ਪਿੰਡ ਝਿੱਲ 'ਚ ਡਾਇਰੀਆ ਦੀ ਸ਼ਿਕਾਇਤ ਮਿਲਣ 'ਤੇ ਸਿਹਤ ਟੀਮਾਂ ਨੇ ਤੁਰੰਤ ਕਾਰਵਾਈ ਕੀਤੀ : ਡੀਸੀ

By  Ravinder Singh June 22nd 2022 08:21 PM -- Updated: June 22nd 2022 08:44 PM

ਪਟਿਆਲਾ :

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਝਿੱਲ ਪਿੰਡ ਵਿਚ ਡਾਇਰੀਆ ਬਿਮਾਰੀ ਬਾਰੇ ਕਿਹਾ ਹੈ ਕਿ ਪਿੰਡ ਵਾਸੀਆਂ ਦੇ ਬਿਮਾਰ ਹੋਣ ਦੀ ਸ਼ਿਕਾਇਤ ਮਿਲਣ 'ਤੇ ਸਿਹਤ ਟੀਮਾਂ ਨੇ ਤੁਰੰਤ ਕਾਰਵਾਈ ਕੀਤੀ। ਡੀਸੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਪਾਣੀ ਦੇ ਨਮੂਨਿਆਂ ਦੀ ਜਾਂਚ ਦੇ ਹੁਕਮ ਪਹਿਲਾਂ ਹੀ ਦਿੱਤੇ ਹੋਏ ਸਨ, ਇਸ ਲਈ ਨਗਰ ਨਿਗਮ ਦੇ ਜ਼ਿੰਮੇਵਾਰ ਐਕਸੀਅਨ ਨੂੰ ਕਾਰਨ ਦੱਸੋ ਨੋਟਿਸ ਕੱਢਿਆ ਗਿਆ ਹੈ ਕਿ ਝਿਲ ਵਿਖੇ ਪਾਣੀ ਦੀ ਜਾਂਚ ਕਿਉਂ ਨਹੀਂ ਕੀਤੀ ਗਈ।

ਪਿੰਡ ਝਿੱਲ 'ਚ ਡਾਇਰੀਆ ਦੀ ਸ਼ਿਕਾਇਤ ਮਿਲਣ 'ਤੇ ਸਿਹਤ ਟੀਮਾਂ ਤੁਰੰਤ ਕਾਰਵਾਈ ਕੀਤੀ : ਡੀਸੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਵੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਪਰ ਮੁਢਲੀ ਰਿਪੋਰਟ ਅਨੁਸਾਰ ਓਵਰਹੈੱਡ ਟੈਂਕ ਤੋਂ ਪਾਣੀ ਦੀ ਸਪਲਾਈ ਕੱਟ ਦਿੱਤੀ ਗਈ ਹੈ ਅਤੇ ਹੁਣ ਪੀਣ ਵਾਲੇ ਪਾਣੀ ਦੀ ਸਪਲਾਈ ਸਿੱਧੇ ਟਿਊਬਵੈੱਲ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦੀਆਂ ਟੀਮਾਂ ਨੇ ਪਾਣੀ ਦੇ ਸੈਂਪਲ ਲਏ ਹਨ ਅਤੇ ਪਾਣੀ ਦੇ ਨਮੂਨੇ ਦੀ ਰਿਪੋਰਟ ਆਉਣ ਵਿੱਚ ਘੱਟੋ-ਘੱਟ 24 ਘੰਟੇ ਲੱਗਣਗੇ।

ਪਿੰਡ ਝਿੱਲ 'ਚ ਡਾਇਰੀਆ ਦੀ ਸ਼ਿਕਾਇਤ ਮਿਲਣ 'ਤੇ ਸਿਹਤ ਟੀਮਾਂ ਤੁਰੰਤ ਕਾਰਵਾਈ ਕੀਤੀ : ਡੀਸੀ

ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਪਿੰਡ ਵਿਚ ਸਾਫ਼ ਪਾਣੀ ਦੀ ਸਪਲਾਈ, ਅੰਤਰਿਮ ਡਿਸਪੈਂਸਰੀ ਅਤੇ ਮੁਫਤ ਦਵਾਈਆਂ ਅਤੇ ਆਰ ਓ ਦੇ ਪੈਕਟ ਆਦਿ ਮੌਕੇ 'ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਇਹ ਖੇਤਰ ਨਗਰ ਨਿਗਮ ਦੇ ਅਧੀਨ ਹੈ ਤੇ ਨਿਗਮ ਨੂੰ ਸ਼ਹਿਰ ਦੇ ਹੋਰ ਖੇਤਰਾਂ ਵਿੱਚ ਵੀ ਸੈਂਪਲਿੰਗ ਕਰਨ ਲਈ ਨਿਰਦੇਸ਼ਤ ਕੀਤਾ ਗਿਆ ਹੈ।

ਪਿੰਡ ਝਿੱਲ 'ਚ ਡਾਇਰੀਆ ਦੀ ਸ਼ਿਕਾਇਤ ਮਿਲਣ 'ਤੇ ਸਿਹਤ ਟੀਮਾਂ ਤੁਰੰਤ ਕਾਰਵਾਈ ਕੀਤੀ : ਡੀਸੀ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੂਰੇ ਜ਼ਿਲ੍ਹੇ ਵਿਚ ਪਾਣੀ ਦੇ ਅਣਅਧਿਕਾਰਤ ਕੁਨੈਕਸ਼ਨਾਂ ਦੀ ਚੈਕਿੰਗ ਲਈ ਫਲਾਈਂਗ ਸੁਕਏਡ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਵੱਲੋਂ 23 ਜੂਨ ਤੋਂ ਜਾਂਚ ਤੇ ਆਪਣੀ ਕਾਰਵਾਈ ਸ਼ੁਰੂ ਕਰ ਦਿਤੀ ਜਾਵੇਗੀ।



ਇਹ ਵੀ ਪੜ੍ਹੋ : ਸਾਬਕਾ IPS ਇਕਬਾਲ ਸਿੰਘ ਲਾਲਪੁਰਾ ਨੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਦਾ ਭੇਜਿਆ ਨੋਟਿਸ

Related Post