸੋਤ ਖ਼ਿਲਾਫ਼ 6 ਜੂਨ ਨੂੰ ਮੁਹਾਲੀ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ 'ਤੇ HC ਵੱਲੋਂ ਫ਼ੈਸਲਾ ਸੁਰੱਖਿਅਤਇਸ ਮਾਮਲੇ ਵਿੱਚ ਧਰਮਸੋਤ ਨੇ ਪਹਿਲਾਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਹੇਠਲੀ ਅਦਾਲਤ ਨੇ 1 ਅਗਸਤ ਨੂੰ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਕਾਰਨ ਧਰਮਸੋਤ ਨੇ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਦੀ ਪਟੀਸ਼ਨ ਨੂੰ ਵੀ ਸੁਰੱਖਿਅਤ ਰੱਖ ਲਿਆ ਹੈ। -PTC News ਇਹ ਵੀ ਪੜ੍ਹੋ : ਵੀਆਈਪੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ 'ਤੇ ਹਾਈ ਕੋਰਟ ਦੀ ਸਰਕਾਰ ਨੂੰ ਫਟਕਾਰ

Related Post